ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ ਹਨ੍ਹੇਰੀ-ਤੂਫ਼ਾਨ ਦਾ Alert

Wednesday, Jul 22, 2026 - 05:51 PM (IST)

ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ ਹਨ੍ਹੇਰੀ-ਤੂਫ਼ਾਨ ਦਾ Alert

ਜਲੰਧਰ (ਵੈੱਬ ਡੈਸਕ)- ਪੰਜਾਬ ਤੇ ਹਰਿਆਣਾ ਸਮੇਤ ਉੱਤਰ ਭਾਰਤ ਦੇ ਕਈ ਸੂਬਿਆਂ 'ਚ ਮਾਨਸੂਨ ਇਕ ਵਾਰ ਫਿਰ ਐਕਟਿਵ ਹੋ ਗਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪਿਛਲੇ 24 ਘੰਟਿਆਂ ਦੌਰਾਨ ਹਲਕੇ ਤੋਂ ਭਾਰੀ ਮੀਂਹ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 26 ਤਾਰੀਖ਼ ਤੱਕ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ 22 ਜੁਲਾਈ ਨੂੰ ਪੰਜਾਬ 'ਚ ਭਾਰੀ ਮੀਂਹ ਲਈ ਓਰੇਂਜ ਤੇ ਯੈਲੋ ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ: ਖੋਲ੍ਹੇ ਗਏ ਫਲੱਡ ਗੇਟ! ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਸ਼ਾਹਪੁਰ ਕੰਢੀ ਬੈਰਾਜ ਝੀਲ ਦਾ ਪਾਣੀ

PunjabKesari

ਮੌਸਮ ਵਿਭਾਗ ਦੀ ਕੀਤੀ ਗਈ ਭਵਿੱਖਬਾਣੀ ਮੁਤਾਬਕ ਸੂਬੇ ਦੇ ਕਈ ਹਿੱਸਿਆਂ 'ਚ ਅਗਲੇ ਪੰਜ ਦਿਨਾਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਮਾਨਸਾ, ਸੰਗਰੂਰ , ਬਰਨਾਲਾ, ਬਠਿੰਡਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਤਰਨਤਾਰਨ, ਮੋਗਾ, ਜਲੰਧਰ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ ਵਿਚ ਮੀਂਹ ਦੇ ਨਾਲ ਅਸਮਾਨੀ ਬਿਜਲੀ ਗਰਜਣ, ਹਨ੍ਹੇਰੀ-ਝੱਖੜ ਆਉਣ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ 'ਚ ਮੌਸਮ ਵਿਭਾਗ ਵੱਲੋਂ ਓਰੇਂਜ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: 17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ ਜਾਰੀ

PunjabKesari

ਉਥੇ ਹੀ 23 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ 75 ਫ਼ੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ ਜਦਕਿ ਬਾਕੀ ਸੂਬੇ ਵਿੱਚ ਮੀਂਹ ਦੀ ਰਫ਼ਤਾਰ ਕੁਝ ਘੱਟ ਰਹੇਗੀ। 24 ਅਤੇ 25 ਜੁਲਾਈ ਨੂੰ ਉੱਤਰੀ ਪੰਜਾਬ ਦੇ ਨਾਲ-ਨਾਲ ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਇਲਾਵਾ 26 ਜੁਲਾਈ ਨੂੰ ਵੀ ਮਾਝੇ ਦੇ ਖੇਤਰਾਂ ਵਿੱਚ ਮੀਂਹ ਦਾ ਜ਼ੋਰ ਬਣਿਆ ਰਹੇਗਾ, ਜਦਕਿ ਮਾਲਵਾ ਅਤੇ ਦੋਆਬਾ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੀ ਮੀਂਹ ਦੀ ਸੰਭਾਵਨਾ ਹੈ।  ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਮੌਸਮ ਦੀਆਂ ਤਬਦੀਲੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੇ ਕੰਮਕਾਜ ਦੀ ਯੋਜਨਾ ਬਣਾਉਣ ਅਤੇ ਭਾਰੀ ਮੀਂਹ, ਹਨ੍ਹੇਰੀ-ਝੱਖੜ ਦੌਰਾਨ ਦਰਖੱਤਾਂ ਦੇ ਹੇਠ ਨਾ ਜਾਣ। 

ਇਹ ਵੀ ਪੜ੍ਹੋ: ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ ਗੋਲ਼ੀਆਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

shivani attri

Content Editor

Related News