ਜਲੰਧਰ: ਲਾੜਾ ਚਾਵਾਂ ਨਾਲ ਵਿਆਹੁਣ ਆਇਆ ਸੀ ਲਾੜੀ, ਪਰ ਪੁਲਸ ਫੜ ਕੇ ਲੈ ਗਈ ਥਾਣੇ (ਵੀਡੀਓ)

Monday, Apr 26, 2021 - 05:58 PM (IST)

ਜਲੰਧਰ (ਸੁਧੀਰ)- ਇਥੋਂ ਦੇ ਕਿਸ਼ਨਪੁਰਾ ਚੌਂਕ ਨੇੜੇ ਇਕ ਵਿਆਹ ਸਮਾਰੋਹ ਵਿਚ 20 ਤੋਂ ਜ਼ਿਆਦਾ ਬਰਾਤੀ ਲਿਆਉਣ ਦੇ ਦੋਸ਼ ਵਿਚ ਪੁਲਸ ਨੇ ਪੈਲੇਸ ਦੇ ਮਾਲਕ ਅਤੇ ਲੜਕੀ ਦੇ ਪਿਤਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

PunjabKesari

ਥਾਣਾ ਨੰ. 3 ਦੇ ਇੰਚਾਰਜ ਮੁਕੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਭਗਤ ਸਿੰਘ ਚੌਕ ਨੇੜੇ ਸਥਿਤ ਗੁਲਸ਼ਨ ਪੈਲੇਸ ਵਿਚ ਇਕ ਵਿਆਹ ਸਮਾਰੋਹ ਦੌਰਾਨ 20 ਤੋਂ ਜ਼ਿਆਦਾ ਲੋਕ ਸ਼ਾਮਲ ਹਨ, ਜੋ ਕਿ ਕੋਵਿਡ-19 ਦੇ ਪ੍ਰੋਟੋਕਾਲਜ਼ ਦੀ ਉਲੰਘਣਾ ਕਰ ਰਹੇ ਹਨ।

ਇਹ ਵੀ ਪੜ੍ਹੋ : ਵਿਦੇਸ਼ੀ ਧਰਤੀ ਨੇ ਖੋਹੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਟਾਂਡਾ ਦੇ ਨੌਜਵਾਨ ਦੀ ਇਟਲੀ ’ਚ ਦਰਦਨਾਕ ਮੌਤ

PunjabKesari

ਸੂਚਨਾ ਮਿਲਦਿਆਂ ਹੀ ਪੁਲਸ ਨੇ ਗੁਲਸ਼ਨ ਪੈਲੇਸ ਵਿਚ ਛਾਪੇਮਾਰੀ ਕੀਤੀ। ਥਾਣਾ ਇੰਚਾਰਜ ਨੇ ਦੱਸਿਆ ਕਿ ਪੁਲਸ ਨੇ ਗੁਲਸ਼ਨ ਪੈਲੇਸ ਦੇ ਮਾਲਕ ਰਾਜ ਕੁਮਾਰ ਵਾਸੀ ਭਗਤ ਸਿੰਘ ਚੌਕ ਅਤੇ ਲੜਕੀ ਦੇ ਪਿਤਾ ਕੁਲਦੀਪ ਨਿਵਾਸੀ ਅਜੀਤ ਨਗਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਥੇ ਦੱਸਣਯੋਗ ਹੈ ਕਿ ਕੋਰੋਨਾ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਵਿਆਹ ਸਮਾਗਮਾਂ ਅਤੇ ਹੋਰ ਸਮਾਗਮਾਂ ਵਿਚ 20 ਤੋਂ ਵੱਧ ਮਹਿਮਾਨਾਂ ਨੂੰ ਬੁਲਾਉਣ ਉਤੇ ਪਾਬੰਦੀ ਲਗਾਈ ਗਈ ਹੈ। 

ਇਹ ਵੀ ਪੜ੍ਹੋ : ‘ਸੰਡੇ ਲਾਕਡਾਊਨ’ ਦੌਰਾਨ ਜਲੰਧਰ ਦੀਆਂ ਸੜਕਾਂ ’ਤੇ ਪਸਰਿਆ ਸੰਨਾਟਾ, ਬਾਜ਼ਾਰ ਰਹੇ ਮੁਕੰਮਲ ਬੰਦ 

PunjabKesari

ਇਹ ਵੀ ਪੜ੍ਹੋ : ਆਕਸੀਜਨ ਦੀ ਕਿੱਲਤ ਦੂਰ ਕਰਨ ਨੂੰ ਲੈ ਕੇ ਜਲੰਧਰ ਦੇ ਡੀ. ਸੀ. ਨੇ ਇਸ ਕੰਪਨੀ ਨੂੰ ਲਿਖੀ ਚਿੱਠੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 


author

shivani attri

Content Editor

Related News