ਪੰਜਾਬ ’ਚ ਫ਼ਿਰ ਕਰਵਟ ਲਵੇਗਾ ਮੌਸਮ! ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਕੀਤੀ ਇਹ ਭਵਿੱਖਬਾਣੀ
Wednesday, May 17, 2023 - 04:31 AM (IST)

ਲੁਧਿਆਣਾ (ਬਸਰਾ)- ਪੱਛਮੀ ਡਿਸਟਰਬੈਂਸ ਦੇ ਪ੍ਰਭਾਵ ਹੇਠ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿਖੇ ਅਗਲੇ 2 ਦਿਨ ਬੱਦਲਵਾਈ, ਤੇਜ਼ ਹਵਾਵਾਂ ਤੇ ਕਈ ਥਾਈਂ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਿਕ ਅਗਲੇ 2 ਦਿਨ ਧੂੜ ਭਰੀ ਹਨ੍ਹੇਰੀ ਚਲ ਸਕਦੀ ਹੈ ਪਰ 2 ਦਿਨਾਂ ਤੋਂ ਬਾਅਦ ਸੂਬੇ ਦੇ ਤਾਪਮਾਨ ਵਿਚ 2 ਤੋਂ 3 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਧੀ ਰਵਨੀਤ ਕੌਰ ਦੀ ਵੱਡੀ ਪ੍ਰਾਪਤੀ, CCI ਦੀ ਪਹਿਲੀ ਮਹਿਲਾ ਚੇਅਰਪਰਸਨ ਬਣੀ
ਸੋਮਵਾਰ ਦੇ ਮੁਕਾਬਲੇ ਮੰਗਲਵਾਰ ਨੂੰ ਤਾਪਮਾਨ ਵਿਚ 0.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਸੂਬੇ ਵਿਚ ਸਭ ਤੋ ਵੱਧ ਤਾਪਮਾਨ ਫਤਿਹਗੜ੍ਹ ਸਾਹਿਬ ਦਾ 41.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਪੱਛਮੀ ਡਿਸਰਬੈਂਸ ਕਾਰਨ ਪਿਛਲੇ ਹਫਤੇ ਪਈ ਤੇਜ਼ ਗਰਮੀ ਤੋਂ ਲੋਕਾਂ ਨੂੰ ਰਾਹਤ ਦਿੱਤੀ ਹੈ। ਇਸ ਹਫ਼ਤੇ ਤਾਪਮਾਨ ਵਿਚ 2 ਤੋਂ 3 ਡਿਗਰੀ ਦੀ ਕਮੀ ਦੇਖਣ ਨੂੰ ਮਿਲੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।