ਵਿਦਾਈ ਮੌਕੇ ਲਾੜੀ ਦੇ ਮੱਥੇ ਵਿਚ ਗੋਲ਼ੀ ਲੱਗਣ ਦੇ ਮਾਮਲੇ ਵਿਚ ਨਵਾਂ ਮੋੜ

Monday, Nov 11, 2024 - 06:16 PM (IST)

ਫਿਰੋਜ਼ਪੁਰ (ਸੰਨੀ ਚੋਪੜਾ) : ਬੀਤੀ ਸ਼ਾਮ ਫਿਰੋਜ਼ਪੁਰ 'ਚ ਵਿਦਾਈ ਦੌਰਾਨ ਭਰਾ ਵੱਲੋਂ ਕੀਤੀ ਫਾਇਰਿੰਗ ਦੇ ਚੱਲਦੇ ਮੱਥੇ ਵਿਚ ਗੋਲ਼ੀ ਲੱਗਣ ਨਾਲ ਲਾੜੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਫਿਰੋਜ਼ਪੁਰ ਤੋਂ ਡੀ.ਐੱਮ.ਸੀ ਹਸਪਤਾਲ ਲੁਧਿਆਣਾ 'ਚ ਦਾਖਲ ਕਰਵਾਇਆ ਗਿਆ, ਜਿੱਥੇ ਲਾੜੀ ਦੀ ਹਾਲਤ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਮਾਮਲੇ ਵਿਚ ਪੁਲਸ ਨੇ ਕੁੜੀ ਦੇ ਭਰਾ ਅਤੇ ਪੈਲੇਸ ਮਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਇਨ੍ਹਾਂ ਤਾਰੀਖ਼ਾਂ ਨੂੰ ਹੋਈ ਮੀਂਹ ਦੀ ਭਵਿੱਖਬਾਣੀ

ਪੁਲਸ ਨੇ ਜ਼ਖਮੀ ਲੜਕੀ ਦੇ ਭਰਾ ਗੁਰਪ੍ਰੀਤ ਸਿੰਘ ਅਤੇ ਪੈਲੇਸ ਦੇ ਮਾਲਕ ਅਸ਼ੋਕ ਕੁਮਾਰ ਖ਼ਿਲਾਫ ਮਾਮਲਾ ਦਰਜ ਕੀਤਾ ਹੈ।  ਦੱਸਣਯੋਗ ਹੈ ਕਿ ਵਿਦਾਈ ਮੌਕੇ ਜਦੋਂ ਲਾੜੀ ਬਲਜਿੰਦਰ ਕੌਰ ਨੂੰ ਭਰਾ ਨੇ ਜੱਫ਼ੀ ਪਾ ਕੇ ਫਾਇਰ ਕੀਤਾ ਜੋ ਬਲਜਿੰਦਰ ਕੌਰ ਦੇ ਮੱਥੇ ਵਿਚ ਜਾ ਲੱਗਾ, ਜਿਸ ਤੋਂ ਬਾਅਦ ਉਹ ਲਹੂ-ਲੁਹਾਨ ਹੋ ਕੇ ਜ਼ਮੀਨ 'ਤੇ ਡਿੱਗ ਪਈ ਅਤੇ ਖੁਸ਼ੀਆਂ ਦਾ ਮਾਹੌਲ ਮਾਤਮ ਵਿਚ ਬਦਲ ਗਿਆ। ਦੱਸਿਆ ਜਾ ਰਿਹਾ ਹੈ ਕਿ ਲਾੜੀ ਦੇ ਗੋਲੀ ਚਲਾਉਣ ਵਾਲੇ ਭਰਾ ਨੇ ਸ਼ਰਾਬ ਪੀਤੀ ਹੋਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. ਡੀ. ਰਣਧੀਰ ਕੁਮਾਰ ਨੇ ਦੱਸਿਆ ਕਿ ਅਸੀਂ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਬਾਕੀ ਜਾਂਚ ਚੱਲ ਰਹੀ ਹੈ, ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਆਹ ਦੇ ਸਮਾਗਮ ਦੌਰਾਨ ਆਪਣੇ ਨਾਲ ਹਥਿਆਰ ਲੈ ਕੇ ਨਾ ਆਉਣ ਅਤੇ ਨਾ ਹੀ ਖੁੱਲ੍ਹੇਆਮ ਹਥਿਆਰਾਂ ਦੀ ਨੁਮਾਇਸ਼ ਕਰਨ। 

ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਖ਼ਬਰ, ਟ੍ਰੈਫਿਕ ਰੂਲ ਹੋਏ ਸਖ਼ਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


Gurminder Singh

Content Editor

Related News