ਵਿਆਹ ਵਾਲੇ ਦਿਨ ਲਾੜੇ ਦੇ ਲਿਬਾਸ 'ਚ ਮੁੱਖ ਮੰਤਰੀ ਮਾਨ ਦੀ ਪਹਿਲੀ ਤਸਵੀਰ ਆਈ ਸਾਹਮਣੇ

Thursday, Jul 07, 2022 - 11:39 AM (IST)

ਵਿਆਹ ਵਾਲੇ ਦਿਨ ਲਾੜੇ ਦੇ ਲਿਬਾਸ 'ਚ ਮੁੱਖ ਮੰਤਰੀ ਮਾਨ ਦੀ ਪਹਿਲੀ ਤਸਵੀਰ ਆਈ ਸਾਹਮਣੇ

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿਖੇ ਡਾ. ਗੁਰਪ੍ਰੀਤ ਕੌਰ ਦੇ ਨਾਲ ਵਿਆਹ ਦੇ ਬੰਧਨ ’ਚ ਬੱਝਣ ਜਾ ਰਹੇ ਹਨ। ਵਿਆਹ ਦੇ ਮੌਕੇ ਭਗਵੰਤ ਮਾਨ ਦੀ ਪਹਿਲੀ ਤਸਵੀਰ ਸਾਹਮਣੇ ਆ ਗਈ ਹੈ, ਜਿਸ ’ਚ ਉਨ੍ਹਾਂ ਨੇ ਭੂਰੇ ਰੰਗ ਦਾ ਕੁੜਤਾ ਪਜ਼ਾਮਾ ਪਾਇਆ ਹੋਇਆ ਹੈ ਅਤੇ ਪੀਲੇ ਰੰਗ ਦੀ ਪੱਗ ’ਤੇ ਕਲਗੀ ਲੱਗੀ ਹੋਈ ਹੈ। ਵਿਆਹ ਵਾਲੇ ਪਹਿਰਾਵੇ ’ਚ ਮੁੱਖ ਮੰਤਰੀ ਬਹੁਤ ਖ਼ੁਸ਼ ਹਨ। 

PunjabKesari

ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਵਾਲੀ ਇਹ ਤਸਵੀਰ ਰਾਘਵ ਚੱਢਾ ਵਲੋਂ ਆਪਣੇ ਟਵੀਟਰ ’ਤੇ ਸਾਂਝੀ ਕੀਤੀ ਗਈ ਹੈ। ਇਸ ਤਸਵੀਰ ’ਚ ਰਾਘਵ ਚੱਢਾ ਨੇ ਲਿਖਿਆ ਹੈ ਕਿ ‘‘ ਸਾਡੇ ਵੀਰ ਦਾ ਵਿਆਹ, ਸਾਨੂੰ ਗੋਡੇ-ਗੋਡੇ ਚਾਅ’’।

ਪੜ੍ਹੋ ਇਹ ਵੀ ਖ਼ਬਰ: ਖੇਮਕਰਨ ’ਚ ਰੂੰਹ ਕੰਬਾਊ ਵਾਰਦਾਤ: ਦਿਨ ਦਿਹਾੜੇ ਟੈਕਸੀ ਡਰਾਈਵਰ ਦਾ ਤਾਬੜਤੋੜ ਗੋਲੀਆਂ ਮਾਰ ਕੀਤਾ ਕਤਲ

PunjabKesari

 

ਦੱਸ ਦੇਈਏ ਕਿ ਬੇਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਵਿਆਹ ਸਾਦਾ ਤਰੀਕੇ ਨਾਲ ਹੋ ਰਿਹਾ ਹੈ। ਇਸ ਵਿਆਹ ’ਚ ਭਗਵੰਤ ਮਾਨ ਅਤੇ ਗੁਰਪ੍ਰੀਤ ਕੌਰ ਦੇ ਪਰਿਵਾਰ ਵੱਲੋਂ ਕਰੀਬ 20-20 ਲੋਕ ਸ਼ਾਮਲ ਹੋ ਰਹੇ ਹਨ। ਜਾਣਕਾਰੀ ਮੁਤਾਬਕ ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰਾਂ ਤੋਂ ਇਲਾਵਾ 'ਆਪ' ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਨਾਲ ਪਾਰਟੀ ਦੇ ਸੀਨੀਅਰ ਆਗੂ ਵਿਆਹ ਸਮਾਗਮ ਵਿਚ ਸ਼ਾਮਲ ਹੋਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਆਹ ’ਚ ਅਹਿਮ ਰਸਮਾਂ ਨਿਭਾਉਣਗੇ। ਰਾਘਵ ਚੱਢਾ ਨੂੰ ਵਿਆਹ ਦੇ ਕਾਰਜਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।  

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ’ਚ ਵਾਪਰੀ ਵਾਰਦਾਤ: ਢਾਬੇ ’ਤੇ ਖਾਣਾ ਖਾ ਰਹੇ ਕਬੱਡੀ ਖਿਡਾਰੀ ’ਤੇ ਤੇਜ਼ਧਾਰ ਦਾਤਰਾਂ ਨਾਲ ਕੀਤਾ ਹਮਲਾ

ਨੋਟ- ਇਸ ਖ਼ਬਰ ਦੇ ਸਬੰਧ ’ਚ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ


author

rajwinder kaur

Content Editor

Related News