ਵਿਆਹ ਵਾਲੇ ਘਰ ਵੱਜ ਰਹੇ ਡੀ. ਜੇ. 'ਤੇ ਚੱਲੀਆਂ ਗੋਲ਼ੀਆਂ, ਮਿੰਟਾਂ 'ਚ ਮਚ ਗਿਆ ਚੀਖ-ਚਿਹਾਡ਼ਾ

02/13/2021 6:19:31 PM

ਖਰੜ (ਸ਼ਸ਼ੀ)- ਨਜ਼ਦੀਕੀ ਪਿੰਡ ਚੋਲਟਾ ਕਲਾਂ ਵਿਖੇ ਇਕ ਵਿਆਹ ਦੇ ਡੀ. ਜੇ. ਦੇ ਪ੍ਰੋਗਰਾਮ ਵਿਚ ਚੱਲੀ ਗੋਲ਼ੀ ਨਾਲ ਦੋ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਅਤੇ ਇਸ ਸਬੰਧੀ ਖਰੜ ਸਦਰ ਪੁਲਸ ਨੇ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਹਰਜੀਤ ਸਿੰਘ ਵਾਸੀ ਖਰੜ ਨੇ ਪੁਲਸ ਨੂੰ ਸ਼ਿਕਾਇਤ ਕੀਤੀ ਕਿ ਬੀਤੀ ਰਾਤ ਉਸ ਦੇ ਦੋਸਤ ਦਲਵੀਰ ਸਿੰਘ ਵਾਸੀ ਪਿੰਡ ਚੋਲਟਾ ਕਲਾਂ ਦੇ ਵਿਆਹ ਦੇ ਸਬੰਧ ਵਿਚ ਡੀ. ਜੇ. ਦਾ ਪ੍ਰੋਗਰਾਮ ਉਸਦੇ ਘਰ ਪਿੰਡ ਚੋਲਟਾ ਕਲਾਂ ਵਿਖੇ ਚੱਲ ਰਿਹਾ ਸੀ। ਇਸ ਵਿਆਹ ਦੇ ਪ੍ਰੋਗਰਾਮ ਵਿਚ ਸ਼ਿਕਾਇਤਕਰਤਾ ਅਤੇ ਉਸ ਦਾ ਦੋਸਤ ਹਰਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਝੂੰਗੀਆਂ ਅਤੇ ਦੂਸਰਾ ਦੋਸਤ ਹਰਪ੍ਰੀਤ ਸਿੰਘ ਪੁੱਤਰ ਬੰਤ ਸਿੰਘ ਵਾਸੀ ਪਿੰਡ ਝੂੰਗੀਆਂ, ਦਿਲਪ੍ਰੀਤ ਸਿੰਘ ਢਿੱਲੋਂ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਝੂੰਗੀਆਂ ਵੀ ਵਿਆਹ ਦੇ ਪ੍ਰੋਗਰਾਮ ਵਿਚ ਸ਼ਾਮਲ ਸਨ। ਉਹ ਸਾਰੇ ਜਣੇ ਡੀ. ਜੇ. ਦੇ ਪ੍ਰੋਗਰਾਮ ਵਿਚ ਨੱਚ ਰਹੇ ਸੀ ਅਤੇ ਭੰਗੜਾ ਪਾ ਰਹੇ ਸੀ।

ਇਹ ਵੀ ਪੜ੍ਹੋ : ਰੇਪ ਪੀੜਤ 7 ਸਾਲਾ ਬੱਚੀ ਦੀ ਮੌਤ ਦੀ ਅਫਵਾਹ ਨਾਲ ਲੁਧਿਆਣਾ 'ਚ ਹੜਕੰਪ, ਪੁਲਸ ਤੇ ਲੋਕਾਂ 'ਚ ਜ਼ਬਰਦਸਤ ਝੜਪ

