28 ਅਪ੍ਰੈਲ ਨੂੰ ਪੂਰੇ ਪੰਜਾਬ ''ਚ ਮੌਸਮ ਦੀ ਚਿਤਾਵਨੀ, ਪੜ੍ਹੋ ਵਿਭਾਗ ਦੀ ਵੱਡੀ ਭਵਿੱਖਬਾਣੀ
Sunday, Apr 26, 2026 - 11:16 AM (IST)
ਚੰਡੀਗੜ੍ਹ: ਭਾਰਤੀ ਮੌਸਮ ਵਿਭਾਗ ਵੱਲੋਂ 26 ਅਪ੍ਰੈਲ 2026 ਤੋਂ ਲੈ ਕੇ 30 ਅਪ੍ਰੈਲ 2026 ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਲਈ ਮੌਸਮੀ ਚੇਤਾਵਨੀਆਂ ਜਾਰੀ ਕੀਤੀਆਂ ਗਈਆਂ ਹਨ। ਵਿਭਾਗ ਦੇ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਕਈ ਹਿੱਸਿਆਂ 'ਚ ਹੀਟਵੇਵ, ਗਰਮ ਰਾਤਾਂ ਤੇ ਕੁਝ ਇਲਾਕਿਆਂ 'ਚ ਤੇਜ਼ ਤੂਫ਼ਾਨ ਨਾਲ ਬਿਜਲੀ ਲਿਸ਼ਕਣ ਦੀ ਸੰਭਾਵਨਾ ਬਣੀ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸੰਸਪੈਂਡ
26 ਅਤੇ 27 ਅਪ੍ਰੈਲ ਨੂੰ ਮਾਲਵਾ ਖੇਤਰ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਗਰਮੀ ਦਾ ਅਸਰ ਵੱਧ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਥਾਵਾਂ ‘ਤੇ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਦੋਆਬਾ ਅਤੇ ਮਾਝਾ ਖੇਤਰ ਵਿੱਚ ਕੁਝ ਜ਼ਿਲ੍ਹਿਆਂ ਵਿੱਚ ਹਾਲਾਤ ਸਧਾਰਣ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ- ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ
ਮੌਸਮ ਵਿਭਾਗ ਮੁਤਾਬਕ 28 ਅਪ੍ਰੈਲ ਨੂੰ ਮੌਸਮ ਬਦਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਪੂਰੇ ਸੂਬੇ 'ਚ ਤੇਜ਼ ਤੂਫਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਗਰਮੀ ਤੋਂ ਲੋਕਾਂ ਰਾਹਤ ਵੀ ਮਹਿਸੂਸ ਹੋਵੇਗੀ। ਉੱਥੇ ਹੀ 29 ਤੇ 30 ਅਪ੍ਰੈਲ ਨੂੰ ਕੁਝ ਜ਼ਿਲ੍ਹਿਆਂ ਵਿਚ ਬਿਜਲੀ ਲਿਸ਼ਕਣ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਵੀ ਬਣੀ ਹੈ।
ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
