ਵਿਆਹ ’ਚ ਨਾ ਬੁਲਾਉਣ ਕਾਰਨ ਜਾਗੋ ’ਤੇ ਵਰ੍ਹਾਈਆਂ ਕੱਚ ਦੀਆਂ ਬੋਤਲਾਂ, ਹੋਇਆ ਜੰਮ ਕੇ ਹੰਗਾਮਾ

07/16/2021 11:54:02 AM

ਜਲੰਧਰ (ਵਰੁਣ)– ਰੇਰੂ ਪਿੰਡ ਵਿਚ 2 ਸਕੇ ਭਰਾਵਾਂ ਨੇ ਵਿਆਹ ਵਿਚ ਨਾ ਬੁਲਾਉਣ ਦੀ ਰੰਜਿਸ਼ ਕਾਰਨ ਰਿਸ਼ਤੇਦਾਰਾਂ ਦੇ ਘਰ ਵਿਆਹ ਤੋਂ ਇਕ ਦਿਨ ਪਹਿਲਾਂ ਕੱਢੀ ਜਾ ਰਹੀ ਜਾਗੋ ’ਤੇ ਕੱਚ ਦੀਆਂ ਬੋਤਲਾਂ ਵਰ੍ਹਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਇਕ ਔਰਤ ਬੋਤਲ ਲੱਗਣ ਨਾਲ ਜ਼ਖ਼ਮੀ ਹੋ ਗਈ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਖੇ ਕਾਰ ’ਚ ਘੁੰਮਣ ਲਈ ਨਿਕਲੇ ਦੋਸਤਾਂ ਨਾਲ ਵਾਪਰਿਆ ਭਿਆਨਕ ਹਾਦਸਾ, 4 ਨੌਜਵਾਨਾਂ ਦੀ ਮੌਤ

ਥਾਣਾ ਨੰਬਰ 8 ਦੀ ਪੁਲਸ ਨੂੰ ਇਸ ਸਬੰਧੀ ਸ਼ਿਕਾਇਤ ਦੇ ਦਿੱਤੀ ਗਈ ਹੈ। ਸ਼ਿਕਾਇਤ ਵਿਚ ਮਨਜੀਤ ਸਿੰਘ ਨਿਵਾਸੀ ਰੇਰੂ ਪਿੰਡ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਵਿਆਹ ਸਮਾਰੋਹ ਸੀ। ਘਰ ਦੇ ਨੇੜੇ ਹੀ ਉਨ੍ਹਾਂ ਦੀ ਰਿਸ਼ਤੇਦਾਰੀ ਵਿਚ ਲੱਗਦੇ ਸਕੇ ਭਰਾ ਰਹਿੰਦੇ ਹਨ, ਜਿਨ੍ਹਾਂ ਕੋਲੋਂ ਉਨ੍ਹਾਂ ਪੈਸੇ ਲੈਣੇ ਸਨ। ਕਈ ਵਾਰ ਉਨ੍ਹਾਂ ਦੋਵਾਂ ਭਰਾਵਾਂ ਕੋਲੋਂ ਪੈਸੇ ਵਾਪਸ ਮੰਗੇ ਪਰ ਉਨ੍ਹਾਂ ਪੈਸੇ ਮੋੜਨ ਦੀ ਥਾਂ ਉਸ ਨਾਲ ਝਗੜਾ ਕੀਤਾ ਸੀ, ਜਿਸ ਕਾਰਨ ਉਨ੍ਹਾਂ ਉਕਤ ਭਰਾਵਾਂ ਦਾ ਬਾਈਕਾਟ ਕਰ ਦਿੱਤਾ ਸੀ।

ਇਹ ਵੀ ਪੜ੍ਹੋ: ਜਲੰਧਰ: ਪਿਓ ਦੀ ਹੈਵਾਨੀਅਤ ਕਰੇਗੀ ਹੈਰਾਨ, ਬੱਚਿਆਂ ਤੋਂ ਭੀਖ ਮੰਗਵਾਉਣ ਲਈ ਕਰਦਾ ਸੀ ਤਸ਼ੱਦਦ

ਬੁੱਧਵਾਰ ਨੂੰ ਜਦੋਂ ਉਹ ਜਾਗੋ ਕੱਢ ਰਹੇ ਸਨ ਤਾਂ ਉਕਤ ਸਕੇ ਭਰਾ ਉਥੇ ਪਹੁੰਚ ਗਏ, ਜਿਨ੍ਹਾਂ ਨੇ ਪਹਿਲਾਂ ਉਨ੍ਹਾਂ ਨਾਲ ਝਗੜਾ ਕੀਤਾ ਅਤੇ ਫਿਰ ਸੋਡੇ ਦੀਆਂ ਬੋਤਲਾਂ ਵਰ੍ਹਾਉਣੀਆਂ ਸ਼ੁਰੂ ਕਰ ਦਿੱਤੀਆਂ। ਥਾਣਾ ਨੰਬਰ 8 ਦੇ ਇੰਚਾਰਜ ਰਵਿੰਦਰ ਕੁਮਾਰ ਦਾ ਕਹਿਣਾ ਹੈ ਕਿ ਇਸ ਸਬੰਧੀ ਉਨ੍ਹਾਂ ਕੋਲ ਸ਼ਿਕਾਇਤ ਆਈ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ: ਸੜਕ ਹਾਦਸੇ ਨੇ ਉਜਾੜ ਦਿੱਤੇ ਦੋ ਪਰਿਵਾਰ, ਰਿਸ਼ਤੇ 'ਚ ਲੱਗਦੇ ਭੈਣ-ਭਰਾ ਨੂੰ ਮਿਲੀ ਦਰਦਨਾਕ ਮੌਤ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


shivani attri

Content Editor

Related News