ਵਿਧਾਇਕ ਸੁਖਪਾਲ ਸਿੰਘ ਖਹਿਰਾ ਪਹੁੰਚੇ ਹਲਕਾ ਭੁਲੱਥ, ਕਾਂਗਰਸੀਆਂ ਨੇ ਕੀਤਾ ਸੁਆਗਤ
Saturday, Jun 05, 2021 - 03:25 PM (IST)
ਭੁਲੱਥ (ਰਜਿੰਦਰ,ਭੁਪੇਸ਼)- ਕਾਂਗਰਸ ਪਾਰਟੀ ਵਿੱਚ ਮੁੜ ਸ਼ਾਮਲ ਹੋਣ ਤੋਂ ਬਾਅਦ ਹਲਕਾ ਭੁਲੱਥ ਦੇ ਵਿਧਾਇਕ ਅੱਜ ਪਹਿਲੀ ਵਾਰ ਹਲਕਾ ਭੁਲੱਥ ਵਿੱਚ ਪਹੁੰਚੇ। ਜਿਸ ਦੌਰਾਨ ਵਿਧਾਇਕ ਖਹਿਰਾ ਹਲਕਾ ਭੁਲੱਥ ਦੀ ਐਂਟਰੀ ਤੇ ਗੁਰਦੁਆਰਾ ਸਿੰਘਪੁਰਾ ਸਾਹਿਬ ਜੀ, ਛੇਵੀਂ ਪਾਤਸ਼ਾਹੀ, ਕਿਲੀ ਸਾਹਿਬ ਵਿਖੇ ਹੋਣਗੇ ਨਤਮਸਤਕ ਹੋਏ। ਇਸ ਮੌਕੇ ਹਲਕਾ ਭੁਲੱਥ ਦੇ ਵੱਡੀ ਗਿਣਤੀ ਲੋਕਾਂ ਜਿਨ੍ਹਾਂ ਵਿਚ ਵਿਧਾਇਕ ਖਹਿਰਾ ਦੇ ਸਮਰਥਕ ਅਤੇ ਕਾਂਗਰਸੀ ਵਰਕਰ ਮੌਜੂਦ ਸਨ। ਇਸ ਮੌਕੇ ਸੁਖਪਾਲ ਸਿੰਘ ਖਹਿਰਾ ਦਾ ਭਰਵਾਂ ਸਵਾਗਤ ਕੀਤਾ ਗਿਆ।
ਇਥੇ ਦੱਸ ਦੇਈਏ ਕਿ ਬੀਤੇ ਦਿਨੀਂ ਪੰਜਾਬ 'ਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਸੀ, ਜਦੋਂ ਸੁਖਪਾਲ ਖਹਿਰਾ ਸਮੇਤ ਪਾਰਟੀ ਦੇ 3 ਬਾਗੀ ਵਿਧਾਇਕਾਂ ਪਿਰਮਲ ਸਿੰਘ ਅਤੇ ਜਗਦੇਵ ਸਿੰਘ ਕਮਾਲੂ ਨੇ ਕਾਂਗਰਸ ਦਾ ਹੱਥ ਫੜ੍ਹ ਲਿਆ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਨ੍ਹਾਂ ਦਾ ਸੁਆਗਤ ਕੀਤਾ ਗਿਆ।
ਸੁਖਪਾਲ ਸਿੰਘ ਖਹਿਰਾ ਦਾ ਸਿਆਸੀ ਸਫ਼ਰ ਕਾਫੀ ਅਸਥਿਰ ਰਿਹਾ ਹੈ। ਸੁਖਪਾਲ ਖਹਿਰਾ ਦਾ ਸਿਆਸੀ ਕਰੀਅਰ 1994 ਤੋਂ ਸ਼ੁਰੂ ਹੋਇਆ ਤੇ ਪਹਿਲੀ ਵਾਰ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਰਾਮਗੜ੍ਹ ਤੋਂ ਉਹ ਪੰਚਾਇਤ ਮੈਂਬਰ ਚੁਣੇ ਗਏ। 1997 'ਚ ਖਹਿਰਾ ਨੇ ਯੂਥ ਕਾਂਗਰਸ ਜੁਆਇਨ ਕੀਤੀ ਤੇ ਪੰਜਾਬ ਯੂਥ ਕਾਂਗਰਸ ਦੇ ਉਪ ਮੁਖੀ ਚੁਣੇ ਗਏ। ਇਸ ਦੇ ਬਾਅਦ 1999 'ਚ ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਦੇ ਰੂਪ 'ਚ ਜ਼ਿੰਮੇਵਾਰੀ ਦਿੱਤੀ ਗਈ। ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਮੈਂਬਰ ਰਹੇ।
