ਅਨਮੋਲ ਗਗਨ ਮਾਨ ਦੀ ਅਧਿਕਾਰੀਆਂ ਨੂੰ ਹਦਾਇਤ- ਭਲਾਈ ਸਕੀਮਾਂ ਨੂੰ ਹਰ ਮਜ਼ਦੂਰ ਤੱਕ ਪਹੁੰਚਾਇਆ ਜਾਵੇ

Saturday, Jul 23, 2022 - 09:19 PM (IST)

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਮੈਡਮ ਅਨਮੋਲ ਗਗਨ ਮਾਨ ਨੇ ਲੇਬਰ ਵਿਭਾਗ ਦੇ ਅਧਿਕਾਰੀਆਂ ਨੂੰ ਮਜ਼ਦੂਰ ਵਰਗ ਦੀਆਂ ਸਮੱਸਿਆਵਾਂ ਦੇ ਹਰ ਸੰਭਵ ਹੱਲ ਲਈ ਹਦਾਇਤਾਂ ਜਾਰੀ ਕੀਤੀਆਂ ਹਨ। ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮਜ਼ਦੂਰ ਭਲਾਈ ਸਕੀਮਾਂ ਨੂੰ ਹਰੇਕ ਮਜ਼ਦੂਰ ਤੱਕ ਪਹੁੰਚਾਉਣ ਦੇ ਆਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮਜ਼ਦੂਰਾਂ ਲਈ ਕਈ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਲਾਭ ਲੈ ਕੇ ਉਹ ਆਪਣਾ ਤੇ ਪਰਿਵਾਰ ਦਾ ਜੀਵਨ ਪੱਧਰ ਉੱਚਾ ਚੁੱਕ ਸਕਦੇ ਹਨ।

ਖ਼ਬਰ ਇਹ ਵੀ : ਕੁੜੀਆਂ ਦੇ ਗੈਂਗ ਨੇ ਕਰਨਾ ਸੀ ਸਿੱਧੂ ਮੂਸੇਵਾਲਾ ਦਾ ਕਤਲ, ਉਥੇ CM ਹਾਊਸ ਦਾ ਕੱਟਿਆ ਗਿਆ ਚਲਾਨ, ਪੜ੍ਹੋ TOP 10

ਕੈਬਨਿਟ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਪੰਜਾਬ ਬਿਲਡਿੰਗ ਐਂਡ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਅਧੀਨ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਵਿੱਚ ਤੇਜ਼ੀ ਲਿਆਉਣ ਸਬੰਧੀ ਯੋਜਨਾ ਬਣਾਈ ਜਾਵੇ ਅਤੇ ਉਸਾਰੀ ਕਿਰਤੀਆਂ ਨੂੰ ਰਜਿਸਟਰਡ ਕਰਨ ਤੇ ਵੱਖ-ਵੱਖ ਸਕੀਮਾਂ ਸਬੰਧੀ ਜਾਣੂ ਕਰਨ ਲਈ ਜਾਗਰੂਕਤਾ ਕੈਂਪ ਲਗਾਏ ਜਾਣ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਅਤੇ ਭਲਾਈ ਸਕੀਮਾਂ ਦੇ ਫਾਰਮ ਭਰਨ ਸਮੇਂ ਉਨ੍ਹਾਂ ਨੂੰ ਏਜੰਟਾਂ ਨੂੰ ਲੁੱਟ ਤੋਂ ਬਚਾਇਆ ਜਾਵੇ ਤੇ ਏਜੰਟਾਂ ਨੂੰ ਠੱਲ੍ਹ ਪਾਈ ਜਾਵੇ। ਇਸ ਤੋਂ ਇਲਾਵਾ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਅਤੇ ਲੇਬਰ ਵੈੱਲਫੇਅਰ ਬੋਰਡ ਪੰਜਾਬ ਵਿੱਚ ਵੱਖ-ਵੱਖ ਸਕੀਮਾਂ ਅਧੀਨ ਲੰਬਿਤ ਅਰਜ਼ੀਆਂ ਦਾ ਨਿਪਟਾਰਾ ਜਲਦ ਤੋਂ ਜਲਦ ਕੀਤਾ ਜਾਵੇ।

ਇਹ ਵੀ ਪੜ੍ਹੋ : ਠੱਗਾਂ ਨੇ ਠੱਗੀ ਦਾ ਲੱਭਿਆ ਨਵਾਂ ਰਾਹ, ਸੋਸ਼ਲ ਮੀਡੀਆ ’ਤੇ ਰੁਜ਼ਗਾਰ ਦੀ ਤਲਾਸ਼ ਕਰ ਰਹੇ ਲੋਕ ਸਾਵਧਾਨ!

ਮੰਤਰੀ ਨੇ ਕਿਹਾ ਕਿ ਵੈੱਲਫੇਅਰ ਬੋਰਡ ਵੱਲੋਂ ਸਮਾਰਟ ਗਵਰਨੈਂਸ ਵੱਲ ਕਦਮ ਚੁੱਕਦਿਆਂ 'Punjab Usari Kirti Sewawan'  ਜਾਂ 'PRUKS' ਨਾਮੀ ਨਵੀਂ ਮੋਬਾਇਲ ਐਪ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਰਾਹੀਂ ਉਸਾਰੀ ਕਿਰਤੀ ਬੋਰਡ 'ਚ ਰਜਿਸਟਰਡ ਕਰ ਸਕਣਗੇ ਅਤੇ ਬੋਰਡ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਸੌਖੇ ਤੇ ਸਹਿਜ ਢੰਗ ਨਾਲ ਲਾਭ ਪ੍ਰਾਪਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਕਿਰਤੀਆਂ ਦੀ ਸੌਖ ਲਈ ਐਪ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿੱਚ ਜਾਰੀ ਕੀਤੀ ਜਾਵੇਗੀ, ਜਿਸ ਨੂੰ Google Play/App Store ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ਕੈਨੇਡਾ 'ਚ ਯਾਦਗਾਰੀ ਗੁਰੂ ਨਾਨਕ ਵਿਲੇਜ ਵੇ ਸਟ੍ਰੀਟ ਸਾਈਨ ਦਾ ਕੀਤਾ ਗਿਆ ਉਦਘਾਟਨ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News