'ਵੀਕੈਂਡ ਲਾਕਡਾਊਨ' ਦੌਰਾਨ ਤਸਵੀਰਾਂ 'ਚ ਵੇਖੋ ਜਲੰਧਰ ਜ਼ਿਲ੍ਹੇ ਦਾ ਹਾਲ, ਜਾਣੋ ਕੀ ਹੈ ਖੁੱਲ੍ਹਾ ਤੇ ਕੀ ਹੈ ਬੰਦ

05/15/2021 6:33:31 PM

ਜਲੰਧਰ (ਸੋਨੂੰ)- ਕੋਰੋਨਾ ਦੇ ਵੱਧਦੇ ਕੇਸਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਖ਼ਤੀ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਵੀਕੈਂਡ ਲਾਕਡਾਊਨ ਲਗਾਇਆ ਗਿਆ ਹੈ। ਇਸੇ ਦਰਮਿਆਨ ਅੱਜ ਜਲੰਧਰ ਵਿਚ ਵੀਕੈਂਡ ਲਾਕਡਾਊਨ ਦੌਰਾਨ ਸੜਕਾਂ ਉਤੇ ਸੰਨਾਟਾ ਪਸਰਿਆ ਰਿਹਾ। ਦੁਕਾਨਦਾਰਾਂ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਗਾਈਡਲਾਈਨਜ਼ ਦੀਆਂ ਪਾਲਣਾ ਕਰਦੇ ਹੋਏ ਮੁਕੰਮਲ ਤੌਰ ’ਤੇ ਆਪਣੀਆਂ ਦੁਕਾਨਾਂ ਨੂੰ ਬੰਦ ਰੱਖਿਆ ਹੈ। ਜਲੰਧਰ ਜ਼ਿਲ੍ਹੇ ’ਚ ਸਿਰਫ਼ ਇੱਕਾ-ਦੁੱਕਾ ਹੀ ਵਾਹਨ ਵੇਖਣ ਮਿਲੇ। ਇਸ ਦੇ ਨਾਲ ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਖੁੱਲ੍ਹੀਆਂ ਹੋਈਆਂ ਹਨ। 

ਇਹ ਵੀ ਪੜ੍ਹੋ: ਆਈ. ਆਈ. ਟੀ. ਰੋਪੜ ਨੇ ਅੰਤਿਮ ਸੰਸਕਾਰ ਦੀ ਨਵੀਂ ਤਕਨੀਕ ਕੀਤੀ ਇਜ਼ਾਦ, ਲੱਕੜ ਵੀ ਲੱਗਦੀ ਹੈ ਘੱਟ

ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਕੋਵਿਡ-19 ਦੇ ਮੱਦੇਨਜ਼ਰ ਤਾਲਾਬੰਦੀ ਦੌਰਾਨ ਜ਼ਿਲ੍ਹੇ ਦੀਆਂ ਸਾਰੀਆਂ ਮਾਰਕੀਟਾਂ, ਸੰਡੇ ਬਾਜ਼ਾਰ, ਮਾਲਜ਼, ਹੋਟਲ-ਰੈਸਟੋਰੈਂਟਸ ਸਮੇਤ ਸਬਜ਼ੀਆਂ, ਦੁੱਧ ਅਤੇ ਰਾਸ਼ਨ ਦੀਆਂ ਦੁਕਾਨਾਂ ਨੂੰ ਪੂਰੀ ਤਰ੍ਹਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ: ਪਤਨੀ ਦੇ ਨਾਜਾਇਜ਼ ਸੰਬੰਧਾਂ ਨੇ ਤਬਾਹ ਕੀਤੀਆਂ ਘਰ ਦੀਆਂ ਖ਼ੁਸ਼ੀਆਂ, ਦੁਖੀ ਹੋਏ ਪਤੀ ਨੇ ਕੀਤੀ ਖ਼ੁਦਕੁਸ਼ੀ

ਇਥੇ ਇਹ ਵੀ ਦੱਸਣਯੋਗ ਹੈ ਕਿ ਜਲੰਧਰ ਪ੍ਰਸ਼ਾਸਨ ਨੇ ਸ਼ਨੀਵਾਰ ਅਤੇ ਐਤਵਾਰ ਨੂੰ ਹੋਣ ਵਾਲੇ ਵਿਆਹਾਂ ਅਤੇ ਹੋਰ ਮੰਗਲੀਕ ਪ੍ਰੋਗਰਾਮਾਂ ’ਤੇ ਪਾਬੰਦੀ ਲਗਾਈ ਹੋਈ ਹੈ। ਵਿਆਹ ਘਰ ਅਤੇ ਧਾਰਮਿਕ ਸਥਾਨਾਂ ’ਚ ਵੀ ਨਹੀਂ ਹੋ ਸਕਦੇ ਹਨ। ਆਦੇਸ਼ ਦੇ ਚਲਦਿਆਂ ਸਿਟੀ ਦੇ 220 ਤੋਂ ਜ਼ਿਆਦਾ ਹੋਟਲ, ਮੈਰਿਜ ਪੈਲੇਸ ਆਦਿ ’ਚ ਹੋਣ ਵਾਲੇ 440 ਵਿਆਹ ਨਹੀਂ ਹੋ ਸਕਣਗੇ। ਉਥੇ ਹੀ ਅੰਤਿਮ ਸੰਸਕਾਰ ’ਚ 20 ਲੋਕ ਹੀ ਆ-ਜਾ ਸਕਣਗੇ। ਕਰਫ਼ਿਊ ਸਬੰਧੀ ਜ਼ਿਆਦਾ ਜਾਣਕਾਰੀ ਲਈ ਲੋਕ ਕੰਟਰੋਲ ਰੂਮ ਨੰਬਰ 0181-2224417, 9530646100, 9446781800 ’ਤੇ ਫੋਨ ਕਰ ਸਕਦੇ ਹਨ। 

