ਪੰਜਾਬ 'ਚ ਭਲਕੇ ਤੋਂ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਦਾ ਅਲਰਟ ਤੇ ਵਧੇਗੀ ਠੰਡ
Tuesday, Jan 14, 2025 - 05:31 PM (IST)
ਜਲੰਧਰ- ਪੰਜਾਬ 'ਚ ਇਸ ਸਮੇਂ ਦਾ ਮੌਸਮ ਕਾਫ਼ੀ ਠੰਡਾ ਹੈ, ਅਤੇ ਕੋਹਰੇ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਵਿੱਚ ਕਈ ਖੇਤਰਾਂ ਵਿੱਚ ਕੋਹਰਾ ਹੋਣ ਦੀ ਸੰਭਾਵਨਾ ਹੈ। ਮੌਸਮ ਵਿਚ ਠੰਡੀ ਹਵਾਵਾਂ ਅਤੇ ਮੀਂਹ ਪੈਣ ਦੀ ਉਮੀਦ ਹੈ। ਲੋਹੜੀ ਅਤੇ ਮਾਘੀ 'ਤੇ ਦੋ ਦਿਨ ਜਿੱਥੇ ਪੰਜਾਬ 'ਚ ਕੋਸੀ ਧੁੱਪ ਰਹੀ ਉੱਥੇ ਹੀ ਬੁੱਧਵਾਰ ਤੋਂ ਮੌਸਮ ਫਿਰ ਵਿਗੜ ਜਾਵੇਗਾ। ਦਰਅਸਲ, ਅੱਜ ਰਾਤ ਤੋਂ ਇਕ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋਣ ਜਾ ਰਿਹਾ ਹੈ। ਜਿਸ ਕਾਰਨ ਪੰਜਾਬ ਦੇ ਕਈ ਹਿੱਸਿਆਂ ਵਿਚ 15 ਤੇ 16 ਜਨਵਰੀ ਨੂੰ ਬਾਰਿਸ਼ ਦੇਖਣ ਨੂੰ ਮਿਲੇਗੀ। ਇਸ ਕਾਰਨ ਮੌਸਮ ਵਿਭਾਗ ਵੱਲੋਂ ਇਕ ਵਾਰ ਫਿਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 18 ਜਨਵਰੀ ਨੂੰ ਛੁੱਟੀ ਦਾ ਐਲਾਨ!
ਦੋ ਦਿਨਾਂ ਤੱਕ ਪੰਜਾਬ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਇਸ ਸਮੇਂ ਦੌਰਾਨ ਸੰਘਣੀ ਧੁੰਦ ਵੀ ਰਹੇਗੀ। ਵਿਭਾਗ ਅਨੁਸਾਰ ਮੀਂਹ ਕਾਰਨ ਤਾਪਮਾਨ ਫਿਰ ਡਿੱਗੇਗਾ, ਜਿਸ ਕਾਰਨ ਠੰਡ ਅਤੇ ਧੁੰਦ ਦਾ ਕਹਿਰ ਨਜ਼ਰ ਆਵੇਗਾ। ਮੌਸਮ ਵਿਭਾਗ ਵੱਲੋਂ ਪੰਜਾਬ ਦੇ ਬਠਿੰਡਾ, ਮਾਨਸਾ ਅਤੇ ਬਰਨਾਲਾ 'ਚ ਮੀਂਹ ਦੀ ਸੰਭਾਵਨਾ ਜਤਾਈ ਹੈ। ਦੂਜੇ ਪਾਸੇ ਵਿਭਾਗ ਵੱਲੋਂ ਅੱਜ ਪੰਜਾਬ ਦੇ 11 ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿਚ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਤੇ ਮਲੇਰਕੋਟਲਾ ਸ਼ਾਮਲ ਹਨ। ਉੱਥੇ ਹੀ ਐੱਸ.ਏ.ਐੱਸ. ਨਗਰ, ਰੂਪਨਗਰ, ਫ਼ਤਹਿਗੜ੍ਹ ਸਾਹਿਬ, ਮੁਕਤਸਰ, ਫਰੀਦਕੋਟ, ਫਾਜ਼ਿਲਕਾ, ਫ਼ਿਰੋਜ਼ਪੁਰ, ਨਵਾਂਸ਼ਹਿਰ, ਹੁਸ਼ਿਆਰਪੁਰ, ਗੁਰਦਾਸਪੁਰ ਤੇ ਪਠਾਨਕੋਟ ਦੇ ਨਾਲ-ਨਾਲ ਚੰਡੀਗੜ੍ਹ ਵਿਚ ਵੀ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਆੜ੍ਹਤੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ
ਬੁੱਧਵਾਰ ਤੋਂ ਫਿਰ ਬਦਲੇਗਾ ਮੌਸਮ
ਪੱਛਮੀ ਗੜਬੜੀ ਦੇ ਮੁੜ ਸਰਗਰਮ ਹੋਣ ਕਾਰਨ, ਬੁੱਧਵਾਰ ਤੋਂ ਤਿੰਨ ਦਿਨਾਂ ਲਈ ਮੌਸਮ ਫਿਰ ਬਦਲ ਜਾਵੇਗਾ। ਮੌਸਮ ਵਿਭਾਗ ਦੇ ਅਨੁਸਾਰ, ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ, ਬੁੱਧਵਾਰ ਤੋਂ ਤਿੰਨ ਦਿਨਾਂ ਲਈ ਬੱਦਲਵਾਈ ਰਹੇਗਾ। ਇਨ੍ਹਾਂ ਤਿੰਨ ਦਿਨਾਂ ਦੌਰਾਨ 45 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਦੇ ਨਾਲ-ਨਾਲ ਮੀਂਹ ਪਵੇਗਾ।
ਇਹ ਵੀ ਪੜ੍ਹੋ- ਸਵਾਰੀਆਂ ਨਾਲ ਭਰੀ ਬੱਸ ਦਾ ਸਟੇਅਰਿੰਗ ਹੋਇਆ ਫੇਲ੍ਹ, ਦਰਖਤਾਂ ਨੂੰ ਤੋੜਦੀ ਗਈ ਬੱਸ, ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8