ਵਿਆਹ ਵਾਲੇ ਘਰਾਂ ਤੇ ਬਰਾਤਾਂ ’ਚ ਵੀ ਚੜ੍ਹਿਆ ਕਿਸਾਨੀ ਅੰਦੋਲਨ ਦਾ ਰੰਗ, ਲ਼ਹਿਰਾਏ ਜਾ ਰਹੇ ਨੇ ਝੰਡੇ

Tuesday, Jan 19, 2021 - 02:45 PM (IST)

ਅਜਨਾਲਾ (ਵਰਿੰਦਰ) - ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਹੁਣ ਪੰਜਾਬ ਦੇ ਹਰੇਕ ਘਰ ਹੋਣ ਲੱਗ ਪਿਆ ਹੈ। ਪੰਜਾਬ ਅੰਦਰ ਇਸ ਵੇਲੇ ਖੇਤੀ ਕਾਨੂੰਨਾਂ ਦਾ ਵਿਰੋਧ ਸਿਖਰਾਂ ’ਤੇ ਚਲ ਰਿਹਾ ਹੈ, ਜੋ ਲੋਕਾਂ ਦੀ ਜ਼ਿੰਦਗੀ ਦਾ ਇੱਕ ਹਿੱਸਾ ਬਣ ਗਿਆ ਹੈ। ਇਕ ਪਾਸੇ ਜਿਥੇ ਕਿਸਾਨ ਪਿਛਲੇ 52 ਦਿਨਾਂ ਤੋਂ ਦਿੱਲੀ ਵਿੱਚ ਇਨ੍ਹਾਂ ਬਿੱਲਾਂ ਵਿਰੁੱਧ ਧਰਨਾ ਲਈ ਬੈਠੇ ਹਨ, ਉਥੇ ਹੀ ਪੰਜਾਬ ਦਾ ਹਰ ਵਰਗ ਹਰ ਕਿਸਾਨ ਇਸ ਕਿਸਾਨੀ ਅੰਦੋਲਨ ਨੂੰ ਆਪਣੀ ਜ਼ਿੰਦਗੀ ਦਾ ਇੱਕ ਹਿੱਸਾ ਬਣਾ ਰਿਹਾ ਹੈ ਅਤੇ ਹਰ ਤਰੀਕੇ ਨਾਲ ਸਰਕਾਰ ਦਾ ਵਿਰੋਧ ਕਰ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ - ਜਿਸ ਮੁੰਡੇ ਨਾਲ ਕੁੜੀ ਦੀ ਕੀਤੀ ਮੰਗਣੀ ਉਸੇ ਤੋਂ ਦੁਖੀ ਹੋ ਕੇ ਮਾਂ ਨੇ ਖਾਧੀ ਜ਼ਹਿਰ, ਹੋਈ ਮੌਤ

ਤਾਜ਼ਾ ਮਾਮਲਾ ਅਜਨਾਲਾ ਦਾ ਹੈ, ਜਿੱਥੇ ਥਾਣੇਦਾਰ ਦਿਲਬਾਗ ਸਿੰਘ ਦੇ ਪੁੱਤਰ ਸ਼ਮਸ਼ੇਰ ਸਿੰਘ ਦੇ ਵਿਆਹ ਸਮਾਗਮ ਦੌਰਾਨ ਕਿਸਾਨੀ ਰੰਗ ਵੇਖਣ ਨੂੰ ਮਿਲਿਆ। ਵਿਆਹ ਵਾਲੇ ਘਰ ਵਿੱਚ ਕਿਸਾਨ ਅੰਦੋਲਨ ਦੇ ਹੱਕ ਵਿੱਚ ਵਿਆਹ ਵਾਲੇ ਮੁੰਡੇ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਕਿਸਾਨੀ ਝੰਡੇ ਲੈ ਕੇ ਬਰਾਤ ਦੇ ਰੂਪ ਵਿੱਚ ਇੱਕ ਮਾਰਚ ਕੀਤਾ ਅਤੇ ਸਰਕਾਰ ਵਿਰੋਧ ਨਾਅਰੇਬਾਜ਼ੀ ਕੀਤੀ ਗਈ। 

ਪੜ੍ਹੋ ਇਹ ਵੀ ਖ਼ਬਰ - Health Tips: ਜ਼ਿਆਦਾ ਗੁੱਸਾ ਆਉਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਅਪਣਾਓ ਇਹ ਨੁਸਖ਼ੇ

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਪਰਸ ’ਚ ਨਾ ਰੱਖੋ ਇਹ ਚੀਜ਼ਾਂ, ਹੋ ਸਕਦੀ ਹੈ ਪੈਸੇ ਦੀ ਕਿੱਲਤ

ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਲਾੜੇ ਨੇ ਕਿਹਾ ਕਿ ਉਹ ਵਿਆਹ ਤੋਂ ਪਹਿਲਾਂ ਵੀ ਕਿਸਾਨੀ ਸੰਘਰਸ਼ ਵਿੱਚ ਦਿੱਲੀ ਹੋ ਕੇ ਆ ਚੁੱਕਾ ਹੈ ਅਤੇ ਵਿਆਹ ਤੋਂ ਬਾਅਦ ਫਿਰ ਦਿੱਲੀ ਧਰਨੇ ਵਿੱਚ ਜਾ ਕੇ ਬੈਠੇਗਾ। ਉਨ੍ਹਾਂ ਕਿਹਾ ਕਿ ਭਾਵੇਂ ਉਹ ਇਸ ਵੇਲੇ ਵਿਆਹ ਸਮਾਗਮ ਵਿਚ ਹਨ ਪਰ ਉਨ੍ਹਾਂ ਦਾ ਦਿਲ ਅੱਜ ਵੀ ਕਿਸਾਨੀ ਅੰਦੋਲਨ ਨਾਲ ਜੁੜ੍ਹਿਆ ਹੋਇਆ ਹੈ ਅਤੇ ਉਨ੍ਹਾਂ ਦੀ ਭਾਵਨਾਵਾ ਕਿਸਾਨ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਆਪਣੇ ਲਿਆਂਦੇ ਤਿੰਨੇ ਖੇਤੀ ਕਾਨੂੰਨ ਕਿਸਾਨ ਮਾਰੂ ਕਾਨੂੰਨਾਂ ਨੂੰ ਵਾਪਸ ਲਵੇ ਤਾਂ ਜੋ ਕਿਸਾਨ ਵੀ ਇੱਕ ਸੁੱਖ ਦੀ ਜ਼ਿੰਦਗੀ ਜੀਅ ਸਕਣ ।

ਪੜ੍ਹੋ ਇਹ ਵੀ ਖ਼ਬਰ - Beauty Tips : ਅੱਖਾਂ ਦੇ ਹੇਠ ਪਈਆਂ ਝੁਰੜੀਆਂ ਨੂੰ ਦੂਰ ਕਰਨ ਲਈ ਅਪਣਾਓ ਇਹ ਘਰੇਲੂ ਨੁਸਖ਼ੇ, ਹੋਣਗੇ ਫ਼ਾਇਦੇ


rajwinder kaur

Content Editor

Related News