ਗਮ ’ਚ ਬਦਲੀਆਂ ਖ਼ੁਸ਼ੀਆਂ, ਵਿਆਹ ਸਮਾਗਮ ਤੋਂ ਵਾਪਸ ਪਰਤੇ ਰਹੇ 2 ਨੌਜਵਾਨਾਂ ਦੀ ਸੜਕ ਹਾਦਸੇ ’ਚ ਮੌਤ
Sunday, Mar 14, 2021 - 12:01 PM (IST)
ਪਟਿਆਲਾ (ਬਲਜਿੰਦਰ): ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਦੇ ਕਾਰਨ ਸ਼ੁੱਕਰਵਾਰ ਤੋਂ ਲਾਏ ਗਏ ਨਾਈਟ ਕਰਫਿਊ ਦੇ ਪਹਿਲੇ ਹੀ ਦਿਨ ਸ਼ਹਿਰ ਦੇ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਕ ’ਚ ਦਰਦਨਾਕ ਹਾਦਸਾ ਵਾਪਰ ਗਿਆ।ਜਾਣਕਾਰੀ ਮੁਤਾਬਕ 5 ਨੌਜਵਾਨ ਕਾਰ ’ਚ ਸਵਾਰ ਹੋ ਕੇ ਘੁੰਮਣ ਨਿਕਲੇ, ਜਿਨ੍ਹਾਂ ਦੀ ਕਾਰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਕ ’ਚ ਜਾ ਵੱਜੀ, ਜਿਨ੍ਹਾਂ ’ਚੋਂ 2 ਦੀ ਮੌਤ ਹੋ ਗਈ ਅਤੇ 2 ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੀ ਪਹਿਚਾਣ ਜਗਦੇਵ ਸਿੰਘ ਜੱਗੀ ਅਤੇ ਚੇਤਨ ਸਕਸੈਨਾ ਵਜੋਂ ਹੋਈ।
ਇਹ ਵੀ ਪੜ੍ਹੋ: ਪਰਮਾਤਮਾ ਦੀ ਬਖ਼ਸ਼ਿਸ਼ ਨਾਲ ਮੁੜ ਆਇਆ 'ਫਤਿਹਵੀਰ', ਘਰ ’ਚ ਵਿਆਹ ਵਰਗਾ ਮਾਹੌਲ(ਤਸਵੀਰਾਂ)
ਜ਼ਖ਼ਮੀਆਂ ਨੂੰ ਹਸਪਤਾਲ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿਨ੍ਹਾਂ ’ਚੋਂ ਇਕ ਦੀ ਹਾਲਤ ਗੰਭੀਰ ਹੋਣ ਕਾਰਣ ਉਸ ਨੂੰ ਪੀ. ਜੀ. ਆਈ. ਰੈਫਰ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਪਹੁੰਚੀ ਅਤੇ ਕਾਰ ਨੂੰ ਕਬਜ਼ੇ ’ਚ ਲੈ ਲਿਆ।ਜਾਣਕਾਰੀ ਮੁਤਾਬਕ ਇਹ ਨੌਜਵਾਨ ਵਿਆਹ ਸਮਾਗਮ ’ਚ ਸ਼ਾਮਲ ਹੋਣ ਆਏ ਸਨ ਅਤੇ ਵਿਆਹ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਵਾਸ ਦੇ ਕੋਲ ਹੀ ਹੋ ਰਿਹਾ ਸੀ। ਸਮਾਗਮ ਤੋਂ ਬਾਅਦ ਇਹ ਘੁੰਮਣ ਲਈ ਬਾਹਰ ਨਿਕਲੇ ਸਨ ਅਤੇ ਜਿਉਂ ਸੇਵਾ ਸਿੰਘ ਠੀਕਰੀਵਾਲਾ ਚੌਕ ਕੋਲ ਪਹੁੰਚੇ ਤਾਂ ਕਾਰ ਸਿੱਧੀ ਚੌਕ ’ਚ ਵੱਜ ਗਈ।
ਇਹ ਵੀ ਪੜ੍ਹੋ: ਅੰਮਿ੍ਰਤਸਰ ਦੇ ਸਿਵਿਲ ਹਸਪਤਾਲ ’ਚ ਚੱਲੀਆਂ ਗੋਲੀਆਂ, ਲਹੂ-ਲੁਹਾਣ ਹੋਇਆ ਡਾਕਟਰ
ਇਥੇ ਇਹ ਦੱਸਣਯੋਗ ਹੈ ਕਿ ਸ਼ਹਿਰ ’ਚ ਕੋਰੋਨਾ ਦੇ ਕੇਸ ਵਧਣ ਕਾਰਣ ਡਿਪਟੀ ਕਮਿਸ਼ਨਰ ਵੱਲੋਂ ਰਾਤ 11.00 ਤੋਂ ਸਵੇਰੇ 5.00 ਵਜੇ ਤੱਕ ਨਾਈਟ ਕਰਫਿਊ ਲਗਾਉਣ ਦਾ ਐਲਾਨ ਕੀਤਾ ਗਿਆ ਹੈ ਪਰ ਇਸ ਦਾ ਪਹਿਲੇ ਹੀ ਦਿਨ ਸਖ਼ਤੀ ਨਾਲ ਪਾਲਣ ਨਹੀਂ ਕੀਤਾ ਗਿਆ। ਪਹਿਲੇ ਦਿਨ ਵੱਡੀ ਗਿਣਤੀ ’ਚ ਰਾਤ ਵਿਆਹ ਸਮਾਗਮ ਅਤੇ ਹਰ ਪ੍ਰੋਗਰਾਮ ਚਲਦੇ ਰਹੇ।
ਇਹ ਵੀ ਪੜ੍ਹੋ: ਧੀ ਮ੍ਰਿਤਕ ਦੇਖ ਕੁਰਲਾ ਉੱਠੀ ਮਾਂ, ਅਖੀਰ ਤੱਕ ਰੋਂਦੀ ਰਹੀ, ਮੈਨੂੰ ਮੇਰੇ ਪੁੱਤ ਨਾਲ ਮਿਲਵਾ ਦਿਓ!