ਰਾਤੀਂ ਸਾਢੇ 10 ਵਜੇ ਦੇ ਕਰੀਬ ਡੀ. ਜੇ. ਵਾਲੇ ਨੇ ਡੀ. ਜੇ. ਚਲਾਉਣਾ ਬੰਦ ਕਰ ਦਿੱਤਾ। ਦਲਵੀਰ ਦੇ ਰਿਸ਼ਤੇਦਾਰੀ ਵਿਚ ਆਏ ਇਕ ਵਿਅਕਤੀ ਗੁਰਮੇਲ ਸਿਘ ਵਾਸੀ ਪਿੰਡ ਵਿਸ਼ੋਲਾ ਨੇੜੇ ਪੰਜੋਰ ਨੇ ਡੀ. ਜੀ. ਵਾਲੇ ਗੁਰਵਿੰਦਰ ਸਿੰਘ ਨੂੰ ਗਾਣੇ ਦੁਬਾਰਾ ਚਲਾਉਣ ਲਈ ਕਿਹਾ ਕਿ ਪਰ ਉਸ ਨੇ ਮਨ੍ਹਾ ਕਰ ਦਿੱਤਾ, ਇਸ ਵਿਚ ਗੁਰਮੇਲ ਸਿੰਘ ਨੇ ਤਹਿਸ਼ ਵਿਚ ਆ ਕੇ ਰਿਵਾਲਵਰ ਕੱਢ ਕੇ ਗੋਲ਼ੀਆਂ ਚਲਾ ਦਿੱਤੀਆਂ। ਇਨ੍ਹਾਂ ਵਿਚੋਂ ਇਕ ਗੋਲੀ ਗੁਰਵਿੰਦਰ ਸਿੰਘ ਦੇ ਪੇਟ ਵਿਚ ਲੱਗੀ ਅਤੇ ਇਕ ਗੋਲੀ ਸ਼ਿਕਾਇਤਕਰਤਾ ਦੀ ਬਾਂਹ ਵਿਚ ਮਾਰੀ। ਉਸ ਨੇ ਦੋਸ਼ ਲਗਾਇਆ ਹੈ ਕਿ ਗੁਰਮੇਲ ਸਿੰਘ ਡੀ. ਜੇ. ਵਾਲੇ ਨਾਲ ਕਾਫੀ ਖਹਿਬਾਜ਼ੀ ਕਰ ਰਿਹਾ ਸੀ ਅਤੇ ਉਸ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲ਼ੀ ਚਲਾਈ ਗਈ ਸੀ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦਾ ਮੁਲਾਜ਼ਮ ਗਿ੍ਰਫ਼ਤਾਰ, ਏ. ਐੱਸ. ਆਈ. ਫਰਾਰ, ਜਾਣੋ ਕੀ ਹੈ ਪੂਰਾ ਮਾਮਲਾ

ਇਨ੍ਹਾਂ ਦੋਵਾਂ ਨੂੰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਖਰੜ ਲਿਜਾਇਆ ਗਿਆ ਜਿਥੋਂ ਉਹ ਪੀ. ਜੀ. ਆਈ. ਚੰਡੀਗੜ੍ਹ ਭੇਜ ਦਿੱਤੇ ਗਏ ਹਨ। ਖਰੜ ਸਦਰ ਥਾਣੇ ਦੇ ਐੱਸ. ਐੱਚ. ਓ. ਇੰਸਪੈਕਟਰ ਅਜੀਤਪਾਲ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਦੋਸ਼ੀ ਗੁਰਮੇਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ੳਸ ਵਿਰੁੱਧ ਧਾਰਾ-307 ਆਈ. ਪੀ. ਸੀ. ਅਤੇ ਆਰਮਜ਼ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਖਰੜ ਦੀ ਇਕ ਅਦਾਲਤ ਵਲੋਂ ਤਿੰਨ ਦਿਨਾਂ ਦੇ ਪੁਲਸ ਰਿਮਾਂਡ ਵਿਚ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਕਾਂਗਰਸੀਆਂ ਨੇ ਵੰਡੇ ਰਾਜਾ ਵੜਿੰਗ ਤੇ ਉਨ੍ਹਾਂ ਦੀ ਪਤਨੀ ਦੀ ਤਸਵੀਰ ਲੱਗੇ ਡਿਨਰ ਸੈੱਟ, ਵੀਡੀਓ ਆਈ ਸਾਹਮਣੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Gurminder Singh

This news is Content Editor Gurminder Singh