ਪੰਜਾਬ ''ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਪੜ੍ਹੋ ਵਿਭਾਗ ਦੀ ਭਵਿੱਖਬਾਣੀ

Tuesday, Sep 16, 2025 - 06:40 PM (IST)

ਪੰਜਾਬ ''ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਪੜ੍ਹੋ ਵਿਭਾਗ ਦੀ ਭਵਿੱਖਬਾਣੀ

ਜਲੰਧਰ- ਪੰਜਾਬ ਦੇ ਮੌਸਮ ਨੇ ਰੁਖ ਬਦਲ ਲਿਆ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਕੋਈ ਵੀ ਖ਼ਤਰੇ ਦੀ ਗੱਲ ਨਹੀਂ ਹੈ। ਯਾਨੀ ਕਿ ਅਗਲੇ ਦਿਨਾਂ ਵਿੱਚ ਥੌੜਾ-ਬਹੁਤ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਪੰਜਾਬ ਲਈ ਅਗਲੇ 5 ਦਿਨਾਂ ਦੀ ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਸਾਂਝੀ ਕੀਤੀ ਗਈ ਹੈ। ਅੱਜ ਸੂਬੇ ਦੇ ਕਈ ਹਿੱਸਿਆਂ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਪਿਛਲੇ ਕੁਝ ਦਿਨਾਂ ਤੋਂ ਲੋਕਾਂ ਨੂੰ ਰਾਹਤ ਜ਼ਰੂਰੀ ਮਿਲੀ ਹੈ।

ਇਹ ਵੀ ਪੜ੍ਹੋ-ਪੰਜਾਬ ਤੋਂ ਸ਼ੁਰੂ ਹੋਈ ਅੰਮ੍ਰਿਤ ਭਾਰਤ ਰੇਲਗੱਡੀ, ਯਾਤਰੀਆਂ ਦੀਆਂ ਲੱਗਣਗੀਆਂ ਮੌਜਾਂ

ਮੌਸਮ ਵਿਭਾਗ ਮੁਤਾਬਕ ਮੋਹਾਲੀ, ਚੰਡੀਗੜ੍ਹ ਅਤੇ ਰੂਪਨਗਰ ਵਿੱਚ ਅੱਜ ਮੌਸਮ ਦੇ ਮਿਜ਼ਾਜ ਵਿੱਚ ਵੱਡਾ ਬਦਲਾਵ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਇਨ੍ਹਾਂ ਇਲਾਕਿਆਂ ਵਿੱਚ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਅਸਮਾਨੀ ਬਿਜਲੀ ਲਿਸ਼ਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵਗਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਪਸਰਿਆ ਸੋਗ, ਪ੍ਰਦੇਸਾਂ ਨੇ ਲੈ ਲਈ ਪੰਜਾਬੀ ਮੁੰਡਿਆਂ ਦੀ ਜਾਨ

ਇਸ ਦੇ ਨਾਲ ਹੀ ਵਿਭਾਗ 17 ਸਤੰਬਰ ਨੂੰ ਵੀ ਅੰਮ੍ਰਿਤਸਰ, ਜਲੰਧਰ ਅਤੇ ਸੰਗਰੂਰ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਇਲਾਵਾ 18 ਸਤੰਬਰ ਨੂੰ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਲੁਧਿਆਣਾ, ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ 'ਚ ਹਲਕੇ ਮੀਂਹ ਦੇ ਆਸਾਰ ਹਨ। ਮੌਸਮ ਵਿਭਾਗ ਨੇ 19 ਸਤੰਬਰ ਲਈ ਪਠਾਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ, ਰੂਪਨਗਰ ਅਤੇ ਐੱਸ.ਏ.ਐੱਸ ਨਗਰ 'ਚ ਬਾਰਿਸ਼ ਦੀ ਸੰਭਾਵਨਾ ਦੱਸੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਆਉਣ ਵਾਲੇ 5 ਦਿਨਾਂ ਲਈ ਪੜ੍ਹੋ ਮੌਸਮ ਦੀ ਖ਼ਬਰ, ਜਾਣੋ ਵਿਭਾਗ ਦੀ Latest Update

ਮੌਸਮ ਵਿਭਾਗ ਦੀ ਸਲਾਹ

ਵਿਭਾਗ ਨੇ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਮੀਂਹ ਵਾਲੇ ਦਿਨਾਂ 'ਚ ਸਾਵਧਾਨ ਰਹਿਣ, ਖ਼ਾਸ ਤੌਰ ’ਤੇ ਜਿਹੜੇ ਇਲਾਕੇ ਪਹਿਲਾਂ ਹੀ ਹੜ੍ਹ ਪ੍ਰਭਾਵਿਤ ਹਨ, ਉੱਥੇ ਪਾਣੀ ਭਰਨ ਦੀ ਸੰਭਾਵਨਾ ਰਹੇਗੀ। ਕਿਸਾਨਾਂ ਨੂੰ ਵੀ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੀਆਂ ਫਸਲਾਂ ਨੂੰ ਸੁਰੱਖਿਅਤ ਰੱਖਣ ਲਈ ਜ਼ਰੂਰੀ ਕਦਮ ਚੁੱਕਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News