ਪੰਜਾਬ ਦੇ 10 ਜ਼ਿਲ੍ਹਿਆਂ ''ਚ ਮੌਸਮ ਨੂੰ ਲੈ ਕੇ ਚਿਤਾਵਨੀ, ਪੜ੍ਹੋ ਅਗਲੇ 5 ਦਿਨਾਂ ਦੀ Weather Update

Sunday, Dec 14, 2025 - 05:27 PM (IST)

ਪੰਜਾਬ ਦੇ 10 ਜ਼ਿਲ੍ਹਿਆਂ ''ਚ ਮੌਸਮ ਨੂੰ ਲੈ ਕੇ ਚਿਤਾਵਨੀ, ਪੜ੍ਹੋ ਅਗਲੇ 5 ਦਿਨਾਂ ਦੀ Weather Update

ਚੰਡੀਗੜ੍ਹ- ਭਾਰਤੀ ਮੌਸਮ ਵਿਭਾਗ (ਆਈਐੱਮਡੀ) ਵੱਲੋਂ ਪੰਜਾਬ ਲਈ ਜ਼ਿਲ੍ਹਾਵਾਰ ਮੌਸਮ ਚੇਤਾਵਨੀ ਜਾਰੀ ਕੀਤੀ ਗਈ ਹੈ। 14 ਦਸੰਬਰ 2025 ਤੋਂ ਲੈ ਕੇ 18 ਦਸੰਬਰ 2025 ਤੱਕ ਰਾਜ ਦੇ ਕਈ ਹਿੱਸਿਆਂ ਵਿੱਚ ਸੁੱਕੀ ਠੰਡ ਦੇ ਨਾਲ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ, ਜਿਸ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ 14 ਅਤੇ 15 ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਕੀਤਾ ਗਿਆ ਹੈ। ਇਸ ਦੌਰਾਨ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਪਟਿਆਲਾ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਸਵੇਰੇ ਅਤੇ ਰਾਤ ਸਮੇਂ ਕੋਹਰਾ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਨੂੰ ਅਲੋਪ ਹੋ ਰਹੇ ਪਸ਼ੂ-ਪੰਛੀਆਂ ਨੂੰ ਰੱਖਣਾ ਦਾ ਹੈ ਸ਼ੌਕ, ਰੱਖੇ ਦੋ ਬਾਜ ਤੇ ਇਕ ਵਿਦੇਸ਼ੀ ਕਿਰਲਾ

16 ਦਸੰਬਰ ਤੋਂ 18 ਦਸੰਬਰ ਤੱਕ ਮੌਸਮ ਵਿੱਚ ਕੁਝ ਸੁਧਾਰ ਆਉਣ ਦੀ ਉਮੀਦ ਹੈ ਅਤੇ ਜ਼ਿਆਦਾਤਰ ਜ਼ਿਲ੍ਹਿਆਂ ਨੂੰ ‘ਕੋਈ ਚੇਤਾਵਨੀ ਨਹੀਂ’ ਨਹੀਂ ਫਿਰ ਵੀ ਠੰਡ ਦਾ ਅਲਰਟ ਰਹੇਗਾ। ਹਾਲਾਂਕਿ ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਮੌਸਮ ਸੰਬੰਧੀ ਅਪਡੇਟਾਂ ’ਤੇ ਨਜ਼ਰ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਧੁੰਦ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਵਾਹਨ ਚਾਲਕਾਂ ਨੂੰ ਖਾਸ ਤੌਰ ’ਤੇ ਸਾਵਧਾਨੀ ਵਰਤਣ, ਹੌਲੀ ਗਤੀ ਨਾਲ ਵਾਹਨ ਚਲਾਉਣ ਅਤੇ ਲਾਈਟਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। ਨਾਲ ਹੀ ਕਿਸਾਨਾਂ ਅਤੇ ਆਮ ਲੋਕਾਂ ਨੂੰ ਵੀ ਮੌਸਮ ਦੇ ਬਦਲਦੇ ਹਾਲਾਤਾਂ ਨੂੰ ਧਿਆਨ ਵਿੱਚ ਰੱਖ ਕੇ ਜ਼ਰੂਰੀ ਇੰਤਜ਼ਾਮ ਕਰਨ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ-ਬਟਾਲਾ 'ਚ ਵੋਟਿੰਗ ਦੌਰਾਨ ਦੋ ਧਿਰਾਂ 'ਚ ਤਕਰਾਰ, ਮੌਕੇ 'ਤੇ ਪੁਲਸ ਨੇ ਸੰਭਾਲਿਆ ਮਾਹੌਲ


author

Shivani Bassan

Content Editor

Related News