ਪੰਜਾਬ ''ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਇਨ੍ਹਾਂ ਦਿਨਾਂ ਨੂੰ ਪਵੇਗਾ ਮੀਂਹ, ਹੋ ਗਈ ਵੱਡੀ ਭਵਿੱਖਬਾਣੀ

Saturday, Apr 05, 2025 - 10:55 AM (IST)

ਪੰਜਾਬ ''ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਇਨ੍ਹਾਂ ਦਿਨਾਂ ਨੂੰ ਪਵੇਗਾ ਮੀਂਹ, ਹੋ ਗਈ ਵੱਡੀ ਭਵਿੱਖਬਾਣੀ

ਜਲੰਧਰ- ਪੰਜਾਬ ਵਿਚ ਗਰਮੀ ਲਗਾਤਾਰ ਵੱਧਦੀ ਜਾ ਰਹੀ ਹੈ। ਸੂਬੇ ਦੇ ਤਾਪਮਾਨ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਕਈ ਜ਼ਿਲ੍ਹਿਆਂ ਵਿਚ ਤਾਪਮਾਨ 35 ਡਿਗਰੀ ਤੋਂ ਵੀ ਪਾਰ ਹੋ ਚੁੱਕਿਆ ਹੈ। ਆਉਣ ਵਾਲੇ ਤਿੰਨ ਦਿਨਾਂ ਵਿੱਚ ਸੂਬੇ ਦਾ ਤਾਪਮਾਨ 3 ਤੋਂ 5 ਡਿਗਰੀ ਤੱਕ ਵਧ ਸਕਦਾ ਹੈ।  ਪੰਜਾਬ ਵਿੱਚ ਕੱਲ੍ਹ ਤੋਂ ਗਰਮੀ ਦੀ ਲਹਿਰ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ। ਗਰਮੀ ਦੀ ਲਹਿਰ ਦਾ ਪ੍ਰਭਾਵ ਪੰਜਾਬ ਦੇ 5 ਜ਼ਿਲ੍ਹਿਆਂ - ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਅਤੇ ਬਰਨਾਲਾ ਵਿੱਚ ਦੇਖਣ ਨੂੰ ਮਿਲੇਗਾ। ਇਹ ਅਲਰਟ 6 ਅਪ੍ਰੈਲ ਤੋਂ 8 ਅਪ੍ਰੈਲ ਤੱਕ ਜਾਰੀ ਰਹੇਗਾ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਵਧ ਸਕਦਾ ਹੈ। ਸੂਬੇ ਦੇ ਕਈ ਸ਼ਹਿਰਾਂ ਵਿੱਚ ਵੀ ਗਰਮੀ ਦਾ ਪ੍ਰਭਾਵ ਦੇਖਣ ਨੂੰ ਮਿਲ ਵੀ ਰਿਹਾ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਪਾਲ ਦਾ ਗੰਨਮੈਨ ਵਰਿੰਦਰ ਫੌਜੀ ਮੁੜ ਅਦਾਲਤ 'ਚ ਪੇਸ਼, 14 ਦਿਨ ਦੀ ਭੇਜਿਆ ਜੁਡੀਸ਼ੀਅਲ ਹਿਰਾਸਤ 'ਚ

ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.5 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ, ਜਦੋਂ ਕਿ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕੀਤਾ ਕਤਲ

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ, ਵਧਦੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਦਰਅਸਰ ਮੌਸਮ ਵਿਭਾਗ ਨੇ 9 ਤੇ 10 ਅਪ੍ਰੈਲ ਤੋਂ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਅਜਿਹਾ ਮੌਸਮ 9 ਅਪ੍ਰੈਲ ਦੀ ਰਾਤ ਤੋਂ ਦੇਖਣ ਨੂੰ ਮਿਲੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ।

ਇਹ ਵੀ ਪੜ੍ਹੋ- ਹਾਏ ਓ ਰੱਬਾ: ਚਾਰ ਭੈਣਾਂ ਦੇ ਇਕਲੌਤੇ ਫੌਜੀ ਭਰਾ ਦੀ ਡਿਊਟੀ ਦੌਰਾਨ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News