ਵਿਆਹ ਸਮਾਗਮ ''ਚ ''ਆਪ'' ਸਰਪੰਚ ਨੂੰ ਕਤਲ ਕਰਨ ਵਾਲਿਆਂ ਦਾ ਐਨਕਾਊਂਟਰ

Wednesday, Feb 25, 2026 - 11:12 AM (IST)

ਵਿਆਹ ਸਮਾਗਮ ''ਚ ''ਆਪ'' ਸਰਪੰਚ ਨੂੰ ਕਤਲ ਕਰਨ ਵਾਲਿਆਂ ਦਾ ਐਨਕਾਊਂਟਰ

ਤਰਨਤਾਰਨ/ਪੱਟੀ (ਰਮਨ) : ਆਮ ਆਦਮੀ ਪਾਰਟੀ ਦੇ ਸਰਪੰਚ ਹਰਬਰਿੰਦਰ ਸਿੰਘ ਦੇ ਕਤਲ ਦੇ ਮਾਮਲੇ ਵਿਚ ਪੁਲਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਸ ਨੇ ਇਸ ਕਤਲ ਨਾਲ ਜੁੜੇ ਦੋ ਮੁੱਖ ਮੁਲਜ਼ਮਾਂ ਨੂੰ ਪਿੰਡ ਜਲੋਕੇ (ਕੋਟ ਬੁੱਢਾ ਨੇੜੇ) ਦੇ ਹਥਾੜ ਇਲਾਕੇ ਵਿਚ ਇਕ ਮੁਕਾਬਲੇ ਦੌਰਾਨ ਕਾਬੂ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਪੁਲਸ ਪਾਰਟੀ ਨੇ ਮੁਲਜ਼ਮਾਂ ਨੂੰ ਘੇਰਿਆ ਤਾਂ ਉਨ੍ਹਾਂ ਨੇ ਪੁਲਸ 'ਤੇ ਫਾਇਰਿੰਗ ਕਰ ਦਿੱਤੀ। ਪੁਲਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿਚ ਦੋਵੇਂ ਮੁਲਜ਼ਮ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਦੋ ਪਿਸਤੌਲ ਵੀ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ : ਦਲਿਤ ਸਿੱਖ ਚਿਹਰੇ ਨੂੰ ਕੇਂਦਰ ਸਰਕਾਰ ਵਿਚ ਮਿਲਿਆ ਵੱਡਾ ਅਹੁਦਾ

ਜ਼ਿਕਰਯੋਗ ਹੈ ਕਿ ਬੀਤੇ ਬੁੱਧਵਾਰ ਨੂੰ ਸਿੱਧੂ ਫਾਰਮ ਵਿਖੇ ਇਕ ਵਿਆਹ ਸਮਾਗਮ ਦੌਰਾਨ ਸਰਪੰਚ ਹਰਬਰਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਫੜੇ ਗਏ ਮੁਲਜ਼ਮਾਂ ਵਿਚੋਂ ਇਕ ਜ਼ਿਲ੍ਹਾ ਤਰਨਤਾਰਨ ਦਾ ਰਹਿਣ ਵਾਲਾ ਹੈ ਅਤੇ ਦੂਜਾ ਗੁਆਂਢੀ ਜ਼ਿਲ੍ਹੇ ਨਾਲ ਸਬੰਧਤ ਹੈ। ਇਸ ਘਟਨਾ ਤੋਂ ਬਾਅਦ ਥਾਣਾ ਸਦਰ ਪੱਟੀ ਵਿਖੇ ਮੁਲਜ਼ਮਾਂ ਖਿਲਾਫ ਨਵਾਂ ਮਾਮਲਾ ਦਰਜ ਕਰ ਲਿਆ ਗਿਆ ਹੈ। ਮੌਕੇ 'ਤੇ ਫੋਰੈਂਸਿਕ ਟੀਮਾਂ ਅਤੇ ਜ਼ਿਲ੍ਹੇ ਦੇ ਉੱਚ ਪੁਲਸ ਅਧਿਕਾਰੀ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮਾਂ ਸਮੇਤ ਮੌਜੂਦ ਹਨ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, ਉਸਾਰੀ ਅਧੀਨ ਇਮਾਰਤ ਦਾ ਲੈਂਟਰ ਡਿੱਗਾ, ਦੋ ਦੀ ਮੌਤ, ਕਈ ਮਲਬੇ ਹੇਠ ਦੱਬੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News