ਪੰਜਾਬ 'ਚ ਮੌਸਮ ਨੂੰ ਲੈ ਕੇ ਜਾਰੀ ਹੋਈ ਚਿਤਾਵਨੀ, ਮੌਸਮ ਵਿਭਾਗ ਨੇ ਕਿਸਾਨਾਂ ਨੂੰ ਵੀ ਕੀਤਾ ਅਲਰਟ
Thursday, Apr 25, 2024 - 10:19 AM (IST)
ਚੰਡੀਗੜ੍ਹ (ਪਾਲ) : ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਤੇਜ਼ ਹਨ੍ਹੇਰੀ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਵੀ ਇਸ ਸਬੰਧੀ ਚਿਤਾਵਨੀ ਜਾਰੀ ਕੀਤੀ ਹੈ। ਕੇਂਦਰ ਦੇ ਡਾਇਰੈਕਟਰ ਏ. ਕੇ. ਸਿੰਘ ਦਾ ਕਹਿਣਾ ਹੈ ਕਿ ਵੀਰਵਾਰ ਤੋਂ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ, ਜਿਸ ਦਾ ਅਸਰ ਸ਼ੁੱਕਰਵਾਰ ਨੂੰ ਵੀ ਦੇਖਣ ਨੂੰ ਮਿਲੇਗਾ। ਨਾਲ ਹੀ ਸ਼ਨੀਵਾਰ ਨੂੰ ਕਈ ਥਾਵਾਂ 'ਤੇ ਗੜ੍ਹੇ ਵੀ ਪੈ ਸਕਦੇ ਹਨ।
ਇਹ ਵੀ ਪੜ੍ਹੋ : ਮੈਡੀਕਲ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਜਾਰੀ ਕੀਤਾ ਗਿਆ ਸਰਕੂਲਰ
ਇਸ ਤੋਂ ਇਲਾਵਾ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਇਸ ਲਈ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ 'ਚ ਚਿਤਾਵਨੀ ਜਾਰੀ ਕੀਤੀ ਗਈ ਹੈ। ਕੇਂਦਰ ਮੁਤਾਬਕ ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ ਵਾਧਾ ਦੇਖਿਆ ਜਾ ਸਕਦਾ ਹੈ। ਕਿਸੇ ਵੀ ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਪਹਿਲਾਂ ਦਿਨ ਦੇ ਤਾਪਮਾਨ ਵਿਚ ਵਾਧਾ ਹੁੰਦਾ ਹੈ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ DC ਨੇ ਅਧਿਕਾਰੀਆਂ ਨੂੰ ਜਾਰੀ ਕੀਤੇ ਹੁਕਮ, ਪੜ੍ਹੋ ਪੂਰੀ ਖ਼ਬਰ
ਕਿਸਾਨਾਂ ਨੂੰ ਵੀ ਕੀਤਾ ਅਲਰਟ
ਮੌਸਮ ਕੇਂਦਰ ਨੇ ਮੀਂਹ ਦੇ ਮੱਦੇਨਜ਼ਰ ਕਿਸਾਨਾਂ ਨੂੰ ਅਲਰਟ ਦਿੱਤਾ ਹੈ। ਕੇਂਦਰ ਨੇ ਕਿਹਾ ਹੈ ਕਿ ਹਾੜ੍ਹੀ ਦੀਆਂ ਫ਼ਸਲਾਂ (ਕਣਕ, ਸਰ੍ਹੋਂ ਆਦਿ) ਦੇ ਪੱਕਣ ਅਤੇ ਵਾਢੀ ਦੇ ਨੇੜੇ ਹੋਣ ਦੇ ਮੱਦੇਨਜ਼ਰ ਫ਼ਸਲਾਂ ਨੂੰ ਸੁਰੱਖਿਅਤ ਥਾਂ 'ਤੇ ਰੱਖਿਆ ਜਾਵੇ। ਸਿੰਚਾਈ, ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਨੂੰ ਕਿਸਾਨ ਮੁਅੱਤਲ ਕਰਨ। ਇਸ ਸਬੰਧ ਵਿਚ ਜਾਰੀ ਕੀਤੀ ਵਿਸਤ੍ਰਿਤ ਖੇਤੀਬਾੜੀ ਸਲਾਹ ਦੀ ਪਾਲਣਾ ਕਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8