ਪੰਜਾਬ 'ਚ ਫਿਰ ਬਦਲੇਗਾ ਮੌਸਮ ! ਇਨ੍ਹਾਂ ਜ਼ਿਲ੍ਹਿਆਂ ਲਈ ਹੋਈ ਵੱਡੀ ਭਵਿੱਖਬਾਣੀ, ਸਾਵਧਾਨ ਰਹਿਣ ਲੋਕ
Friday, Sep 12, 2025 - 06:40 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ 12 ਸਤੰਬਰ ਤੋਂ ਲੈ ਕੇ 16 ਸਤੰਬਰ ਤੱਕ ਬਾਰਿਸ਼ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ 'ਚ ਸੂਬੇ ਦੇ ਉੱਤਰੀ ਅਤੇ ਪੂਰਬੀ ਇਲਾਕਿਆਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ ਦੱਖਣੀ ਅਤੇ ਪੱਛਮੀ ਪੰਜਾਬ ਵਿੱਚ ਮੌਸਮ ਸੁੱਕਾ ਰਹੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਪ੍ਰਵਾਸੀਆਂ ਨੂੰ ਨਹੀਂ ਦਿੱਤਾ ਜਾਵੇਗਾ ਕੋਈ ਪਲਾਟ ਤੇ ਮਕਾਨ, ਪੰਚਾਇਤ ਦਾ ਵੱਡਾ ਫ਼ੈਸਲਾ
12 ਸਤੰਬਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਬਾਰਿਸ਼ ਦੀ ਸੰਭਾਵਨਾ ਹੈ। 13 ਸਤੰਬਰ ਨੂੰ ਬਾਰਿਸ਼ ਦਾ ਦਾਇਰਾ ਹੋਰ ਵਧੇਗਾ ਅਤੇ ਇਸ ਦੌਰਾਨ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਲਈ ਨਵੇਂ ਹੁਕਮ ਜਾਰੀ
ਉਥੇ ਹੀ 14 ਸਤੰਬਰ ਲਈ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਵਿਚ ਅੰਮ੍ਰਿਤਸਰ, ਕਪੂਰਥਲਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ ਵਿੱਚ ਵੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਬਾਅਦ 15 ਅਤੇ 16 ਸਤੰਬਰ ਨੂੰ ਬਾਰਿਸ਼ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਬੇਸ਼ੱਕ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਪਰ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਸਖ਼ਤ ਹੁਕਮ ਜਾਰੀ, 7 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e