ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਬਟਾਲਾ 'ਚ ਲੱਗੀਆਂ ਰੌਣਕਾਂ, ਸੰਗਤਾਂ 'ਚ ਭਾਰੀ ਉਤਸ਼ਾਹ

Saturday, Aug 30, 2025 - 11:49 AM (IST)

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਬਟਾਲਾ 'ਚ ਲੱਗੀਆਂ ਰੌਣਕਾਂ, ਸੰਗਤਾਂ 'ਚ ਭਾਰੀ ਉਤਸ਼ਾਹ

ਬਟਾਲਾ (ਗੁਰਪ੍ਰੀਤ)- ਗੁਰੂ ਨਾਨਕ ਦੇਵ ਜੀ ਦੇ 538ਵੇਂ ਵਿਆਹ ਪੁਰਬ ਨੂੰ ਲੈ ਕੇ ਅੱਜ ਬਟਾਲਾ ਵਿਖੇ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਅਤੇ ਸ੍ਰੀ ਕੰਧ ਸਾਹਿਬ ’ਚ ਵੱਡੀ ਤਾਦਾਦ ਵਿਚ ਸੰਗਤ ਨਤਮਸਤਕ ਹੋਈ। ਬੀਤੇ ਕੱਲ੍ਹ ਸੁਲਤਾਨਪੁਰ ਲੋਧੀ ਤੋਂ ਬਰਾਤ ਰੂਪੀ ਮਹਾਨ ਨਗਰ ਕੀਰਤਨ ਰਾਤ ਬਟਾਲਾ ਪਹੁੰਚਿਆ ਸੀ। ਅੱਜ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਡੇਰਾ ਸਾਹਿਬ, ਜੋ ਮਾਤਾ ਸੁਲੱਖਣੀ ਜੀ ਦਾ ਜਨਮ ਅਸਥਾਨ ਹੈ ਅਤੇ ਜਿੱਥੇ ਗੁਰੂ ਨਾਨਕ ਸਾਹਿਬ ਜੀ ਦਾ ਆਨੰਦ ਕਾਰਜ ਹੋਇਆ ਸੀ, ਉਸ ਪਵਿੱਤਰ ਸਥਾਨ ਤੋਂ ਮਹਾਨ ਨਗਰ ਕੀਰਤਨ ਦਾ ਆਰੰਭ ਕੀਤਾ ਗਿਆ।

PunjabKesari

PunjabKesari

ਇਹ ਨਗਰ ਕੀਰਤਨ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ਼ੁਰੂ ਹੋਇਆ। ਪੂਰੇ ਦਿਨ ਦੌਰਾਨ ਇਹ ਕੀਰਤਨ ਬਟਾਲਾ ਦੇ ਬਾਜ਼ਾਰਾਂ 'ਚੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਸੰਪੂਰਨ ਹੋਵੇਗਾ।

ਇਹ ਵੀ ਪੜ੍ਹੋ- ਪੰਜਾਬ: ਟੈਕਸ ਜਮ੍ਹਾਂ ਕਰਾਉਣ ਲਈ ਆਖਰੀ ਮੌਕਾ, ਐਤਵਾਰ ਨੂੰ ਵੀ ਖੁੱਲ੍ਹਣਗੇ ਦਫ਼ਤਰ

PunjabKesari

PunjabKesari

PunjabKesari

ਨਗਰ ਕੀਰਤਨ ਦੌਰਾਨ ਪੰਜਾਬ ਪੁਲਸ ਬੈਂਡ ਨੇ ਪ੍ਰਦਰਸ਼ਨ ਕੀਤਾ ਅਤੇ ਗੱਤਕਾ ਪਾਰਟੀਆਂ ਨੇ ਆਪਣੇ ਜੌਹਰ ਵਿਖਾਏ। ਇਸ ਮੌਕੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਪਹੁੰਚੇ ਅਤੇ ਧਾਰਮਿਕ ਤੇ ਰਾਜਨੀਤਿਕ ਆਗੂਆਂ ਨੇ ਵੀ ਸੰਗਤ ਨਾਲ ਨਤਮਸਤਕ ਹੋ ਕੇ ਹਾਜ਼ਰੀ ਭਰੀ।

PunjabKesari

PunjabKesari

PunjabKesari

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਾਮੀ ਨੇ ਕਿਹਾ ਕਿ ਇਸ ਪੁਰਬ ਨੂੰ ਮਨਾਉਣ ਲਈ ਲੱਖਾਂ ਦੀ ਗਿਣਤੀ ਵਿੱਚ ਸੰਗਤ ਪਹੁੰਚ ਰਹੀ ਹੈ ਅਤੇ ਸ਼੍ਰੋਮਣੀ ਕਮੇਟੀ ਵਲੋਂ ਇੰਤਜ਼ਾਮ ਪੂਰੇ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨਾਲ ਹਰ ਸਿੱਖ ਨੂੰ ਜੋੜਨ ਦੀ ਲੋੜ ਹੈ।

PunjabKesari

PunjabKesari

ਇਹ ਵੀ ਪੜ੍ਹੋ- ਗੁਰਦਾਸਪੁਰ: 323 ਪਿੰਡਾਂ ’ਚ ਤਬਾਹੀ ਮਚਾ ਚੁੱਕੀ ਹੱਦਾਂ ਤੋਂ ਬਾਹਰ ਹੋਈ ਰਾਵੀ, 187 ਪਿੰਡਾਂ ’ਚ ਠੱਪ ਬਿਜਲੀ ਸਪਲਾਈ

ਇਸ ਪੁਰਬ ਨੂੰ ਲੈ ਕੇ ਸੰਗਤ ਵਿੱਚ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਬਟਾਲਾ ਦੇ ਲੋਕਾਂ ਵਲੋਂ ਜਗ੍ਹਾ-ਜਗ੍ਹਾ ਲੰਗਰ ਤੇ ਸੇਵਾ ਦਾ ਪ੍ਰਬੰਧ ਕਰਕੇ ਆਉਣ ਵਾਲੀ ਸੰਗਤ ਦਾ ਸਵਾਗਤ ਕੀਤਾ ਜਾ ਰਿਹਾ ਹੈ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News