ਪੰਜਾਬ 'ਚ ਵਿਆਹ ਮੌਕੇ ਡਰੋਨ ਉਡਾਉਣ 'ਤੇ ਪੂਰਨ ਪਾਬੰਦੀ, ਪੜ੍ਹੋ ਕਿਹੜੇ ਸਖ਼ਤ ਹੁਕਮ ਹੋਏ ਜਾਰੀ
Friday, Jan 03, 2025 - 03:07 PM (IST)
ਫਰੀਦਕੋਟ/ਜੈਤੋ (ਚਾਵਲਾ, ਜਿੰਦਲ) : ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਵਿਨੀਤ ਕੁਮਾਰ ਆਈ. ਏ. ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਡਰੋਨ ਜਾਂ ਹੋਰ ਫਲਾਇੰਗ ਅਬਜੈਕਟ ਦੀ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਜ਼ਿਲ੍ਹਾ ਤਰਨਤਾਰਨ ’ਚ ਡਰੋਨ ਦੀ ਮਦਦ ਨਾਲ ਹਥਿਆਰਾਂ ਦੀ ਸਮਗਲਿੰਗ ਕਰਨ ਦੀ ਕੋਸ਼ਿਸ ਕੀਤੀ ਗਈ ਸੀ। ਇਸ ਲਈ ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਡਰੋਨ ਦੀ ਮਦਦ ਨਾਲ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਭੰਗ ਕੀਤਾ ਜਾ ਸਕਦਾ ਹੈ। ਇਸ ਲਈ ਆਮ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਲਈ ਡਰੋਨ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਹੈਰਾਨ ਕਰ ਦੇਣ ਵਾਲੀ ਰਿਪੋਰਟ ਆਈ ਸਾਹਮਣੇ
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਵਿਆਹ ਸ਼ਾਦੀ ਤੇ ਹੋਰ ਧਾਰਮਿਕ ਸਭਿਆਚਾਰਕ ਪ੍ਰੋਗਰਾਮਾਂ ਲਈ ਡਰੋਨ ਦਾ ਇਸੇਤਮਾਲ ਕੀਤਾ ਜਾਣਾ ਹੈ ਤਾਂ ਡਰੋਨ ਦੀ ਵਰਤੋਂ ਕਰਨ ਲਈ ਦਫ਼ਤਰ ਡਿਪਟੀ ਕਮਿਸ਼ਨਰ ਪਾਸੋਂ ਅਗਾਊਂ ਪ੍ਰਵਾਨਗੀ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਜੇ ਕੋਈ ਵਿਅਕਤੀ ਦਫਤਰ ਦੀ ਬਿਨਾਂ ਪ੍ਰਵਾਨਗੀ ਤੋਂ ਡਰੋਨ ਦੀ ਵਰਤੋਂ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਮਿਤੀ 23 ਫਰਵਰੀ 2025 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ਲਈ ਵੱਡੀ ਖ਼ੁਸ਼ਖ਼ਬਰੀ, ਸੂਬਾ ਸਰਕਾਰ ਨੇ ਕੀਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e