ਪੰਜਾਬ ''ਚ ਬਦਲੇਗਾ ਮੌਸਮ, 4 ਫਰਵਰੀ ਤੱਕ ਮੌਸਮ ਵਿਭਾਗ ਨੇ ਕਰ ''ਤੀ ਵੱਡੀ ਭਵਿੱਖਬਾਣੀ

Thursday, Jan 30, 2025 - 04:53 PM (IST)

ਪੰਜਾਬ ''ਚ ਬਦਲੇਗਾ ਮੌਸਮ, 4 ਫਰਵਰੀ ਤੱਕ ਮੌਸਮ ਵਿਭਾਗ ਨੇ ਕਰ ''ਤੀ ਵੱਡੀ ਭਵਿੱਖਬਾਣੀ

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਇਕ ਵਾਰ ਫਿਰ ਤੋਂ ਮੌਸਮ ਵਿਚ ਤਬਦੀਲੀ ਆਉਣ ਵਾਲੀ ਹੈ। ਮੌਸਮ ਵਿਭਾਗ ਅਨੁਸਾਰ ਇਕ ਪਾਸੇ ਪੰਜਾਬ 'ਚ ਮੀਂਹ ਪੈਣ ਦੀ ਸੰਭਾਵਨਾ ਹੈ, ਉੱਥੇ ਹੀ ਦੂਜੇ ਪਾਸੇ ਘੱਟੋ-ਘੱਟ ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਵੇਖਿਆ ਜਾ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਤੋਂ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਸ਼ਨੀਵਾਰ ਤੋਂ ਅਗਲੇ 5 ਦਿਨਾਂ ਤੱਕ ਪੰਜਾਬ ਵਿੱਚ ਧੁੰਦ ਜਾਂ ਸੀਤ ਲਹਿਰ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। 

ਇਹ ਵੀ ਪੜ੍ਹੋ : NRI ਪਤੀ ਦਾ ਕਾਰਾ ਜਾਣ ਹੋਵੋਗੇ ਹੈਰਾਨ, ਵਿਆਹੁਤਾ ਨਾਲ ਕੀਤਾ ਉਹ ਜੋ ਸੋਚਿਆ ਨਾ ਸੀ

1 ਫਰਵਰੀ ਤੋਂ ਨਵੀਂ ਪੱਛਮੀ ਗੜਬੜੀ ਹੋਵੇਗੀ ਸਰਗਰਮ
29 ਜਨਵਰੀ ਨੂੰ ਸਰਗਰਮ ਹੋਈ ਪੱਛਮੀ ਗੜਬੜੀ ਕਾਰਨ 31 ਜਨਵਰੀ ਨੂੰ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਉਥੇ ਹੀ 1 ਫਰਵਰੀ ਨੂੰ ਇਕ ਨਵੀਂ ਪੱਛਮੀ ਗੜਬੜ ਸਰਗਰਮ ਹੋਵੇਗੀ। ਇਸ ਦੇ ਨਾਲ ਹੀ 4 ਜਨਵਰੀ ਨੂੰ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਮੌਸਮ ਵਿੱਚ ਇਸ ਬਦਲਾਅ ਕਰਕੇ ਪੰਜਾਬ ਵਿੱਚ 31 ਜਨਵਰੀ ਤੋਂ 4 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

PunjabKesari

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, 8ਵੀਂ ਦੇ ਵਿਦਿਆਰਥੀ ਨੇ ਸਹਿਪਾਠੀ ਨੂੰ ਦਿੱਤੀ ਭਿਆਨਕ ਮੌਤ

ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਕੱਲ੍ਹ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਾਲੇਰਕੋਟਲਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ ਤੇ ਪਟਿਆਲਾ ਵਿਚ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਐੱਸ. ਏ. ਐੱਸ. ਨਗਰ, ਬਠਿੰਡਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ ਤੇ ਫਿਰੋਜ਼ਪੁਰ ਵਿਚ ਕੱਲ੍ਹ ਨੂੰ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ ਪਰ ਆਉਣ ਵਾਲੇ ਕੁਝ ਦਿਨ ਇੱਥੇ ਵੀ ਬਾਰਿਸ਼ ਦਾ ਅਸਰ ਵੇਖਣ ਨੂੰ ਮਿਲੇਗਾ। ਮੌਸਮ ਵਿਭਾਗ ਵੱਲੋਂ 4 ਫ਼ਰਵਰੀ ਤਕ ਸੂਬੇ ਦੇ ਲਗਭਗ ਹਰ ਜ਼ਿਲ੍ਹੇ ਵਿਚ ਹੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੈਰਿਜ ਪੈਲੇਸਾਂ ਤੇ ਧਾਰਮਿਕ ਸਥਾਨਾਂ ਲਈ ਜਾਰੀ ਹੋਏ ਸਖ਼ਤ ਹੁਕਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News