ਵਿਆਹ ਦੀਆਂ ਖੁਸ਼ੀਆਂ ਮਾਤਮ ''ਚ ਬਦਲੀਆਂ, ਗੋਲੀ ਲੱਗਣ ਨਾਲ ਨੌਜਵਾਨ ਦੀ ਮੌਤ
Saturday, Nov 28, 2026 - 02:51 AM (IST)
ਤਰਨਤਾਰਨ (ਰਮਨ ਚਾਵਲਾ) : ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਸ਼ਹਿਰ ਪੱਟੀ ਵਿਖੇ ਵਿਆਹ ਦੀਆਂ ਖੁਸ਼ੀਆਂ ਉਸ ਸਮੇਂ ਮਾਤਮ ’ਚ ਬਦਲ ਗਈਆਂ, ਜਦੋਂ ਵਿਆਹ ਦੀ ਪਾਰਟੀ ਦੌਰਾਨ ਚੱਲੀ ਗੋਲੀ ਇਕ ਨੌਜਵਾਨ ਦੀ ਛਾਤੀ ’ਚ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਗੁਰਲਾਲ ਸਿੰਘ ਉਰਫ ਲਾਲੀ ਪੁੱਤਰ ਸਵਰਨ ਸਿੰਘ ਵਾਸੀ ਬਰੜਾ ਮੁਹੱਲਾ, ਵਾਰਡ ਨੰਬਰ 6 ਪੱਟੀ, ਜੋ ਕਿ ਅਮਰੀਕਾ ਤੋਂ ਆਇਆ ਹੋਇਆ ਸੀ, ਦੇ ਵਿਆਹ ਸਬੰਧੀ 25 ਨਵੰਬਰ ਨੂੰ ਉਸ ਦੇ ਘਰ ਸਮਾਗਮ ਚੱਲ ਰਿਹਾ ਸੀ। ਇਸ ਸਮਾਗਮ ’ਚ ਜਸ਼ਨਦੀਪ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਵਾਰਡ ਨੰਬਰ 16, ਕੁੱਲਾ ਰੋਡ ਪੱਟੀ ਅਤੇ ਨੂਰਦਿਲ ਸਿੰਘ ਉਰਫ ਨੂਰ ਪੁੱਤਰ ਸੁਖਵੰਤ ਸਿੰਘ ਵਾਸੀ ਨੇੜੇ ਵਾਟਰ ਟੈਂਕੀ, ਵਾਰਡ ਨੰਬਰ 5 ਪੱਟੀ ਵੀ ਸ਼ਾਮਲ ਹੋਏ ਸਨ।
ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ 'ਚ ਵਾਪਰੀ ਹੈਰਾਨ ਕਰਦੀ ਘਟਨਾ! ਪੂਰਾ ਮਾਮਲਾ ਜਾਣ ਰਹਿ ਜਾਓਗੇ ਦੰਗ
ਪਾਰਟੀ ਦੌਰਾਨ ਜਸ਼ਨਦੀਪ ਸਿੰਘ ਆਪਣੇ ਦੋਸਤ ਨੂਰਦਿਲ ਸਿੰਘ ਦੇ ਘਰ ਚਲਾ ਗਿਆ, ਜਿੱਥੇ ਵਿਆਹ ਦੀ ਪਾਰਟੀ ਕੀਤੀ ਜਾ ਰਹੀ ਸੀ। ਇਸ ਦੌਰਾਨ ਪਿਸਤੌਲ ’ਚੋਂ ਅਚਾਨਕ ਇਕ ਗੋਲੀ ਚੱਲ ਗਈ, ਜੋ ਜਸ਼ਨਦੀਪ ਸਿੰਘ ਦੀ ਛਾਤੀ ’ਚ ਜਾ ਲੱਗੀ। ਉਸ ਦੀ ਹਾਲਤ ਗੰਭੀਰ ਹੁੰਦੀ ਵੇਖ ਨੂਰਦਿਲ ਸਿੰਘ, ਉਸ ਦੀ ਭੈਣ ਨਵਰੂਪ ਕੌਰ, ਮਾਤਾ ਰਾਜ ਕੌਰ ਅਤੇ ਹੋਰ ਵਿਅਕਤੀਆਂ ਵੱਲੋਂ ਜਸ਼ਨਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤੇ ਬਿਨਾਂ ਪਹਿਲਾਂ ਸੰਧੂ ਹਸਪਤਾਲ ਪੱਟੀ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰ ਵੱਲੋਂ ਉਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਕਿਸੇ ਹੋਰ ਹਸਪਤਾਲ ਲਿਜਾਣ ਲਈ ਕਿਹਾ ਗਿਆ।
ਇਹ ਵੀ ਪੜ੍ਹੋ : FSDA ਦਾ ਵੱਡਾ ਐਕਸ਼ਨ: ਲਖਨਊ 'ਚ 9 ਹਸਪਤਾਲ ਫਾਰਮੇਸੀਆਂ ਦੇ ਲਾਇਸੈਂਸ ਮੁਅੱਤਲ
ਇਸ ਤੋਂ ਬਾਅਦ ਉਸ ਨੂੰ ਆਨੰਦ ਹਸਪਤਾਲ ਭਿੱਖੀਵਿੰਡ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਸ ਰਿਕਾਰਡ ਅਨੁਸਾਰ ਅੱਧੀ ਰਾਤ ਸਮੇਂ ਉਕਤ ਵਿਅਕਤੀ ਜਸ਼ਨਦੀਪ ਸਿੰਘ ਦੀ ਲਾਸ਼ ਉਸ ਦੇ ਪਿਤਾ ਮਲਕੀਤ ਸਿੰਘ ਦੇ ਘਰ ਛੱਡ ਕੇ ਚਲੇ ਗਏ। ਇਸ ਤੋਂ ਬਾਅਦ 26 ਨਵੰਬਰ ਨੂੰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵੱਲੋਂ ਪੁਲਸ ਨੂੰ ਸੂਚਨਾ ਦਿੱਤੇ ਬਿਨਾਂ ਹੀ ਲਾਹੌਰ ਚੌਕ ਪੱਟੀ ਸਥਿਤ ਸ਼ਮਸ਼ਾਨਘਾਟ ਵਿਖੇ ਉਸ ਦਾ ਤੜਕਸਾਰ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪੁਲਸ ਨੇ ਸਬੂਤ ਖੁਰਦ-ਬੁਰਦ ਕਰਨ ਦੇ ਦੋਸ਼ਾਂ ਸਬੰਧੀ ਮੁਖਬਰ ਦੀ ਸੂਚਨਾ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਪੱਟੀ ਜਗਬੀਰ ਸਿੰਘ ਨੇ ਦੱਸਿਆ ਕਿ ਇਸ ਸਾਰੀ ਘਟਨਾ ਦੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
