ਪੰਜਾਬ ''ਚ ਮੁੜ ''ਵੀਕੈਂਡ ਲਾਕਡਾਊਨ'' ਲਾਉਣ ਦੀ ਤਿਆਰੀ, ਕੈਪਟਨ ਨੇ ਲਾਈਵ ਹੁੰਦਿਆਂ ਕੀਤਾ ਇਸ਼ਾਰਾ

Friday, Apr 02, 2021 - 03:02 PM (IST)

ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਦੇ ਲਗਾਤਾਰ ਵੱਧਦੇ ਜਾ ਰਹੇ ਕੇਸਾਂ ਨੇ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ। ਇਸ ਨੂੰ ਧਿਆਨ 'ਚ ਰੱਖਦੇ ਹੋਏ ਸਰਕਾਰ ਵੱਲੋਂ ਮੁੜ 'ਵੀਕੈਂਡ ਲਾਕਡਾਊਨ' ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਗੱਲ ਦਾ ਇਸ਼ਾਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਦਿੱਤਾ ਗਿਆ ਹੈ। ਕੈਪਟਨ ਨੇ ਕਿਹਾ ਹੈ ਕਿ ਸ਼ਨੀਵਾਰ ਦੇ ਦਿਨ ਲੋਕ ਇਕ-ਦੂਜੇ ਦੇ ਜ਼ਿਆਦਾ ਸੰਪਰਕ 'ਚ ਆਉਂਦੇ ਹਨ।

ਇਹ ਵੀ ਪੜ੍ਹੋ : ਸਮਰਾਲਾ 'ਚ ਵਾਪਰੀ ਲੂੰ-ਕੰਡੇ ਖੜ੍ਹੇ ਕਰਨ ਵਾਲੀ ਘਟਨਾ, ਚੱਲਦੀ ਟਰੇਨ 'ਚੋਂ ਬਾਹਰ ਡਿਗੀ ਮਾਸੂਮ ਬੱਚੀ (ਤਸਵੀਰਾਂ

ਉਨ੍ਹਾਂ ਕਿਹਾ ਕਿ ਜੇਕਰ ਲੋਕ ਇਕ-ਦੂਜੇ ਦੇ ਸੰਪਰਕ 'ਚ ਘੱਟ ਆਉਣ ਤਾਂ ਕੋਰੋਨਾ ਤੋਂ ਬਚਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਕੈਪਟਨ ਵੱਲੋਂ ਪੰਜਾਬ ਵਾਸੀਆਂ ਨੂੰ ਕੋਰੋਨਾ ਵੈਕਸੀਨ ਲਵਾਉਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਲਗਵਾ ਕੇ ਅਤੇ ਮਾਸਕ ਪਾ ਕੇ ਹੀ ਕੋਰੋਨਾ ਨਾਲ ਲੜਿਆ ਜਾ ਸਕਦਾ ਹੈ। ਕੈਪਟਨ ਨੇ ਕਿਹਾ ਕਿ ਸੂਬੇ ਦੀ ਜਨਤਾ 'ਤੇ ਸਖ਼ਤ ਕਦਮ ਚੁੱਕਣਾ ਉਨ੍ਹਾਂ ਨੂੰ ਪਸੰਦ ਨਹੀਂ ਹੈ ਪਰ ਲੋਕਾਂ ਦੀ ਜਾਨ ਬਚਾਉਣਾ ਵੀ ਉਨ੍ਹਾਂ ਦਾ ਫਰਜ਼ ਹੈ।

ਇਹ ਵੀ ਪੜ੍ਹੋ : ਸਰਕਾਰੀ ਬੱਸਾਂ 'ਚ ਮੁਫ਼ਤ ਸਫਰ ਮਗਰੋਂ ਕੈਪਟਨ ਦਾ 'ਬੀਬੀਆਂ' ਲਈ ਇਕ ਹੋਰ ਵੱਡਾ ਐਲਾਨ

ਉਨ੍ਹਾਂ ਕਿਹਾ ਕਿ ਕੀਮਤੀ ਜਾਨਾਂ ਬਚਾਉਣ ਲਈ ਉਨ੍ਹਾਂ ਨੂੰ ਜੇਕਰ ਸਖ਼ਤੀ ਵੀ ਕਰਨੀ ਪੈਂਦੀ ਹੈ ਤਾਂ ਉਹ ਪਿੱਛੇ ਨਹੀਂ ਹਟਣਗੇ। ਦੱਸਣਯੋਗ ਹੈ ਕਿ ਪੰਜਾਬ 'ਚ ਵੀਰਵਾਰ ਨੂੰ ਕੋਰੋਨਾ ਦੇ 3187 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 60 ਮਰੀਜ਼ਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ ਤੋਂ ਚੰਡੀਗੜ੍ਹ ਲਈ ਵੀ ਮੁਫ਼ਤ ਸਫ਼ਰ ਕਰ ਸਕਣਗੀਆਂ 'ਬੀਬੀਆਂ', ਹੈਲਪਲਾਈਨ ਨੰਬਰ ਜਾਰੀ

ਹੁਣ ਤੱਕ ਸੂਬੇ 'ਚ 242895 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਇਨ੍ਹਾਂ 'ਚੋਂ 6926 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਬੀਤੇ ਦਿਨ ਸੂਬੇ 'ਚ ਕੁੱਲ 40067 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਇਨ੍ਹਾਂ 'ਚੋਂ 3187 ਲੋਕ ਪਾਜ਼ੇਟਿਵ ਪਾਏ ਗਏ ਹਨ। ਸੂਬੇ 'ਚ ਹੁੱਣ ਤੱਕ 5972667 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।
ਨੋਟ : ਪੰਜਾਬ 'ਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਬਾਰੇ ਦਿਓ ਆਪਣੀ ਰਾਏ


 


Babita

Content Editor

Related News