ਪੰਜਾਬ ''ਚ ਕਹਿਰ ਦੀ ਗਰਮੀ ਤੋਂ ਬਾਅਦ ਹੁਣ ਬਦਲੇਗਾ ਮੌਸਮ, ਇਨ੍ਹਾਂ ਤਰੀਕਾਂ ਪਵੇਗਾ ਮੀਂਹ, ਪੜ੍ਹੋ ਤਾਜ਼ਾ ਅਪਡੇਟ
Tuesday, May 20, 2025 - 06:25 PM (IST)

ਜਲੰਧਰ- ਪਿਛਲੇ ਕੁਝ ਦਿਨਾਂ ਤੋਂ ਗਰਮੀ ਤਾਂ ਕਹਿਰ ਕਾਫ਼ੀ ਨਜ਼ਰ ਆ ਰਿਹਾ ਹੈ। ਉੱਥੇ ਹੀ ਹਿਮਾਚਲ ਪ੍ਰਦੇਸ਼ ਹੋਈ ਬਾਰਿਸ਼ ਨੇ ਇਕ ਵਾਰ ਫਿਰ ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਲਿਆਂਦੀ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਤੋਂ ਬਾਅਦ ਪੰਜਾਬ ਦਾ ਮੌਸਮ ਵੀ ਬਦਲ ਗਿਆ ਹੈ। ਇਸ ਦੇ ਨਾਲ ਹੀ ਅੱਜ ਸ਼ਾਮ ਨੂੰ ਕੁਝ ਜ਼ਿਲ੍ਹਿਆਂ ਵਿੱਚ ਬਾਰਿਸ਼ ਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕਾਫ਼ੀ ਰਾਹਤ ਵੀ ਮਿਲਣ ਵਾਲੀ ਹੈ।
ਇਹ ਵੀ ਪੜ੍ਹੋ- ਪੰਜਾਬ: ਅੱਧੀ ਰਾਤ ਲਿਆਇਆ ਪ੍ਰੇਮਿਕਾ, ਸਵੇਰੇ ਛੱਡਣ ਗਏ ਨੂੰ ਕਰ 'ਤਾ ਕਤਲ
ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਰਿਪੋਰਟ ਅਨੁਸਾਰ, ਆਉਣ ਵਾਲੇ ਦਿਨਾਂ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ,ਬਿਜਲੀ ਗਰਜਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ 21,23 ਤੇ 24 ਮਈ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ 'ਚ ਫਿਰ ਤੋਂ ਬਿਜਲੀ ਗਰਜਨ ਅਤੇ ਤੂਫਾਨ ਦੀ ਚੇਤਾਵਨੀ ਦਿੱਤੀ ਗਈ ਹੈ। ਇਹ ਬਦਲਾਅ ਖਾਸ ਕਰਕੇ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ ਅਤੇ ਨੇੜੇ ਤੇੜੇ ਦੇ ਜ਼ਿਲ੍ਹਿਆਂ ਵਿਚ ਦੇਖਣ ਨੂੰ ਮਿਲ ਸਕਦਾ ਹੈ। ਇੱਥੇ ਦੱਸ ਦੇਈਏ ਕਿ 22 ਮਈ ਨੂੰ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਇਸ ਦਿਨ ਦਿਨ-ਰਾਤ ਗਰਮੀ ਆਪਣਾ ਕਹਿਰ ਦਿਖਾਵੇਗੀ।
ਇਹ ਵੀ ਪੜ੍ਹੋ- ਜਿਸ ਥਾਣੇ 'ਚ ASI ਦੀ ਬੋਲਦੀ ਸੀ ਤੂਤੀ ਉਸੇ ਥਾਣੇ 'ਚ ਦਰਜ ਹੋਇਆ ਪਰਚਾ, ਹੈਰਾਨ ਕਰਨ ਵਾਲਾ ਹੈ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8