ਮਾਤਮ ''ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ, ਘੋੜੀ ''ਤੇ ਬੈਠੇ ਲਾੜੇ ਨੂੰ ਮਾਰੀ ਗੋਲੀ (ਵੀਡੀਓ)

Tuesday, Jan 22, 2019 - 07:00 PM (IST)

ਅੰਮ੍ਰਿਤਸਰ (ਸੁਮਿਤ) : ਅੰਮ੍ਰਿਤਸਰ 'ਚ ਚੱਲ ਰਹੇ ਵਿਆਹ ਸਮਾਗਮ ਦੀਆਂ ਖੁਸ਼ੀਆਂ ਉਸ ਵੇਲੇ ਮਾਤਮ 'ਚ ਬਦਲ ਗਈਆਂ ਜਦੋਂ ਘੋੜੀ ਚੜ੍ਹੇ ਲਾੜੇ ਰਾਜੀਵ ਕੁਮਾਰ 'ਤੇ ਕੁਝ ਅਣਪਛਾਤੇ ਲੋਕਾਂ ਨੇ ਗੋਲੀਆਂ ਦਾਗ ਦਿੱਤੀਆਂ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਕਟੜਾ ਕਰਮ ਸਿੰਘ 'ਚ ਵਾਜੇ-ਗਾਜੇ ਨਾਲ ਰਾਜੀਵ ਕੁਮਾਰ ਦੀ ਬਾਰਾਤ ਜਾ ਰਹੀ ਸੀ ਕਿ ਇਸ ਦੌਰਾਨ ਕੁਝ ਅਣਪਛਾਤੇ ਲੋਕ ਬਾਰਾਤ 'ਚ ਸ਼ਾਮਲ ਹੋਏ ਤੇ ਘੋੜੀ ਚੜ੍ਹੇ ਲਾੜੇ 'ਤੇ ਫਾਇਰਿੰਗ ਕਰ ਦਿੱਤੀ।

PunjabKesari

ਇਸ ਦੌਰਾਨ ਛਾਤੀ ਵਿਚ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹੋਏ ਲਾੜੇ ਰਾਜੀਵ ਕੁਮਾਰ ਨੂੰ ਗੰਭੀਰ ਜ਼ਖਮੀ ਹਾਲਤ 'ਚ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਫਿਲਹਾਲ ਰਾਜੀਵ ਕੁਮਾਰ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਲਾੜੇ ਦੇ ਭਰਾ ਦਾ ਕਹਿਣਾ ਹੈ ਕਿ ਤਿੰਨ ਨੌਜਵਾਨ ਬਾਰਾਤ ਵਿਚ ਸ਼ਾਮਲ ਹੋਏ ਸਨ, ਜਿਨ੍ਹਾਂ ਨੇ ਆਉਂਦੇ ਹੀ ਗੋਲੀਆਂ ਚਲਾ ਦਿੱਤੀਆਂ ਅਤੇ ਇਕ ਗੋਲੀ ਰਾਜੀਵ ਦੀ ਛਾਤੀ ਵਿਚ ਜਾ ਲੱਗੀ ਅਤੇ ਉਹ ਘੋੜੀ ਹੇਠਾਂ ਡਿੱਗ ਗਿਆ।

PunjabKesari

ਪਰਿਵਾਰਕ ਮੈਂਬਰਾਂ ਮੁਤਾਬਕ ਇਸ ਵਾਰਦਾਤ ਨੂੰ ਕਿਉਂ ਅੰਜਾਮ ਦਿੱਤਾ ਗਿਆ, ਇਸ ਦੀ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ ਤੇ ਨਾ ਹੀ ਉਨ੍ਹਾਂ ਦੀ ਕਿਸੇ ਨਾਲ ਦੁਸ਼ਮਣੀ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਘਟਨਾ ਸਥਾਨ 'ਤੇ ਜਾ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਗੋਲੀ ਚਲਾਉਣ ਵਾਲਿਆਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।


author

Gurminder Singh

Content Editor

Related News