ਸੰਗਰੂਰ 'ਚ ਵਿਆਹ ਵਾਲੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ, ਮੌਕੇ 'ਤੇ ਪਿਆ ਚੀਕ-ਚਿਹਾੜਾ (ਵੀਡੀਓ)

04/15/2024 1:22:27 PM

ਸੰਗਰੂਰ : ਇੱਥੇ ਧੂਰੀ ਵਿਖੇ ਵਿਆਹ ਵਾਲੀ ਇਕ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਚੰਗੀ ਗੱਲ ਇਹ ਰਹੀ ਹੈ ਕਿ ਇਸ ਹਾਦਸੇ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਸ ਵੇਲੇ ਵਾਪਰਿਆ, ਜਦੋਂ ਕਾਰ 'ਚ ਸਵਾਰ ਵਿਅਕਤੀ ਧੂਰੀ 'ਚ ਮਾਲੇਰਕੋਟਲਾ ਰੋਡ 'ਤੇ ਓਵਰਬ੍ਰਿਜ ਤੋਂ ਉਤਰ ਰਹੇ ਸਨ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ : ਵੋਟਾਂ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਇਸ ਨੰਬਰ 'ਤੇ ਮਿਲੇਗੀ ਸਾਰੀ ਜਾਣਕਾਰੀ

ਹਾਦਸੇ ਦਾ ਸ਼ਿਕਾਰ ਹੋਣ ਤੋਂ ਬਾਅਦ ਕਾਰ ਦੇ ਏਅਰਬੈਗ ਖੁੱਲ੍ਹ ਗਏ ਅਤੇ ਡਰਾਈਵਰ ਦੀ ਜਾਨ ਬਚ ਗਈ। ਇਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਇਲਾਜ ਲਈ ਦਾਖ਼ਲ ਕਰਾਇਆ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਸਕੂਲੀ ਬੱਸਾਂ ਨੂੰ ਲੈ ਕੇ ਸਖ਼ਤ ਪਾਲਿਸੀ ਲਾਗੂ, ਬੁਲਾਈ ਗਈ ਪ੍ਰਿੰਸੀਪਲਾਂ ਦੀ ਮੀਟਿੰਗ

ਹਾਦਸੇ ਵਾਲੀ ਕਾਰ 'ਚ ਹੀ ਲਾੜਾ-ਲਾੜੀ ਵੀ ਮੌਜੂਦ ਸਨ। ਉਨ੍ਹਾਂ ਨੂੰ  ਦੂਜੀ ਕਾਰ 'ਚ ਘਰ ਪਹੁੰਚਾਇਆ ਗਿਆ। ਫਿਲਹਾਲ ਉਨ੍ਹਾਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

Babita

This news is Content Editor Babita