ਇਹ ਵੀ ਪੜ੍ਹੋ: ਖ਼ੌਫ਼ਨਾਕ ਵਾਰਦਾਤ: ਜਲੰਧਰ ਦੇ ਚੁਗਿੱਟੀ ਇਲਾਕੇ ’ਚ ਤੇਜ਼ਧਾਰ ਹਥਿਆਰਾਂ ਨਾਲ ਪਤੀ ਨੇ ਵੱਢੀ ਪਤਨੀ

ਸ਼ਨੀਵਾਰ ਤੇ ਐਤਵਾਰ ਸ਼ਾਮ 5 ਵਜੇ ਤੱਕ ਖਾਣ ਪੀਣ ਦੇ ਸਾਮਾਨ ਦੀ ਹੋਵੇਗੀ ਹੋਮ ਡਿਲਿਵਰੀ 
ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸ਼ਾਮ 6 ਤੋਂ ਸਵੇਰੇ 5 ਵਜੇ ਤੱਕ ਰਹੇਗਾ ਕਰਫ਼ਿਊ। ਵੀਕੈਂਡ ’ਤੇ ਸਾਰੇ ਹੋਟਲ, ਰੈਸਟੋਰੈਂਟ, ਮਾਲ ਮੈਰਿਜ ਪੈਲੇਸ ਬੰਦ ਰਹਿਣਗੇ। ਸ਼ਨੀਵਾਰ ਅਤੇ ਐਤਵਾਰ ਨੂੰ 5 ਵਜੇ ਤੱਕ ਖਾਣ-ਪੀਣ ਦੇ ਨਾਲ ਹੋਰ ਸਾਮਾਨ ਦੀ ਹੋਮ ਡਿਲਿਵਰੀ ਹੋਵੇਗੀ। ਵੀਕੈਂਡ ’ਤੇ ਚਿਕਨ, ਮੀਟ, ਅੰਡੇ, 24 ਘੰਟੇ ਚੱਲਣ ਵਾਲੀ ਇੰਡਸਟਰੀ, ਏ. ਟੀ. ਐੱਮ, ਪੈਟਰੋਲ ਪੰਪ, ਮੈਡੀਕਲ ਦੁਕਾਨਾਂ, ਦੁੱਧ ਡੇਅਰੀ, ਉਤਪਾਦ, ਫੱਲ ਸਬਜ਼ੀਆਂ ਅਤੇ ਹੋਰ ਐਮਰਜੈਂਸੀ ਸੇਵਾਵਾਂ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ। 

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਵੱਡੀ ਵਾਰਦਾਤ: ਪ੍ਰੇਮ ਸੰਬੰਧਾਂ ਦੇ ਸ਼ੱਕ 'ਚ ਪਤੀ ਨੇ ਪਤਨੀ ਦਾ ਗਲਾ ਘੁੱਟ ਕੇ ਦਿੱਤੀ ਦਰਦਨਾਕ ਮੌਤ

ਰਾਤ ਦੇ ਸਮੇਂ ਜਾਣ ਅਤੇ ਆਉਣ ਵਾਲਿਆਂ ਦੇ ਇਲਾਵਾ ਇੰਡਸਟਰੀ ’ਚ ਕੰਮ ਕਰਨ ਵਾਲਿਆਂ ਨੂੰ ਕਰਫ਼ਿਊ ਪਾਸ ਜਾਰੀ ਹੋਣਗੇ। ਪ੍ਰਾਈਵੇਟ ਕੰਪਨੀਆਂ ਦੇ ਮੁਲਾਜ਼ਮ ਵਰਕ ਫਰੌਮ ਹੋਮ ਰਹਿਣਗੇ। ਸਾਰੇ ਬਾਰ, ਸਿਨੇਮਾ ਹਾਲ, ਜਿਮ, ਸਪਾ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ ਬੰਦ ਰਹਿਣਗੇ। 

ਇਹ ਵੀ ਪੜ੍ਹੋ:  ਜਲੰਧਰ 'ਚ ਵਾਪਰੀ ਸ਼ਰਮਨਾਕ ਘਟਨਾ, ਸਪਾ ਸੈਂਟਰ 'ਚ ਕੁੜੀ ਨੂੰ ਨਸ਼ਾ ਕਰਵਾ ਕੇ 4 ਨੌਜਵਾਨਾਂ ਨੇ ਕੀਤਾ ਗੈਂਗਰੇਪ

ਇਹ ਵੀ ਪੜ੍ਹੋ: ਕੈਨੇਡਾ ਗਏ ਨਡਾਲਾ ਦੇ ਨੌਜਵਾਨ ਦੇ ਘਰ ਵਿਛੇ ਸੱਥਰ, ਚੜ੍ਹਦੀ ਜਵਾਨੀ 'ਚ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 

shivani attri

This news is Content Editor shivani attri