ਪੰਜਾਬ ਦੇ ਅੱਧੇ ਤੋਂ ਵੱਧ ਜ਼ਿਲ੍ਹਿਆਂ ''ਚ ਖ਼ਤਮ ਹੋਇਆ Alert, ਕੜਾਕੇ ਦੀ ਠੰਡ ਤੋਂ ਮਿਲਣ ਲੱਗੀ ਰਾਹਤ
Wednesday, Jan 15, 2025 - 04:00 AM (IST)
ਜਲੰਧਰ (ਪੁਨੀਤ)- ਹਵਾਵਾਂ ਦਾ ਰੁਖ਼ ਬਦਲਣ ਲੱਗਾ ਹੈ, ਜਿਸ ਕਾਰਨ ਕੜਾਕੇ ਦੀ ਸਰਦੀ ਤੋਂ ਰਾਹਤ ਮਿਲਣ ਲੱਗੀ ਹੈ। ਪਿਛਲੇ 2 ਦਿਨਾਂ ਤੋਂ ਲਗਾਤਾਰ ਨਿਕਲ ਰਹੀ ਧੁੱਪ ਕਾਰਨ ਵੱਧ ਤੋਂ ਵੱਧ ਤਾਪਮਾਨ 3-4 ਡਿਗਰੀ ਸੈਲਸੀਅਸ ਵਧ ਗਿਆ ਹੈ। 3-4 ਦਿਨਾਂ ਬਾਅਦ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਤੱਕ ਪਹੁੰਚ ਜਾਵੇਗਾ। ਅੰਕੜਿਆਂ ਮੁਤਾਬਕ ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 19.1 ਡਿਗਰੀ, ਜਦਕਿ ਘੱਟੋ-ਘੱਟ ਤਾਪਮਾਨ 6.7 ਡਿਗਰੀ ਦਰਜ ਕੀਤਾ ਗਿਆ। ਇਨ੍ਹਾਂ ਅੰਕੜਿਆਂ ਮੁਤਾਬਕ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿਚ ਅੰਤਰ ਵਧਣ ਲੱਗਾ ਹੈ।
ਇਸ ਦੇ ਨਾਲ ਹੀ ਪੰਜਾਬ ਦੇ ਅੱਧੇ ਤੋਂ ਵੱਧ ਜ਼ਿਲ੍ਹਿਆਂ ਵਿਚ ਅਲਰਟ ਖ਼ਤਮ ਹੋ ਗਿਆ ਹੈ, ਜਿਸ ਕਾਰਨ ਧੁੰਦ ਅਤੇ ਕੋਹਰੇ ਆਦਿ ਤੋਂ ਰਾਹਤ ਮਿਲਣ ਲੱਗੀ ਹੈ। ਮਹਾਨਗਰ ਜਲੰਧਰ ਵੀ ਅਲਰਟ ਜ਼ੋਨ ਵਿਚੋਂ ਬਾਹਰ ਆ ਗਿਆ ਹੈ। ਅਗਲੇ ਕੁਝ ਦਿਨਾਂ ਤੱਕ ਚੰਗੀ ਧੁੱਪ ਨਿਕਲਣ ਦੀ ਸੰਭਾਵਨਾ ਹੈ। ਹਵਾਵਾਂ ਬਦਲਣ ਕਾਰਨ ਪੰਜਾਬ ’ਚ 2-3 ਦਿਨਾਂ ਬਾਅਦ ਬੱਦਲ ਪੂਰੀ ਤਰ੍ਹਾਂ ਸਾਫ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਲਗਾਤਾਰ ਧੁੱਪ ਨਿਕਲੇਗੀ। ਇਸੇ ਸਿਲਸਿਲੇ ਵਿਚ ਹੱਡੀਆਂ ਜਮਾਉਣ ਵਾਲੀ ਠੰਢ ਤੋਂ ਰਾਹਤ ਮਿਲ ਰਹੀ ਹੈ, ਜੋ ਭਵਿੱਖ ਵਿਚ ਵੀ ਜਾਰੀ ਰਹੇਗੀ।
ਇਹ ਵੀ ਪੜ੍ਹੋ- CBSE ਦੀ ਨਿਵੇਕਲੀ ਪਹਿਲਕਦਮੀ ; ਵਿਦਿਆਰਥੀ ਹੁਣ ਬੋਰਡ ਕਲਾਸਾਂ 'ਚੋਂ ਨਹੀਂ ਹੋਣਗੇ Fail !
