ਪੰਜਾਬ ''ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ ਅਪਡੇਟ ਜਾਰੀ

Monday, Aug 17, 2026 - 07:40 PM (IST)

ਪੰਜਾਬ ''ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ ਅਪਡੇਟ ਜਾਰੀ

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਫਿਰ ਬਦਲਾਅ ਵੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਪੰਜਾਬ ਦੇ ਮੌਸਮ ਨੂੰ ਲੈ ਕੇ ਅਗਲੇ 5 ਦਿਨਾਂ ਲਈ ਵੱਡੀ ਭਵਿੱਖਬਾਣੀ ਕੀਤੀ ਹੈ। ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਆਉਣ ਵਾਲੇ ਦਿਨਾਂ 'ਚ ਸੂਬੇ ਦੇ ਕਈ ਹਿੱਸਿਆਂ 'ਚ ਦਰਮਿਆਨੇ ਤੋਂ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।  ਮੌਸਮ ਵਿਭਾਗ ਮੁਤਾਬਕ ਅੱਜ ਤੋਂ ਫਿਰ ਮੌਸਮ ਵਿਗੜ ਸਕਦਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿਖੇ 50 ਤੋਂ 75 ਥਾਵਾਂ 'ਤੇ ਮੀਂਹ ਪੈਣ ਦੀ ਉਮੀਦ ਹੈ। 18 ਅਗਸਤ ਨੂੰ ਵੀ ਇਨ੍ਹਾਂ ਜ਼ਿਲ੍ਹਿਆਂ ਦੇ ਨਾਲ ਫਤਿਹਗੜ੍ਹ ਸਾਹਿਬ 'ਚ ਵੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਇਲਾਵਾ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਰਗੇ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ਹਲਕੀ ਬਾਰਿਸ਼ ਹੋ ਸਕਦੀ ਹੈ।

ਇਹ ਵੀ ਪੜ੍ਹੋ: ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3 ਬੱਚੇ ਕਰੋ

PunjabKesari

ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ 
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਭਾਰੀ ਮੀਂਹ ਦੌਰਾਨ ਲੋਕ ਸਾਵਧਾਨੀ ਵਰਤਣ। 

19 ਅਤੇ 20 ਅਗਸਤ ਨੂੰ ਮੀਂਹ ਦੀ ਰਫ਼ਤਾਰ 'ਚ ਆਵੇਗੀ ਕਮੀ
19 ਅਤੇ 20 ਅਗਸਤ ਨੂੰ ਪੰਜਾਬ ਭਰ 'ਚ ਮੀਂਹ ਦੀ ਰਫ਼ਤਾਰ 'ਚ ਕੁਝ ਕਮੀ ਵੇਖਣ ਨੂੰ ਮਿਲ ਸਕਦੀ ਹੈ। ਇਨ੍ਹਾਂ ਦੋਵੇਂ ਦਿਨਾਂ ਦੌਰਾਨ ਸੂਬੇ ਦੇ ਕੁਝ ਕੁ ਇਲਾਕਿਆਂ ਵਿਚ ਹਲਕੀ ਬਾਰਿਸ਼ ਹੋਣ ਦੇ ਆਸਾਰ ਹਨ। ਪੱਛਮੀ ਪੰਜਾਬ ਦੇ ਜ਼ਿਲ੍ਹੇ ਜਿਵੇਂ ਕਿ ਫਿਰੋਜ਼ਪੁਰ, ਫਾਜ਼ਿਲਕਾ ਅਤੇ ਮੁਕਤਸਰ 'ਚ ਮੀਂਹ ਕਾਫ਼ੀ ਘੱਟ ਰਹਿਣ ਦੀ ਸੰਭਾਵਨਾ ਹੈ। ਇਸ ਦੇ ਬਾਅਦ 21 ਅਗਸਤ ਨੂੰ ਉੱਤਰੀ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਪੂਰਬੀ ਪੰਜਾਬ ਦੇ ਰੂਪਨਗਰ ਅਤੇ ਮੋਹਾਲੀ ਵਿੱਚ ਇਕ ਵਾਰ ਫਿਰ ਕਈ ਥਾਵਾਂ 50 ਤੋਂ 75 ਫ਼ੀਸਦੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਸੜਕ ਹਾਦਸੇ ਨੇ ਵਿਛਾਏ ਦੋ ਘਰਾਂ 'ਚ ਸੱਥਰ, ਜਿਗਰੀ ਦੋਸਤਾਂ ਦੀ ਇਕੱਠਿਆਂ ਗਈ ਜਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

shivani attri

Content Editor

Related News