ਲਾਕਡਾਊਨ ਦੇ ਤੀਜੇ ਹਫਤੇ ਦੌਰਾਨ ਲੱਗੇ ਪੁਲਸ ਦੇ ਸਖਤ ਨਾਕੇ, ਕੱਟੇ ਗਏ ਚਲਾਨ

Sunday, Jun 28, 2020 - 02:07 PM (IST)

ਲਾਕਡਾਊਨ ਦੇ ਤੀਜੇ ਹਫਤੇ ਦੌਰਾਨ ਲੱਗੇ ਪੁਲਸ ਦੇ ਸਖਤ ਨਾਕੇ, ਕੱਟੇ ਗਏ ਚਲਾਨ

ਫਤਿਹਗੜ੍ਹ ਸਾਹਿਬ (ਜਗਦੇਵ) : ਪੰਜਾਬ ਸਰਕਾਰ ਵੱਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਲਾਏ ਗਏ ਲਾਕਡਾਊਨ ਦੌਰਾਨ ਅੱਜ ਤੀਜੇ ਹਫ਼ਤੇ ਦੇ ਐਤਵਾਰ ਨੂੰ ਪੁਲਸ ਪ੍ਰਸ਼ਾਸਨ ਸਖ਼ਤ ਦੇਖਿਆ ਗਿਆ। ਪੁਲਿਸ ਅਧਿਕਾਰੀਆਂ ਵੱਲੋਂ ਆਉਣ-ਜਾਣ ਵਾਲੇ ਵਾਹਨਾਂ ਦੀ ਸਖ਼ਤ ਚੈਕਿੰਗ ਕੀਤੀ ਗਈ ਅਤੇ ਵਾਹਨਾਂ ਦੇ ਈ-ਪਾਸ ਵੀ ਚੈੱਕ ਕੀਤੇ ਗਏ, ਜਿਨ੍ਹਾਂ ਕੋਲ ਈ-ਪਾਸ ਨਹੀਂ ਸਨ ਜਾਂ ਗੱਡੀ 'ਚ ਨਿਰਧਾਰਤ ਸਵਾਰੀਆਂ ਜਾਂ ਵਿਅਕਤੀ ਵੱਧ ਸਨ, ਉਨ੍ਹਾਂ ਦੇ ਚਲਾਨ ਵੀ ਕੀਤੇ ਗਏ ਅਤੇ ਕਈਆਂ ਨੂੰ ਵਾਰਨਿੰਗ ਦੇ ਕੇ ਛੱਡਿਆ ਗਿਆ।

ਇਹ ਵੀ ਪੜ੍ਹੋ : ਮੋਹਾਲੀ 'ਚ ਕੋਰੋਨਾ ਦਾ ਕਹਿਰ, 6 ਨਵੇਂ ਕੇਸਾਂ ਦੀ ਪੁਸ਼ਟੀ

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਵੱਧਦੇ ਖਤਰੇ ਨੂੰ ਦੇਖਦਿਆਂ ਹਫਤੇ ਦੇ ਆਖਰੀ ਦਿਨਾਂ ਮਤਲਬ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਲਾਕਡਾਊਨ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਕੈਪਟਨ ਸਰਕਾਰ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਜੇਕਰ ਪੰਜਾਬ 'ਚ ਕੋਰੋਨਾ ਕਾਰਨ ਹਾਲਾਤ ਵਿਗੜਦੇ ਹਨ ਤਾਂ ਮੁੜ ਤੋਂ ਪਹਿਲਾਂ ਦੀ ਤਰ੍ਹਾਂ ਲਾਕਡਾਊਨ ਲਾਗੂ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਸੜਕੀ ਨਿਯਮ ਤੋੜਨ ਵਾਲਿਆਂ ’ਤੇ ਟ੍ਰੈਫਿਕ ਪੁਲਸ ਨੇ ਕੱਸਿਆ ਸ਼ਿਕੰਜਾ


author

Babita

Content Editor

Related News