ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਨੂੰ ਲੈ ਕੇ ਪੜ੍ਹੋ ਤਾਜ਼ਾ ਅਪਡੇਟ
Saturday, Feb 21, 2026 - 01:00 PM (IST)
ਜਲੰਧਰ: ਪੰਜਾਬ 'ਚ ਠੰਡ ਦਾ ਪ੍ਰਭਾਵ ਹੁਣ ਲਗਭਗ ਖਤਮ ਹੋ ਚੁੱਕਾ ਹੈ ਅਤੇ ਦਿਨ ਦੇ ਸਮੇਂ ਗਰਮੀ ਮਹਿਸੂਸ ਕੀਤੀ ਜਾ ਰਹੀ ਹੈ। ਹਾਲਾਂਕਿ ਸਵੇਰੇ ਅਤੇ ਰਾਤ ਦੇ ਵੇਲੇ ਧੁੰਦ ਅਤੇ ਠੰਡੀ ਹਵਾ ਕਾਰਨ ਹਲਕੀ ਸਰਦੀ ਅਜੇ ਵੀ ਬਣੀ ਹੋਈ ਹੈ। ਮੌਸਮ ਦੇ ਇਸ ਬਦਲਾਅ ਨਾਲ ਕਿਸਾਨਾਂ ਅਤੇ ਆਮ ਲੋਕਾਂ ਦੀ ਦਿਨਚਰੀ 'ਤੇ ਵੀ ਅਸਰ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਅਗਲੇ 7 ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀ ਬਾਰਿਸ਼ ਦੀ ਸੰਭਾਵਨਾ ਨਹੀਂ ਹੈ ਅਤੇ ਅਸਮਾਨ ਜ਼ਿਆਦਾਤਰ ਸਾਫ਼ ਰਹੇਗਾ। ਸਵੇਰ ਦੇ ਸਮੇਂ ਕੁਝ ਥਾਵਾਂ 'ਤੇ ਹਲਕੀ ਧੁੰਦ ਛਾਈ ਰਹਿ ਸਕਦੀ ਹੈ, ਪਰ ਦਿਨ ਚੜ੍ਹਦੇ ਹੀ ਮੌਸਮ ਸਾਫ਼ ਹੋ ਜਾਵੇਗਾ।
ਇਹ ਵੀ ਪੜ੍ਹੋ- ਰੇਲਵੇ ਯਾਤਰੀਆਂ ਲਈ ਵੱਡਾ ਤੋਹਫਾ: ਨਵੀਂ ਸਪੈਸ਼ਲ ਟ੍ਰੇਨ ਦਾ ਐਲਾਨ, ਜਾਣੋ ਕਿਹੜੇ ਸਟੇਸ਼ਨਾਂ ’ਤੇ ਹੋਵੇਗਾ ਠਹਿਰਾਅ
ਮੌਸਮ ਸਾਫ਼ ਰਹਿਣ ਕਾਰਨ ਤਾਪਮਾਨ ਵਿੱਚ ਹੌਲੀ-ਹੌਲੀ ਵਾਧਾ ਦਰਜ ਕੀਤਾ ਜਾਵੇਗਾ। ਅਗਲੇ ਇੱਕ ਹਫ਼ਤੇ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਲਗਭਗ 2 ਤੋਂ 3 ਡਿਗਰੀ ਸੈਲਸੀਅਸ ਦਾ ਇਜ਼ਾਫ਼ਾ ਹੋ ਸਕਦਾ ਹੈ। ਇਸ ਨਾਲ ਦਿਨ ਦੇ ਸਮੇਂ ਗਰਮੀ ਵਿੱਚ ਵਾਧਾ ਮਹਿਸੂਸ ਹੋਵੇਗੀ। ਫਰਵਰੀ ਮਹੀਨੇ ਦੌਰਾਨ ਇਸ ਵਾਰ ਬਾਰਿਸ਼ 'ਚ ਭਾਰੀ ਕਮੀ ਦਰਜ ਕੀਤੀ ਗਈ ਹੈ। ਹੁਣ ਤੱਕ ਸਿਰਫ਼ 0.6 ਐਮ.ਐਮ. ਬਾਰਿਸ਼ ਹੋਈ ਹੈ, ਜੋ ਆਮ ਨਾਲੋਂ ਲਗਭਗ 97 ਫੀਸਦੀ ਘੱਟ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਇਸ ਮਹੀਨੇ ਦੌਰਾਨ ਬਿਲਕੁਲ ਵੀ ਮੀਂਹ ਨਹੀਂ ਪਿਆ। ਮੌਸਮ ਵਿਭਾਗ ਮੁਤਾਬਕ 26 ਫਰਵਰੀ ਤੱਕ ਮੌਸਮ ਖੁਸ਼ਕ ਅਤੇ ਸਾਫ਼ ਬਣਿਆ ਰਹੇਗਾ, ਜਿਸ ਨਾਲ ਦਿਨ ਦੇ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਸਕਦਾ ਹੈ।
ਇਹ ਵੀ ਪੜ੍ਹੋ- ਲੱਖਾਂ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਪੰਜਾਬ ਯੂਥ ਕਾਂਗਰਸ ਦਾ ਆਗੂ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
