ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ
Wednesday, Apr 29, 2026 - 07:23 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 3 ਮਈ ਤੱਕ ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ ਕੀਤੀ ਹੈ। ਅਗਲੇ ਪੰਜ ਦਿਨਾਂ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਮੌਸਮ 'ਚ ਵੱਡੀਆਂ ਤਬਦੀਲੀਆਂ ਵੇਖਣ ਨੂੰ ਮਿਲ ਸਕਦੀਆਂ ਹਨ। 29 ਅਪ੍ਰੈਲ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਵਿੱਚ 'ਯੈਲੋ ਅਲਰਟ' ਜਾਰੀ ਕੀਤਾ ਹੈ। ਪਠਾਨਕੋਟ, ਹੁਸ਼ਿਆਰਪੁਰ, ਬਠਿੰਡਾ, ਮਾਨਸਾ, ਰੂਪਨਗਰ, ਨਵਾਂਸ਼ਹਿਰ, ਮੋਹਾਲੀ ਵਿਚ ਬਾਰਿਸ਼ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਗਰਜ਼-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਜਤਾਈ ਹੈ।
ਇਹ ਵੀ ਪੜ੍ਹੋ:Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ ਉੱਡ ਜਾਣਗੇ ਹੋਸ਼

30 ਅਪ੍ਰੈਲ ਨੂੰ ਮੌਸਮ 'ਚ ਕੁਝ ਸੁਧਾਰ ਹੋਵੇਗਾ ਪਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ ਅਤੇ ਫ਼ਤਹਿਗੜ੍ਹ ਸਾਹਿਬ ਵਿੱਚ ਅਜੇ ਵੀ 'ਯੈਲੋ ਅਲਰਟ' ਬਰਕਰਾਰ ਰਹੇਗਾ। ਬਾਕੀ ਪੰਜਾਬ 'ਚ ਕੋਈ ਵਿਸ਼ੇਸ਼ ਚਿਤਾਵਨੀ ਨਹੀਂ ਹੈ। ਮੌਸਮ ਵਿਭਾਗ ਵੱਲੋਂ ਇਕ ਮਈ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਇਸ ਦਿਨ ਪੂਰੇ ਪੰਜਾਬ 'ਚ ਮੌਸਮ ਸਾਫ਼ ਰਹਿਣ ਦੀ ਉਮੀਦ ਜਤਾਈ ਗਈ ਹੈ।
ਇਸੇ ਤਰ੍ਹਾਂ 2 ਮਈ ਨੂੰ ਉੱਤਰੀ ਪੰਜਾਬ ਦੇ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੁੜ 'ਯੈਲੋ ਅਲਰਟ' ਰਹੇਗਾ। ਉਥੇ ਹੀ 3 ਮਈ ਨੂੰ ਪੰਜਾਬ ਦੇ ਵੱਡੇ ਹਿੱਸੇ ਖ਼ਾਸ ਕਰਕੇ ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ ਗਰਜ਼-ਚਮਕ ਅਤੇ ਤੇਜ਼ ਹਵਾਵਾਂ ਦੇ ਨਾਲ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਤੇਜ਼ ਹਵਾਵਾਂ ਅਤੇ ਗਰਜ਼-ਚਮਕ ਦੌਰਾਨ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਸਲਾਹ ਦਿੱਤੀ ਹੈ। ਕਿਸਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਮੌਸਮ ਦੀਆਂ ਤਾਜ਼ਾ ਜਾਣਕਾਰੀਆਂ ਲਈ ਵਿਭਾਗ ਦੀਆਂ ਹਦਾਇਤਾਂ 'ਤੇ ਨਿਗਰਾਨੀ ਰੱਖਣ।
ਇਹ ਵੀ ਪੜ੍ਹੋ: ਵੱਡਾ ਫੇਰਬਦਲ! ਪੰਜਾਬ ਦੇ 96 ਨਿਆਇਕ ਅਧਿਕਾਰੀਆਂ ਦੇ ਕੀਤੇ ਤਬਾਦਲੇ, ਵੇਖੋ ਪੂਰਾ ਵੇਰਵਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
