ਪੰਜਾਬ 'ਚ ਮੌਸਮ ਨੂੰ ਲੈ ਕੇ Yellow Alert ਜਾਰੀ, ਜਾਣੋ ਅਗਲੇ ਦਿਨਾਂ ਦਾ ਹਾਲ

02/27/2023 3:09:06 PM

ਲੁਧਿਆਣਾ : ਪੰਜਾਬ 'ਚ ਲਗਾਤਾਰ ਮੌਸਮ 'ਚ ਤਬਦੀਲੀ ਆ ਰਹੀ ਹੈ। ਫਰਵਰੀ ਮਹੀਨੇ ਤੋਂ ਹੀ ਗਰਮੀ ਦਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਠੰਡ ਸਿਰਫ ਸਵੇਰ ਅਤੇ ਸ਼ਾਮ ਦੀ ਰਹਿ ਗਈ ਹੈ। ਹੁਣ ਮੌਸਮ ਵਿਭਾਗ ਵੱਲੋਂ ਪੰਜਾਬ 'ਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਵੈਸਟਰਨ ਹਿਮਾਲਿਆ ਰੀਜਨ 'ਚ ਇਕ ਨਵਾਂ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ, ਜਿਸ ਕਾਰਨ ਪੰਜਾਬ 'ਚ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਸਿਸੋਦੀਆ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਚੰਡੀਗੜ੍ਹ 'ਚ AAP ਦਾ ਵਿਰੋਧ ਪ੍ਰਦਰਸ਼ਨ, ਕੀਤੀ ਜੰਮ ਕੇ ਨਾਅਰੇਬਾਜ਼ੀ

ਵਿਭਾਗ ਦੇ ਮੁਤਾਬਕ 28 ਫਰਵਰੀ ਅਤੇ 1 ਮਾਰਚ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਮੌਸਮ ਦਾ ਮਿਜਾਜ਼ ਨਰਮ ਰਹੇਗਾ ਅਤੇ ਬੱਦਲ, ਗਰਜ ਨਾਲ ਛਿੱਟੇ ਅਤੇ ਬੂੰਦਾਬਾਂਦੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਪੰਜਾਬ 'ਚ ਮੌਸਮ ਬਦਲਣ ਨੂੰ ਲੈ ਕੇ ਕਿਸਾਨਾਂ ਦੀ ਚਿੰਤਾ ਵੱਧ ਗਈ ਹੈ।

ਇਹ ਵੀ ਪੜ੍ਹੋ : ਲੁਧਿਆਣਾ ਦੀ ਇਸ ਜੇਲ੍ਹ 'ਚ ਆਨਲਾਈਨ ਪੇਸ਼ੀ ਲਈ ਸਥਾਪਿਤ ਹੋਣਗੇ ਕੈਬਿਨ, ਵਿਭਾਗ ਨੇ ਦਿੱਤੀ ਮਨਜ਼ੂਰੀ

ਕਿਸਾਨਾਂ ਨੂੰ ਇਸ ਗੱਲ ਦਾ ਡਰ ਸਤਾ ਰਿਹਾ ਹੈ ਕਿ ਕਿਤੇ ਕਣਕ ਦੀ ਫ਼ਸਲ ਦਾ ਝਾੜ ਘੱਟ ਨਾ ਹੋ ਜਾਵੇ। ਇਸ ਦੇ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਰ ਡਾ. ਰਾਮ ਨੇ ਕਿਹਾ ਕਿ ਇਸ ਬਾਰੇ ਕਿਸਾਨਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita