ਵਿਆਹ ਸਮਾਗਮ ’ਚ ਪੈ ਗਿਆ ਭੜਥੂ, ਝਗੜਾ ਰੋਕਣ ਗਏ ਨੌਜਵਾਨ ਦੀ ਚਾਕੂ ਵੱਜਣ ਨਾਲ ਮੌਤ

Wednesday, Nov 16, 2022 - 12:22 AM (IST)

ਵਿਆਹ ਸਮਾਗਮ ’ਚ ਪੈ ਗਿਆ ਭੜਥੂ, ਝਗੜਾ ਰੋਕਣ ਗਏ ਨੌਜਵਾਨ ਦੀ ਚਾਕੂ ਵੱਜਣ ਨਾਲ ਮੌਤ

ਫਿਰੋਜ਼ਪੁਰ (ਜ. ਬ.)-ਮੰਗਲਵਾਰ ਮੱਲਵਾਲ ਰੋਡ ’ਤੇ ਸਥਿਤ ਇਕ ਰਿਜ਼ੋਰਟ ’ਚ ਨੌਜਵਾਨਾਂ ਦੀਆਂ ਦੋ ਧਿਰਾਂ ਵਿਚਾਲੇ ਹੋਇਆ ਝਗੜਾ ਰੋਕਣ ਦੀ ਕੋਸ਼ਿਸ਼ ਕਰ ਰਹੇ ਨੌਜਵਾਨ ’ਤੇ ਕਿਸੇ ਨੇ ਚਾਕੂ ਨਾਲ ਵਾਰ ਕਰ ਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਪਿੰਡ ਮਹਿਮਾ ਵਜੋਂ ਹੋਈ ਹੈ। ਡੀ. ਐੱਸ. ਪੀ. ਸੁਰਿੰਦਰ ਬਾਂਸਲ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਇਕ ਪੈਲੇਸ ’ਚ ਚੱਲ ਰਹੇ ਵਿਆਹ ਸਮਾਗਮ ਦੌਰਾਨ ਨੌਜਵਾਨਾਂ ਦੀਆਂ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ।

ਇਹ ਖ਼ਬਰ ਵੀ ਪੜ੍ਹੋ : ਚਾਈਨਾ ਡੋਰ ਨਾਲ ਵਾਪਰੀ ਦੁਖਦਾਇਕ ਘਟਨਾ ਦਾ CM ਮਾਨ ਨੇ ਲਿਆ ਸਖ਼ਤ ਨੋਟਿਸ

ਇਸ ਦੌਰਾਨ ਇਕ ਨੌਜਵਾਨ ਦੀ ਛਾਤੀ ’ਚ ਚਾਕੂ ਵੱਜਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਦੀ ਹਸਪਤਾਲ ’ਚ ਮੌਤ ਹੋ ਗਈ। ਮੌਕੇ ’ਤੇ ਜਾ ਕੇ ਜਾਂਚ ਕੀਤੀ ਗਈ ਹੈ ਅਤੇ ਮ੍ਰਿਤਕ ਰਣਜੀਤ ਸਿੰਘ ਦੇ ਭਰਾ ਗੁਰਲਾਲ ਸਿੰਘ ਦੇ ਬਿਆਨ ਦਰਜ ਕਰ ਕੇ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਦੇ ਹਾਲਾਤ ਹੋਏ ਡਾਵਾਂਡੋਲ, ਮੁੱਖ ਮੰਤਰੀ ਮਾਨ ਗੁਆਂਢੀ ਸੂਬਿਆਂ ’ਚ ਪਾ ਰਹੇ ਭੰਗੜੇ : ਬਿਕਰਮ ਮਜੀਠੀਆ


author

Manoj

Content Editor

Related News