ਇਹ ਵੀ ਪੜ੍ਹੋ : ਜਲੰਧਰ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ 'ਚ ਉਬਾਲ ਜਾਰੀ, ਮਨੋਰੰਜਨ ਕਾਲੀਆ ਦੀ ਕੋਠੀ ਦਾ ਕੀਤਾ ਘਿਰਾਓ
ਸੁਖਪਾਲ ਖਹਿਰਾ 2007 ਤੋਂ 2012 ਤੱਕ ਭੁਲੱਥ ਤੋਂ ਵਿਧਾਇਕ ਰਹੇ ਹਨ। ਸੁਖਪਾਲ ਖਹਿਰਾ ਨੇ ਭੁਲੱਥ ਵਿਧਾਨ ਸਭਾ ਹਲਕੇ ਤੋਂ ਬੀਬੀ ਜਗੀਰ ਕੌਰ ਨੂੰ ਹਰਾ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। 25 ਦਸੰਬਰ, 2015 'ਚ ਉਨ੍ਹਾਂ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਸੀ। ਸੁਖਪਾਲ ਸਿੰਘ ਖਹਿਰਾ 2017 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਨੂੰ ਅਲਵਿਦਾ ਆਖ ਕੇ ‘ਆਪ’ ਦਾ ਪੱਲਾ ਫੜ੍ਹ ਕੇ ਇਸ ਹਲਕੇ ਤੋਂ ਮੁੜ ਵਿਧਾਇਕ ਬਣਨ ’ਚ ਕਾਮਯਾਬ ਹੋਏ ਸਨ। ਇਸ ਮਗਰੋਂ ਖਹਿਰਾ ਦੇ ‘ਆਪ’ ਹਾਈਕਮਾਨ ਨਾਲ ਵੀ ਸਿਆਸੀ ਸਬੰਧ ਵਧੀਆ ਨਾ ਰਹੇ, ਜਿਸ ਕਾਰਨ ਉਨ੍ਹਾਂ ਨੂੰ ਪਾਰਟੀ 'ਚੋਂ ਬਰਖ਼ਾਸਤ ਕਰ ਦਿੱਤਾ ਗਿਆ। ਅਪ੍ਰੈਲ, 2019 'ਚ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ ਪਰ ਅਕਤੂਬਰ, 2019 ਨੂੰ ਉਨ੍ਹਾਂ ਨੇ ਆਪਣਾ ਅਸਤੀਫ਼ਾ ਵਾਪਸ ਲੈਣ ਦਾ ਐਲਾਨ ਕਰ ਦਿੱਤਾ। ਸੁਖਪਾਲ ਖਹਿਰਾ ਨੇ ਕਿਹਾ ਸੀ ਕਿ ਪਾਰਟੀ ਨੇ ਉਨ੍ਹਾਂ ਨੂੰ ਗੈਰ ਸੰਵਿਧਾਨਿਕ ਤਰੀਕੇ ਨਾਲ ਬਾਹਰ ਕੱਢਿਆ ਸੀ।
ਇਹ ਵੀ ਪੜ੍ਹੋ : ਟਰੇਨ ਵਿਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਜੂਨ ਦੇ ਆਖਰੀ ਰਫ਼ਤੇ ਰੱਦ ਰਹਿਣਗੀਆਂ 29 ਟਰੇਨਾਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