ਸੰਘਣੀ ਧੁੰਦ ਦਾ ਜਾਰੀ ਹੋ ਗਿਆ Alert, ਹਾਲੇ ਨਹੀਂ ਮਿਲੇਗੀ ਠੰਡ ਤੋਂ ਰਾਹਤ
Saturday, Jan 18, 2025 - 01:10 AM (IST)
ਜਲੰਧਰ (ਪੁਨੀਤ)- ਪਹਾੜਾਂ 'ਚ ਹੋ ਰਹੀ ਬਰਫਬਾਰੀ ਕਾਰਨ ਪੰਜਾਬ ਵਿਚ ਠੰਢ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ ਸੀਤ ਲਹਿਰ, ਕੋਲਡ ਡੇਅ ਅਤੇ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਜਿਸ ਤਹਿਤ 19 ਜਨਵਰੀ ਤਕ ਪੰਜਾਬ ਵਿਚ ਔਰੇਂਜ ਅਲਰਟ ਰਹੇਗਾ। ਉਥੇ ਹੀ ਵਿਜ਼ੀਬਿਲਟੀ ਵੀ ਬੇਹੱਦ ਘੱਟ ਹੋਣ ਸਬੰਧੀ ਦੱਸਿਆ ਗਿਆ ਹੈ, ਜੋ ਕਿ ਵਾਹਨ ਚਾਲਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੇਗਾ।
ਉਥੇ ਹੀ, ਪੰਜਾਬ ਦਾ ਘੱਟੋ-ਘੱਟ ਤਾਪਮਾਨ 1.5 ਡਿਗਰੀ ਤਕ ਪਹੁੰਚ ਗਿਆ ਹੈ, ਜੋ ਕਿ ਠੰਢ ਦਾ ਕਹਿਰ ਬਿਆਨ ਕਰ ਰਿਹਾ ਹੈ। ਮਹਾਨਗਰ ਜਲੰਧਰ ਦੇ ਵੱਧ ਤੋਂ ਵੱਧ ਤਾਪਮਾਨ ਵਿਚ 2.9 ਡਿਗਰੀ ਦੀ ਗਿਰਾਵਟ ਦਰਜ ਹੋਈ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਧੁੰਦ ਅਤੇ ਸੀਤ ਲਹਿਰ ਵਿਚਕਾਰ ਪੰਜਾਬ ਦੇ ਤਾਪਮਾਨ ਵਿਚ ਲਗਾਤਾਰ ਗਿਰਾਵਟ ਦਰਜ ਹੋ ਰਹੀ ਹੈ, ਜਿਸ ਕਾਰਨ ਹਾਲਾਤ ਖਰਾਬ ਹੋ ਰਹੇ ਹਨ ਅਤੇ ਆਉਣ ਵਾਲੇ ਕੁਝ ਦਿਨਾਂ ਵਿਚ ਠੰਢ ਤੋਂ ਰਾਹਤ ਮਿਲਣ ਦੀ ਉਮੀਦ ਨਜ਼ਰ ਨਹੀਂ ਆ ਰਹੀ।
ਇਹ ਵੀ ਪੜ੍ਹੋ- ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੋਕਾਂ ਨੂੰ ਜੰਗਲਾਂ 'ਚ ਛੱਡ ਰਹੇ 'ਡੌਂਕਰ', ਤਸ਼ੱਦਦ ਐਨਾ ਕਿ ਮੂੰਹੋਂ ਮੰਗ ਰਹੇ ਮੌਤ ਦੀ 'ਭੀਖ'
ਔਰੇਂਜ ਅਲਰਟ ਕਾਰਨ ਪੰਜਾਬ ਵਿਚ ਧੁੰਦ ਅਤੇ ਸੀਤ ਲਹਿਰ ਦਾ ਕਹਿਰ ਜਾਰੀ ਰਹੇਗਾ। ਪਿਛਲੇ 2 ਦਿਨਾਂ ਦੌਰਾਨ ਜਲੰਧਰ ਵਿਚ ਵੱਧ ਤੋਂ ਵੱਧ ਤਾਪਮਨ 20 ਡਿਗਰੀ ਤੋਂ ਉੱਪਰ ਦਰਜ ਹੋਇਆ। ਉਥੇ ਹੀ, ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਤਾਜ਼ਾ ਅੰਕੜਿਆਂ ਮੁਤਾਬਕ ਜਲੰਧਰ ਦੇ ਤਾਪਮਾਨ ਵਿਚ ਗਿਰਾਵਟ ਦਰਜ ਹੋਈ ਹੈ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਪੰਜਾਬ ਦੇ ਪਠਾਨਕੋਟ ਵਿਚ 1.5 ਡਿਗਰੀ ਦੇ ਲੱਗਭਗ ਘੱਟੋ-ਘੱਟ ਤਾਪਮਾਨ ਰਿਕਾਰਡ ਹੋਇਆ ਹੈ।
ਇਹ ਵੀ ਪੜ੍ਹੋ- ਔਰਤ ਦਾ ਕਤਲ ਕਰਨ ਮਗਰੋਂ ਰੇਲਗੱਡੀ 'ਚ ਬੈਠ ਪੁੱਜ ਗਿਆ Airport, ਜਹਾਜ਼ 'ਚ ਬੈਠਣ ਤੋਂ ਪਹਿਲਾਂ ਹੀ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e