ਪੰਜਾਬ ’ਚ ਲੋਹੜੀ ਮਗਰੋਂ ਵਿਗੜੇਗਾ ਮੌਸਮ, ਮੀਂਹ ਦੀ ਸੰਭਾਵਨਾ, ਜਾਣੋ ਅਗਲੇ ਦਿਨਾਂ ਦਾ ਹਾਲ
Monday, Jan 13, 2025 - 04:47 PM (IST)
ਜਲੰਧਰ- ਪੰਜਾਬ 'ਚ ਇਸ ਸਮੇਂ ਦਾ ਮੌਸਮ ਕਾਫ਼ੀ ਠੰਡਾ ਹੈ, ਅਤੇ ਕੋਹਰੇ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਵਿੱਚ ਕਈ ਖੇਤਰਾਂ ਵਿੱਚ ਕੋਹਰਾ ਹੋਣ ਦੀ ਸੰਭਾਵਨਾ ਹੈ। ਮੌਸਮ ਵਿਚ ਠੰਡੀ ਹਵਾਵਾਂ ਅਤੇ ਮੀਂਹ ਪੈਣ ਦੀ ਉਮੀਦ ਹੈ। ਪੰਜਾਬ 'ਚ ਸੀਤ ਲਹਿਰ ਦੇ ਨਾਲ ਲਾਲ ਅਲਰਟ ਜਾਰੀ ਕੀਤਾ ਗਿਆ ਹੈ। ਇਸਦਾ ਮਤਲਬ ਹੈ ਕਿ ਮੌਸਮ ਬਹੁਤ ਠੰਡਾ ਰਹੇਗਾ ਅਤੇ ਲੋਕਾਂ ਨੂੰ ਜ਼ਿਆਦਾ ਸਾਵਧਾਨ ਰਹਿਣ ਦੀ ਹਿਦਾਇਤ ਕੀਤੀ ਜਾ ਰਹੀ ਹੈ। ਇਸ ਦੌਰਾਨ, ਖਾਸ ਤੌਰ 'ਤੇ ਕਿਸਾਨਾਂ ਨੂੰ ਫਸਲਾਂ ਦੀ ਸੁਰੱਖਿਆ ਲਈ ਦਿਆਨ ਰੱਖਣ ਦੀ ਲੋੜ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 18 ਜਨਵਰੀ ਨੂੰ ਛੁੱਟੀ ਦਾ ਐਲਾਨ!
14 ਜਨਵਰੀ ਦੀ ਰਾਤ ਤੋਂ ਇੱਕ ਨਵੀਂ ਪੱਛਮੀ ਗੜਬੜੀ ਮੌਸਮ ਨੂੰ ਪ੍ਰਭਾਵਿਤ ਕਰੇਗੀ। ਇਸ ਕਾਰਨ ਅਗਲੇ ਦੋ ਦਿਨਾਂ ਤੱਕ ਲੋਕਾਂ ਨੂੰ ਮੀਂਹ ਦੇ ਨਾਲ-ਨਾਲ ਠੰਡ ਦਾ ਸਾਹਮਣਾ ਕਰਨਾ ਪਵੇਗਾ। ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਹੁਣ 11 ਜ਼ਿਲ੍ਹਿਆਂ ਲਈ ਸੀਤ ਲਹਿਰ ਤੇ ਸੰਘਣੀ ਧੁੰਦ ਦਾ ਅਲਰਟ ਜਾਰੀ ਕਰ ਦਿੱਤਾ ਹੈ। ਵਿਭਾਗ ਮੁਤਾਬਕ ਕਈ ਥਾਵਾਂ 'ਤੇ ਤਾਂ ਵਿਜ਼ਿਬਿਲਟੀ 50 ਮੀਟਰ ਤੋਂ ਵੀ ਹੇਠਾਂ ਜਾ ਸਕਦੀ ਹੈ। ਇਸ ਦੇ ਨਾਲ ਹੀ ਇਕ ਵਾਰ ਫ਼ਿਰ ਤਾਪਮਾਨ ਵਿਚ ਗਿਰਾਵਟ ਆ ਸਕਦੀ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਆੜ੍ਹਤੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ
ਮੌਸਮ ਵਿਭਾਗ ਨੇ ਮੁਤਾਬਕ ਪੰਜਾਬ 'ਤੇ ਦੋ ਤਾਜ਼ਾ ਪੱਛਮੀ ਗੜਬੜੀਆਂ ਬਣ ਰਹੀਆਂ ਹਨ। ਇਨ੍ਹਾਂ ਦੇ ਪ੍ਰਭਾਵ ਕਾਰਨ ਇਸ ਹਫ਼ਤੇ ਦੇ ਅੰਤ ਤੱਕ ਪਹਾੜੀ ਇਲਾਕਿਆਂ, ਉੱਤਰੀ ਮੈਦਾਨੀ ਇਲਾਕਿਆਂ ਅਤੇ ਉੱਤਰ-ਪੂਰਬੀ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 14 ਜਨਵਰੀ ਦੀ ਰਾਤ ਤੋਂ ਮੌਸਮ ਫਿਰ ਬਦਲ ਜਾਵੇਗਾ ਅਤੇ ਇਹ 16 ਜਨਵਰੀ ਤੱਕ ਜਾਰੀ ਰਹੇਗਾ। ਪੰਜਾਬ ਤੋਂ ਲੈ ਕੇ ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਮੱਧ ਪ੍ਰਦੇਸ਼ ਤੱਕ ਦੇ ਇਲਾਕਿਆਂ ਵਿੱਚ ਸੰਘਣੀ ਧੁੰਦ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਸਵਾਰੀਆਂ ਨਾਲ ਭਰੀ ਬੱਸ ਦਾ ਸਟੇਅਰਿੰਗ ਹੋਇਆ ਫੇਲ੍ਹ, ਦਰਖਤਾਂ ਨੂੰ ਤੋੜਦੀ ਗਈ ਬੱਸ, ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8