ਪੰਜਾਬ ਸਣੇ 15 ਸੂਬਿਆਂ 'ਚ ਆਵੇਗਾ ਤੂਫ਼ਾਨ ! ਹਨੇਰੀ-ਗੜ੍ਹੇਮਾਰੀ ਢਾਏਗੀ ਕਹਿਰ, IMD ਨੇ ਦਿੱਤੀ ਚਿਤਾਵਨੀ
Saturday, May 16, 2026 - 10:36 AM (IST)
ਨੈਸ਼ਨਲ ਡੈਸਕ- ਭਾਰਤੀ ਮੌਸਮ ਵਿਭਾਗ (IMD) ਨੇ ਸ਼ਨੀਵਾਰ ਨੂੰ ਪੰਜਾਬ, ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ ਦੇਸ਼ ਦੇ 15 ਸੂਬਿਆਂ 'ਚ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਹਨੇਰੀ-ਤੂਫਾਨ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ 16 ਮਈ ਨੂੰ ਦੇਸ਼ ਦੇ ਕਈ ਹਿੱਸਿਆਂ 'ਚ ਮੌਸਮ ਦੀਆਂ ਗਤੀਵਿਧੀਆਂ ਤੇਜ਼ ਰਹਿਣਗੀਆਂ, ਜਿਸ ਕਾਰਨ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਗਈ ਹੈ। ਕਈ ਖੇਤਰਾਂ 'ਚ 80 ਤੋਂ 85 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਉੱਤਰ ਭਾਰਤ 'ਚ ਗੜੇਮਾਰੀ (ਹੇਲਸਟਾਰਮ) ਹੋਣ ਦੀ ਸੰਭਾਵਨਾ ਹੈ।
ਪੰਜਾਬ ਦੇ 6 ਜ਼ਿਲ੍ਹਿਆਂ 'ਤੇ ਤੇਜ਼ ਝੱਖੜ ਦੀ ਸੰਭਾਵਨਾ
ਚੰਡੀਗੜ੍ਹ ਮੌਸਮ ਕੇਂਦਰ ਅਨੁਸਾਰ ਪੰਜਾਬ ਦੇ 6 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਮੁਕਤਸਰ 'ਚ ਵੱਖ-ਵੱਖ ਥਾਵਾਂ 'ਤੇ ਤੇਜ਼ ਝੱਖੜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ 'ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।
ਲੂ ਦਾ ‘ਯੈਲੋ ਅਲਰਟ’ ਜਾਰੀ
ਝੱਖੜ ਦੇ ਨਾਲ-ਨਾਲ ਪੰਜਾਬ 'ਚ ਭਿਆਨਕ ਗਰਮੀ ਦਾ ਦੌਰ ਵੀ ਸ਼ੁਰੂ ਹੋਣ ਵਾਲਾ ਹੈ। ਮੌਸਮ ਵਿਭਾਗ ਨੇ 16 ਮਈ ਤੋਂ 20 ਮਈ ਤੱਕ ਪੰਜਾਬ ਦੇ ਕਈ ਹਿੱਸਿਆਂ 'ਚ ਲੂ (Heatwave) ਨੂੰ ਲੈ ਕੇ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਦਿੱਲੀ 'ਚ ਵੀ ਤਾਪਮਾਨ ਤੇਜ਼ੀ ਨਾਲ ਵਧਣ ਦੇ ਸੰਕੇਤ ਹਨ। ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਅਤੇ 17 ਮਈ ਨੂੰ 42 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਉਮੀਦ ਹੈ। ਹਾਲਾਂਕਿ ਬੀਤੇ ਦਿਨਾਂ 'ਚ ਹੋਈ ਹਲਕੀ ਬਾਰਿਸ਼ ਨੇ ਕੁਝ ਰਾਹਤ ਦਿੱਤੀ ਸੀ, ਪਰ ਹੁਣ ਮੁੜ ਗਰਮ ਅਤੇ ਖੁਸ਼ਕ ਮੌਸਮ ਪਰਤਣ ਦੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
