ਹੋ ਗਈ ਗੜ੍ਹੋਮਾਰੀ, ਮੀਂਹ ਨੇ ਮੌਸਮ ਕੀਤਾ ਸੁਹਾਵਣਾ
Sunday, May 11, 2025 - 08:11 PM (IST)

ਟਾਂਡਾ ਉੜਮੁੜ/ਜਲੰਧੜ, (ਪਰਮਜੀਤ ਸਿੰਘ ਮੋਮੀ)- ਅੱਜ ਦਿਨ ਭਰ ਪਈ ਗਰਮੀ ਤੋਂ ਪੰਜਾਬ ਦੇ ਲੋਕਾਂ ਨੂੰ ਥੋੜੀ ਰਾਹਤ ਮਿਲੀ ਹੈ। ਸ਼ਾਮ ਸਮੇਂ ਪੰਜਾਬ ਦੇ ਕਈ ਹਿੱਸਿਆਂ 'ਚ ਮੀਂਹ ਦੇ ਨਾਲ ਗੜ੍ਹੇਮਾਰੀ ਵੀ ਹੋਈ।
ਜ਼ਿਕਰਯੋਗ ਹੈ ਕਿ ਜੇਠ ਮਹੀਨੇ ਦੀ ਸ਼ੁਰੂਆਤ ਹੋਣ ਤੋਂ ਪਹਿਲਾਂ ਮਹੀਨੇ ਵਿੱਚ ਹੁਣ ਗਰਮੀ ਨੇ ਵੀ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਦਿਨ ਦੇ ਤਾਪਮਾਨ ਵਿੱਚ ਵਾਧਾ ਹੋ ਰਿਹਾ ਹੈ ਹਾਲਾਂਕਿ ਮੌਸਮ ਵਿਭਾਗ ਨੇ ਪਹਿਲਾਂ ਤੋਂ ਹੀ ਭਵਿੱਖਬਾਣੀ ਕੀਤੀ ਸੀ ਕਿ ਪੰਜਾਬ ਵਿੱਚ ਮੀਂਹ ਅਤੇ ਤੂਫਾਨ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਸ਼ਾਮ ਸਮੇਂ ਪਏ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਇਸ ਸਬੰਧੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਮੁੱਖ ਡਾਕਟਰ ਯਸ਼ਪਾਲ ਤੇ ਖੇਤੀਬਾੜੀ ਵਿਕਾਸ ਅਫਸਰ ਟਾਂਡਾ ਡਾਕਟਰ ਲਵਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਕਣਕ ਦੀ ਕਟਾਈ ਤੋਂ ਬਾਅਦ ਮੀਂਹ ਪੈਣਾ ਖੇਤੀਬਾੜੀ ਲਈ ਲਾਹੇਵੰਦ ਹੈ। ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਨੂੰ ਸਾਓਣੀ ਦੀ ਪ੍ਰਮੁੱਖ ਝੋਨੇ ਦੀ ਫਸਲ ਲਗਾਉਣ ਵਿੱਚ ਸੌਖ ਰਹੇਗੀ।
ਦੇਖ ਸ਼ਾਮ ਆਏ ਤੂਫਾਨ ਕਾਰਨ ਇਲਾਕੇ ਵਿੱਚ ਪੀ.ਐੱਸ.ਪੀ.ਸੀ.ਐੱਲ ਵਿਭਾਗ ਵੱਲੋਂ ਅਹਿਤਿਆਦ ਵਰਤਦੇ ਹੋਏ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ।