ਹਰਿਆਣਾ ਵਰਗੀਆਂ ਭਲਾਈ ਸਕੀਮਾਂ ਪੰਜਾਬ ’ਚ ਵੀ ਲਾਗੂ ਕੀਤੀਆਂ ਜਾਣਗੀਆਂ: ਸੈਣੀ

Saturday, Aug 22, 2026 - 08:47 PM (IST)

ਹਰਿਆਣਾ ਵਰਗੀਆਂ ਭਲਾਈ ਸਕੀਮਾਂ ਪੰਜਾਬ ’ਚ ਵੀ ਲਾਗੂ ਕੀਤੀਆਂ ਜਾਣਗੀਆਂ: ਸੈਣੀ

ਪਟਿਆਲਾ/ਘਨੌਰ,  (ਰਾਜੇਸ਼ ਪੰਜੌਲਾ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੀਆਂ ਭਲਾਈ ਸਕੀਮਾਂ ਹਰਿਆਣਾ ਦੇ ਲੋਕਾਂ ਨੂੰ ਮਿਲ ਰਹੀਆਂ ਹਨ, ਪੰਜਾਬ ’ਚ ਵੀ ਉਹ ਸਾਰੀਆਂ ਸਕੀਮਾਂ ਸੂਬੇ ਦੀਆਂ ਔਰਤਾਂ ਸਮੇਤ ਹਰ ਵਰਗ ਨੂੰ ਦਿੱਤੀਆਂ ਜਾਣਗੀਆਂ।
ਨਾਇਬ ਸੈਣੀ ਨੇ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਸਰਕਾਰ ਨੇ ਪੰਜਾਬ ਨੂੰ ਲੁੱਟਣ ਤੋਂ ਇਲਾਵਾ ਕੁਝ ਨਹੀਂ ਕੀਤਾ। ਲੋਕਾਂ ਨੇ ਬਦਲਾਅ ਲਿਆ ਕੇ ਤੀਜੀ ਪਾਰਟੀ ਦੀ ਸਰਕਾਰ ਬਣਾਈ ਸੀ, ਪਰ ਇਸ ਬਦਲਾਅ ਨੇ ਪੰਜਾਬ ਨੂੰ ਆਰਥਿਕ ਤੌਰ ’ਤੇ ਬਰਬਾਦ ਕਰ ਦਿੱਤਾ ਹੈ।
ਮੁੱਖ ਮੰਤਰੀ ਨਾਇਬ ਸੈਣੀ ਇੱਥੇ ਘਨੌਰ ਦੀ ਅਨਾਜ ਮੰਡੀ ਵਿਖੇ ਭਾਜਪਾ ਹਲਕਾ ਇੰਚਾਰਜ ਵਿਕਾਸ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਗਏ ਵਿਸ਼ਾਲ ਤੀਜ ਮੇਲੇ ਨੂੰ ਸੰਬੋਧਨ ਕਰ ਰਹੇ ਸਨ। ਸਮਾਗਮ ਦੌਰਾਨ ਉਨ੍ਹਾਂ ਹਜ਼ਾਰਾਂ ਦੀ ਗਿਣਤੀ ’ਚ ਪਹੁੰਚੀਆਂ ਔਰਤਾਂ ਨੂੰ ਖ਼ੁਦ ਤੀਜ ਦਾ ਸੰਧਾਰਾ ਵੰਡਿਆ। ਇਸ ਮੌਕੇ ਹਰਿਆਣਾ ਦੇ ਸਾਬਕਾ ਮੰਤਰੀ ਅਸੀਮ ਗੋਇਲ, ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਗੇਜਾ ਰਾਮ ਵਾਲਮੀਕਿ, ਜ਼ਿਲਾ ਪ੍ਰਧਾਨ ਜਸਪਾਲ ਸਿੰਘ ਗੰਗਰੋਲੀ, ਪੋਲੀਵੁੱਡ ਅਦਾਕਾਰ ਹੋਬੀ ਧਾਲੀਵਾਲ, ਰਜਿੰਦਰ ਲੱਕੀ ਤਲਵਾੜ ਅਤੇ ਹਰਦੀਪ ਕੰਬੋਜ ਸਮੇਤ ਹੋਰ ਆਗੂ ਹਾਜ਼ਰ ਸਨ।
 


author

Shubam Kumar

Content Editor

Related News