ਮੌਸਮ ਵਿਭਾਗ ਵੱਲੋਂ ਮੀਂਹ ਬਾਰੇ ਦੱਸਿਆ ਜਾ ਰਿਹਾ ਸੀ ਪਰ ਹਵਾਵਾਂ ਦੇ ਬਦਲਣ ਕਾਰਨ ਸਵੇਰੇ ਬੱਦਲ ਸਾਫ਼ ਹੋ ਗਏ ਅਤੇ ਦਿਨ ਭਰ ਸੂਰਜ ਨੇ ਠੰਡ ਤੋਂ ਰਾਹਤ ਦਿਵਾਈ। ਇਸ ਕਾਰਨ ਤਾਪਮਾਨ ਵਿਚ 2.5 ਡਿਗਰੀ ਤੱਕ ਦਾ ਫਰਕ ਦੇਖਣ ਨੂੰ ਮਿਲਿਆ। ਹਾਲਾਂਕਿ ਸ਼ਾਮ ਨੂੰ ਠੰਡ ਦਾ ਅਸਰ ਦੇਖਣ ਨੂੰ ਮਿਲਿਆ, ਜਿਸ ਕਾਰਨ ਮਹਾਨਗਰ ਵਾਸੀਆਂ ਨੂੰ ਕੁਝ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਮਾਹਿਰਾਂ ਦਾ ਕਹਿਣਾ ਹੈ ਕਿ ਧੁੱਪ ਅਤੇ ਸੂਰਜ ਦੀ ਗਰਮੀ ਕਾਰਨ ਠੰਢ ਤੋਂ ਕੁਝ ਰਾਹਤ ਮਹਿਸੂਸ ਹੋਈ। ਇਸ ਦੇ ਨਾਲ ਹੀ ਜਲਦ ਮੌਸਮ ਪੂਰੀ ਤਰ੍ਹਾਂ ਖੁੱਲ੍ਹ ਜਾਵੇਗਾ, ਜਿਸ ਨਾਲ ਕੜਾਕੇ ਦੀ ਸਰਦੀ ਤੋਂ ਰਾਹਤ ਮਿਲੇਗੀ। ਇਸ ਦੇ ਨਾਲ ਹੀ ਦਿਨ ਅਤੇ ਰਾਤ ਦੇ ਤਾਪਮਾਨ ’ਚ ਅੰਤਰ ਵਧਣਾ ਸ਼ੁਰੂ ਹੋ ਗਿਆ ਹੈ, ਜਿਸ ਕਾਰਨ 13 ਡਿਗਰੀ ਦਾ ਫਰਕ ਦੇਖਣ ਨੂੰ ਮਿਲਿਆ, ਜਦਕਿ ਪਿਛਲੇ ਦਿਨਾਂ ਦੌਰਾਨ ਦਿਨ ਅਤੇ ਰਾਤ ਦੇ ਤਾਪਮਾਨ ’ਚ ਅੰਤਰ 7 ਡਿਗਰੀ ਤੋਂ ਵੀ ਘੱਟ ਰਹਿ ਗਿਆ ਸੀ। ਜਦੋਂ ਵੀ ਦਿਨ ਅਤੇ ਰਾਤ ਦੇ ਤਾਪਮਾਨ ਵਿਚ ਅੰਤਰ ਘੱਟ ਹੁੰਦਾ ਹੈ, ਠੰਢੀਆਂ ਹਵਾਵਾਂ ਚੱਲਦੀਆਂ ਹਨ। ਹੁਣ ਅੰਤਰ ਵਧ ਗਿਆ ਹੈ, ਜਿਸ ਕਾਰਨ ਮੌਸਮ ਖੁੱਲ੍ਹਣ ਦੇ ਆਸਾਰ ਬਣ ਗਏ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਚੱਲਦੀ ਟ੍ਰੇਨ ਨੂੰ ਲੱਗ ਗਈ ਅੱਗ, ਸਵਾਰੀਆਂ ਦੀਆਂ ਨਿਕਲ ਗਈਆਂ ਚੀਕਾਂ
ਪਿਛਲੇ 10 ਦਿਨਾਂ ਦੌਰਾਨ ਠੰਢ ਨੇ ਬੇਹੱਦ ਜ਼ੋਰ ਦਿਖਾਇਆ ਹੈ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਸਰਦੀ ਆਪਣੇ ਸਿਖਰ ’ਤੇ ਪਹੁੰਚ ਚੁੱਕੀ ਸੀ ਅਤੇ ਸੂਰਜ ਦੀ ਰੌਸ਼ਨੀ ਦੀ ਘਾਟ ਕਾਰਨ ਲੋਕਾਂ ਨੂੰ ਸੀਤ ਲਹਿਰ ਦੇ ਕਹਿਰ ਦਾ ਸਾਹਮਣਾ ਕਰਨਾ ਪਿਆ ਸੀ। ਆਪਣੇ ਸਿਖਰ ’ਤੇ ਪਹੁੰਚਣ ਤੋਂ ਬਾਅਦ ਹੁਣ ਸਰਦੀ ਵਾਪਸੀ ਕਰ ਰਹੀ ਹੈ। ਲੋਹੜੀ ਦਾ ਤਿਉਹਾਰ ਲੰਘ ਗਿਆ ਹੈ ਅਤੇ ਇਕ ਧਾਰਨਾ ਹੈ ਕਿ ਲੋਹੜੀ ਤੋਂ ਬਾਅਦ ਠੰਢ ਘਟ ਜਾਂਦੀ ਹੈ।
ਮਾਹਿਰਾਂ ਦਾ ਕਹਿਣਾ ਹੈ ਕਿ ਧੁੱਪ ਕਾਰਨ ਤਾਪਮਾਨ ਭਾਵੇਂ ਵਧੇਗਾ ਪਰ ਫਿਰ ਵੀ ਸੀਤ ਲਹਿਰ ਆਪਣਾ ਅਸਰ ਦਿਖਾਏਗੀ। ਮੌਸਮ ਵਿਭਾਗ ਅਨੁਸਾਰ ਸਾਵਧਾਨੀ ਵਰਤਦੇ ਰਹਿਣਾ ਚਾਹੀਦਾ ਹੈ। ਮਾਹਿਰਾਂ ਮੁਤਾਬਕ ਪਹਾੜਾਂ ’ਚ ਬਰਫਬਾਰੀ ਦਾ ਸਿਲਸਿਲਾ ਜਾਰੀ ਹੈ, ਜਿਸ ਕਾਰਨ ਠੰਢ ਕਿਸੇ ਸਮੇਂ ਵੀ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਸਕਦੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਇਲਾਕੇ ਦੀ ਬਦਲ ਜਾਵੇਗੀ ਨੁਹਾਰ, ਕੈਬਨਿਟ ਮੰਤਰੀ ਨੇ ਮਾਘੀ ਮੌਕੇ ਦਿੱਤਾ ਵੱਡਾ ਤੋਹਫ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e