ਪੰਜਾਬ ’ਚ ਮੁੜ ਬਦਲੇਗਾ ਮੌਸਮ, ਹੋਵੇਗੀ ਬੂੰਦਾ-ਬਾਂਦੀ ਤੇ ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੌਸਮ ਦੀ ਤਾਜ਼ਾ ਅਪਡੇਟ

02/20/2023 1:40:41 AM

ਲੁਧਿਆਣਾ (ਵਿੱਕੀ)–ਪੰਜਾਬ ’ਚ ਪਿਛਲੇ ਦੋ ਹਫ਼ਤਿਆਂ ਤੋਂ ਮੌਸਮ ਸਾਫ਼ ਚੱਲ ਰਿਹਾ ਹੈ। ਤੇਜ਼ ਧੁੱਪ ਦੀ ਵਜ੍ਹਾ ਨਾਲ ਗਰਮੀ ਮਹਿਸੂਸ ਹੋਣ ਲੱਗ ਗਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਦਿਨ ਦਾ ਪਾਰਾ 27 ਤੋਂ 30 ਡਿਗਰੀ ਸੈਲਸੀਅਸ ਚੱਲ ਰਿਹਾ ਹੈ। ਵਧਦੇ ਪਾਰੇ ਦੀ ਵਜ੍ਹਾ ਨਾਲ ਕਣਕ ਦੀ ਫਸਲ ’ਤੇ ਸੰਕਟ ਮੰਡਰਾ ਰਿਹਾ ਹੈ। ਇਸ ਦੌਰਾਨ ਕਿਸਾਨ ਇਹੀ ਅਰਦਾਸ ਕਰ ਰਹੇ ਹਨ ਕਿ ਕਿਸੇ ਤਰ੍ਹਾਂ ਮੌਸਮ ਦੇ ਗਰਮ ਮਿਜਾਜ਼ ਠੰਡੇ ਹੋ ਜਾਣ। ਇਸ ਦੌਰਾਨ ਕਿਸਾਨਾਂ ਲਈ ਚੰਗੀ ਖ਼ਬਰ ਹੈ।

ਇਹ ਖ਼ਬਰ ਵੀ ਪੜ੍ਹੋ : PPCB ਦੀ ਵੱਡੀ ਕਾਰਵਾਈ, ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ’ਤੇ ਇਸ ਅਪਾਰਟਮੈਂਟ ਨੂੰ ਲਾਇਆ 5 ਲੱਖ ਦਾ ਜੁਰਮਾਨਾ

ਮੌਸਮ ਕੇਂਦਰ ਚੰਡੀਗੜ੍ਹ ਦੀ ਮੰਨੀਏ ਤਾਂ ਪੰਜਾਬ ’ਚ ਮੌਸਮ ਬਦਲਣ ਜਾ ਰਿਹਾ ਹੈ। ਵਿਭਾਗ ਮੁਤਾਬਕ ਹਿਮਾਚਲ ਰੀਜਨ ’ਚ ਦੁਬਾਰਾ ਪੱਛਮੀ ਦਬਾਅ ਐਕਟਿਵ ਹੋਣ ਜਾ ਰਿਹਾ ਹੈ। ਇਸ ਕਾਰਨ ਸੋਮਵਾਰ ਅਤੇ ਮੰਗਲਵਾਰ ਨੂੰ ਬੱਦਲ ਛਾਏ ਰਹਿਣ ਦੀ ਸੰਭਾਵਨਾ ਪ੍ਰਗਟ ਕੀਤੀ ਹੈ। ਇਸ ਦੇ ਨਾਲ ਹੀ ਬੂੰਦਾ-ਬਾਂਦੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਹਵਾਵਾਂ ਦੀ ਰਫ਼ਤਾਰ 20 ਤੋਂ 30 ਕਿਲੋਮੀਟਰ ਪ੍ਰਤੀ ਘੰਟਾ ਰਹਿ ਸਕਦੀ ਹੈ।

ਇਹ ਖ਼ਬਰ ਵੀ ਪੜ੍ਹੋ : PSTET ਪ੍ਰੀਖਿਆ ਦੇਣ ਦੇ ਚਾਹਵਾਨ ਉਮੀਦਵਾਰਾਂ ਲਈ ਅਹਿਮ ਖ਼ਬਰ, ਇਸ ਤਾਰੀਖ਼ ਨੂੰ ਹੋਵੇਗਾ ਟੈਸਟ


Manoj

Content Editor

Related News