ਪਹਾੜਾਂ ''ਚ ਹੋਈ ਬਰਫ਼ਬਾਰੀ ਨੇ ਪੰਜਾਬ ''ਚ ਛੇੜੀ ''ਕੰਬਣੀ'', ਮੌਸਮ ਵਿਭਾਗ ਨੇ ਜਾਰੀ ਕੀਤੀ Cold Day ਦੀ ਚਿਤਾਵਨੀ
Monday, Dec 30, 2024 - 05:55 AM (IST)
ਜਲੰਧਰ (ਪੁਨੀਤ)- ਬਰਸਾਤ ਤੋਂ ਬਾਅਦ ਘੱਟੋ-ਘੱਟ ਤਾਪਮਾਨ ਵਿਚ 2-3 ਡਿਗਰੀ ਦਾ ਸੁਧਾਰ ਹੋਇਆ ਹੈ ਪਰ ਪਹਾੜਾਂ ’ਚ ਹੋਈ ਤਾਜ਼ਾ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵਿਚ ਠੰਢ ਨੇ ਫਿਰ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਐਤਵਾਰ ਨੂੰ ਮਹਾਨਗਰ ਦਾ ਵੱਧ ਤੋਂ ਵੱਧ ਤਾਪਮਾਨ 15.4 ਡਿਗਰੀ ਦਰਜ ਕੀਤਾ ਗਿਆ, ਜੋ ਕਿ ਪਿਛਲੇ ਦਿਨਾਂ ਦੇ ਮੁਕਾਬਲੇ ਠੰਢ ਦਾ ਹਾਲਾਤ ਬਿਆਨ ਕਰ ਰਿਹਾ ਹੈ।
ਕੜਾਕੇ ਦੀ ਠੰਢ ਵਿਚਾਲੇ ਪਿਛਲੇ ਦਿਨੀਂ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਦੇ ਆਸ-ਪਾਸ ਚੱਲ ਰਿਹਾ ਸੀ ਪਰ ਹੁਣ ਇਸ ਵਿਚ 6 ਡਿਗਰੀ ਦੀ ਗਿਰਾਵਟ ਆਉਣ ਕਾਰਨ ਸ਼ੀਤ ਲਹਿਰ ਦਾ ਕਹਿਰ ਜਾਰੀ ਹੈ। ਇਸ ਸਿਲਸਿਲੇ ’ਚ ਆਉਣ ਵਾਲੇ ਦਿਨਾਂ ’ਚ ਕੋਹਰੇ ਦੀ ਤੀਬਰਤਾ ਵੀ ਦੇਖਣ ਨੂੰ ਮਿਲੇਗੀ। ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਆਨੰਦਪੁਰ ਸਾਹਿਬ ਦਾ ਤਾਪਮਾਨ 21 ਡਿਗਰੀ ਅਤੇ ਸ਼ਹੀਦ ਭਗਤ ਸਿੰਘ ਨਗਰ ਦਾ ਤਾਪਮਾਨ 13.5 ਡਿਗਰੀ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਤੁਹਾਡੇ ਜ਼ਿਲ੍ਹੇ 'ਚ ਕਿੱਥੇ-ਕਿੱਥੇ ਜਾਮ ਕੀਤੀ ਜਾਵੇਗੀ ਆਵਾਜਾਈ ? ਜਾਣੋ ਪੰਜਾਬ ਬੰਦ ਦੀ ਪੂਰੀ ਡਿਟੇਲ
ਉਥੇ ਹੀ ਘੱਟੋ-ਘੱਟ ਤਾਪਮਾਨ ਦੇ ਕ੍ਰਮ ਵਿਚ ਸ਼ਹੀਦ ਭਗਤ ਸਿੰਘ ਨਗਰ 4.5 ਡਿਗਰੀ ਸੈਲਸੀਅਸ ਨਾਲ ਪੰਜਾਬ ਦਾ ਸਭ ਤੋਂ ਠੰਢਾ ਸ਼ਹਿਰ, ਇਸ ਤੋਂ ਬਾਅਦ ਫਾਜ਼ਿਲਕਾ ਵਿਚ 6.3 ਡਿਗਰੀ ਤੇ ਪਠਾਨਕੋਟ ਵਿਚ 6.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਮਹਾਨਗਰ ਜਲੰਧਰ ਵਿਚ ਘੱਟੋ-ਘੱਟ ਤਾਪਮਾਨ 6-7 ਡਿਗਰੀ ਦੇ ਆਸ-ਪਾਸ ਦਰਜ ਕੀਤਾ ਗਿਆ।
ਸੋਮਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਔਰੇਂਜ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਜਦਕਿ ਸੰਘਣੀ ਧੁੰਦ ਕਾਰਨ ਠੰਢੇ ਦਿਨ (ਕੋਲਡ ਡੇਅ) ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਦੱਸਿਆ ਗਿਆ ਹੈ ਕਿ ਦਰਮਿਆਨੀ ਤੋਂ ਸੰਘਣੀ ਧੁੰਦ ਪੈ ਸਕਦੀ ਹੈ। ਇਸ ਤਰ੍ਹਾਂ ਹਾਈਵੇਅ ’ਤੇ ਧੁੰਦ ’ਚ ਵਿਜ਼ੀਬਿਲਟੀ 500 ਮੀਟਰ ਦੇ ਕਰੀਬ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- 'ਪੰਜਾਬ ਬੰਦ' ਦੇ ਮੱਦੇਨਜ਼ਰ GNDU ਦਾ ਵੱਡਾ ਫ਼ੈਸਲਾ ; 30 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਕੀਤੀਆਂ ਰੱਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e