ਕੜਾਕੇ ਦੀ ਠੰਡ ਲਈ ਰਹੋ ਤਿਆਰ, 6 ਦਿਨਾਂ ਤੱਕ ਮੀਂਹ ਦਾ ਅਲਰਟ

Tuesday, Nov 05, 2024 - 06:20 PM (IST)

ਕੜਾਕੇ ਦੀ ਠੰਡ ਲਈ ਰਹੋ ਤਿਆਰ, 6 ਦਿਨਾਂ ਤੱਕ ਮੀਂਹ ਦਾ ਅਲਰਟ

ਨੈਸ਼ਨਲ ਡੈਸਕ- ਦੇਸ਼ ਭਰ 'ਚ ਮੌਸਮ ਦਾ ਰੁਖ ਬਦਲ ਰਿਹਾ ਹੈ, ਜਿਸ ਕਾਰਨ ਉੱਤਰੀ ਭਾਰਤ ਦੇ ਸੂਬਿਆਂ 'ਚ ਠੰਡ ਦੀ ਸ਼ੁਰੂਆਤ ਮਹਿਸੂਸ ਕੀਤੀ ਜਾ ਰਹੀ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਦੱਖਣੀ ਭਾਰਤ ਦੇ ਕੁਝ ਰਾਜਾਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ 10 ਨਵੰਬਰ ਤੱਕ ਲਾਗੂ ਰਹੇਗਾ।

ਕਿਹੜੇ ਰਾਜਾਂ 'ਚ ਪਵੇਗਾ ਮੋਹਲੇਧਾਰ ਮੀਂਹ ?

ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ:
5 ਅਤੇ 6 ਨਵੰਬਰ ਨੂੰ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ 'ਚ ਤੇਜ਼ ਗਰਜ਼ ਦੇ ਨਾਲ ਭਾਰੀ ਮੀਂਹ ਦੀ ਸੰਭਾਵਨਾ ਹੈ।
8 ਤੋਂ 10 ਨਵੰਬਰ ਦੇ ਵਿਚਕਾਰ ਕੇਰਲ, ਤਾਮਿਲਨਾਡੂ, ਕਰਨਾਟਕ, ਮਾਹੇ, ਪੁਡੂਚੇਰੀ ਅਤੇ ਕਰਾਈਕਲ 'ਚ ਮੋਹਲੇਧਾਰ ਮੀਂਹ ਪੈ ਸਕਦਾ ਹੈ।
ਉੱਤਰ-ਪੂਰਬੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਖੇਤਰਾਂ 'ਚ 8 ਤੋਂ 10 ਨਵੰਬਰ ਦਰਮਿਆਨ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : 65 ਹਜ਼ਾਰ ਲੋਕਾਂ ਦਾ ਆਧਾਰ ਕਾਰਡ ਹੋਵੇਗਾ ਰੱਦ! ਜਾਣੋ ਕਾਰਨ

ਕਿਹੋ ਜਿਹਾ ਰਹੇਗਾ ਦਿੱਲੀ ਦਾ ਮੌਸਮ?

ਦਿੱਲੀ 'ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ 12 ਨਵੰਬਰ ਤੱਕ ਮੌਸਮ ਸਾਫ਼ ਰਹੇਗਾ। ਹਾਲਾਂਕਿ ਸਵੇਰ ਅਤੇ ਸ਼ਾਮ ਨੂੰ ਠੰਡ ਦਾ ਪ੍ਰਭਾਵ ਰਹੇਗਾ।

ਵੱਧ ਤੋਂ ਵੱਧ ਤਾਪਮਾਨ: 31-33 ਡਿਗਰੀ ਸੈਲਸੀਅਸ
ਘੱਟੋ-ਘੱਟ ਤਾਪਮਾਨ: 13-18 ਡਿਗਰੀ ਸੈਲਸੀਅਸ

ਦਿੱਲੀ 'ਚ ਅੱਜ ਦਾ AQI 384 ਹੈ, ਜੋ ਹਵਾ ਦੀ ਖਰਾਬ ਗੁਣਵੱਤਾ ਨੂੰ ਦਰਸਾਉਂਦਾ ਹੈ। ਸਵੇਰੇ ਅਤੇ ਰਾਤ ਨੂੰ ਧੁੰਦ ਅਤੇ ਧੂੰਆਂ ਦੀ ਸਥਿਤੀ ਬਣੀ ਰਹਿ ਸਕਦੀ ਹੈ।

ਉੱਤਰੀ ਭਾਰਤ 'ਚ ਕਦੋਂ ਤੋਂ ਸ਼ੁਰੂ ਹੋਵੇਗੀ ਠੰਡ?

ਮੌਸਮ ਵਿਭਾਗ ਮੁਤਾਬਕ ਇਸ ਹਫ਼ਤੇ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਪਹਾੜਾਂ 'ਚ ਬਰਫਬਾਰੀ ਹੋਵੇਗੀ। ਇਸ ਦਾ ਅਸਰ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ 'ਤੇ ਵੀ ਪਵੇਗਾ, ਜਿਸ ਕਾਰਨ ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ, ਝਾਰਖੰਡ ਅਤੇ ਰਾਜਸਥਾਨ 'ਚ ਧੁੰਦ ਪੈਣੀ ਸ਼ੁਰੂ ਹੋ ਜਾਵੇਗੀ। ਇਸ ਤੋਂ ਬਾਅਦ ਕੜਾਕੇ ਦੀ ਠੰਡ ਵਧਣੀ ਸ਼ੁਰੂ ਹੋ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News