ਵਿਆਹ ਦਾ ਝਾਂਸਾ ਦੇ ਕੇ ਵਿਆਹੁਤਾ ਨਾਲ ਬਣਾਏ ਸਰੀਰਕ ਸੰਬੰਧ, ਇੰਸਟਾਗ੍ਰਾਂਮ ’ਤੇ ਪਾਈਆਂ ਅਸ਼ਲੀਲ ਤਸਵੀਰਾਂ

Wednesday, Dec 22, 2021 - 04:56 PM (IST)

ਵਿਆਹ ਦਾ ਝਾਂਸਾ ਦੇ ਕੇ ਵਿਆਹੁਤਾ ਨਾਲ ਬਣਾਏ ਸਰੀਰਕ ਸੰਬੰਧ, ਇੰਸਟਾਗ੍ਰਾਂਮ ’ਤੇ ਪਾਈਆਂ ਅਸ਼ਲੀਲ ਤਸਵੀਰਾਂ

ਨਵਾਂਸ਼ਹਿਰ (ਤ੍ਰਿਪਾਠੀ) : ਵਿਆਹੁਤਾ ਜਨਾਨੀ ਦੀਆਂ ਇੰਸਟਾਗ੍ਰਾਂਮ ’ਤੇ ਅਸ਼ਲੀਲ ਤਸਵੀਰਾਂ ਅਪਲੋਡ ਕਰਨ ਅਤੇ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਦੋਸ਼ੀ ਐੱਨ.ਆਰ.ਆਈ. ਖ਼ਿਲਾਫ਼ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਇਕ ਜਨਾਨੀ ਨੇ ਦੱਸਿਆ ਕਿ ਇਟਲੀ ਵਾਸੀ ਰਵੀਦੀਪ ਪੁੱਤਰ ਰਣਵੀਰ ਸਿੰਘ ਨਾਲ ਉਸਦੀ 12 ਸਾਲ ਪੁਰਾਣੀ ਜਾਣ-ਪਛਾਣ ਹੈ।

ਉਸਨੇ ਦੱਸਿਆ ਕਿ ਉਹ ਉਸਨੂੰ ਸਹੁਰਾ ਪਰਿਵਾਰ ਦੇ ਘਰ ਤੋਂ ਧਮਕੀਆਂ ਦੇ ਕੇ ਲੈ ਆਇਆ ਅਤੇ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਲੱਗਾ, ਇਸ ਦੌਰਾਨ ਉਸਨੇ ਇੰਸਟਾਗ੍ਰਾਂਮ ’ਤੇ ਉਸਦੀਆਂ ਅਸ਼ਲੀਲ ਤਸਵੀਰਾਂ ਵੀ ਸਾਂਝੀਆਂ ਕਰ ਦਿੱਤੀਆਂ। ਉਸਨੇ ਦੱਸਿਆ ਕਿ ਉਹ ਪਿਛਲੇ 1 ਸਾਲ ਤੋਂ ਆਪਣੇ ਪੇਕੇ ਪਰਿਵਾਰ ਵਿਚ ਰਹਿ ਰਹੀ ਹੈ। ਉਕਤ ਰਵੀਦੀਪ ਨੇ ਉਸ ਦੀ ਜ਼ਿੰਦਗੀ ਨੂੰ ਨਰਕ ਬਣਾ ਦਿੱਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਉਸਨੇ ਦੋਸ਼ੀ ਖ਼ਿਲਾਫ਼ ਕਾਨੂੰਨ ਦੇ ਤਹਿਤ ਬਣਦੀ ਕਾਰਵਾਈ ਕਰਨ ਅਤੇ ਇਨਸਾਫ ਦੇਣ ਦੀ ਮੰਗ ਕੀਤੀ ਹੈ। ਪੁਲਸ ਨੇ ਵਿਆਹੁਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਰਵੀਦੀਪ ਖ਼ਿਲਾਫ਼ ਧਾਰਾ 376 ਅਤੇ ਆਈ.ਟੀ.ਐਕਟ ਦੇ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News