ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

Wednesday, Nov 11, 2026 - 04:50 PM (IST)

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਜਲੰਧਰ- ਪੰਜਾਬ 'ਚ ਠੰਡ ਨੇ ਹੌਲੀ-ਹੌਲੀ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਰਾਤ ਦਾ ਤਾਪਮਾਨ ਲਗਾਤਾਰ ਹੇਠਾਂ ਡਿੱਗ ਰਿਹਾ ਹੈ, ਜਿਸ ਕਾਰਨ ਸਵੇਰੇ-ਸ਼ਾਮ ਠੰਡ ਦਾ ਅਹਿਸਾਸ ਵਧਣ ਲੱਗਾ ਹੈ। ਇਸ ਦੌਰਾਨ ਇਕ ਪੱਛਮੀ ਗੜਬੜੀ ਸਰਗਰਮ ਹੈ, ਜਿਸਦਾ ਅਸਰ ਪੰਜਾਬ 'ਤੇ ਵੀ ਪਵੇਗਾ।

ਇਹ ਵੀ ਪੜ੍ਹੋ-ਪੰਜਾਬ 'ਚ ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਅਪਡੇਟ, ਇਨ੍ਹਾਂ ਤਰੀਕਾਂ ਨੂੰ ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ

ਮੌਸਮ ਵਿਭਾਗ ਅਨੁਸਾਰ 12 ਨਵੰਬਰ ਨੂੰ ਗੁਰਦਾਸਪੁਰ, ਤਰਨਤਾਰਨ, ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਰੋਪੜ ਅਤੇ ਪਠਾਨਕੋਟ 'ਚ ਤੇਜ਼ ਹਵਾਵਾਂ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ। ਉੱਥੇ ਹੀ 13 ਨਵੰਬਰ ਨੂੰ ਗੁਰਦਾਸਪੁਰ, ਪਠਾਨਕੋਟ, ਰੋਪੜ ਅਤੇ ਹੁਸ਼ਿਆਰਪੁਰ 'ਚ ਮੀਂਹ ਪੈਣ ਦੇ ਆਸਾਰ ਹਨ। ਹਾਲਾਂਕਿ ਬਾਕੀ ਜ਼ਿਲ੍ਹਿਆਂ 'ਚ ਬੱਦਲ ਛਾਏ ਰਹਿਣਗੇ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

 ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਭਰਾ ਨੇ ਹੀ ਭਰਾ ਨੂੰ ਗੋਲੀਆਂ ਨਾਲ ਭੁੰਨਿਆ

ਵਿਭਾਗ ਮੁਤਾਬਕ 14 ਨਵੰਬਰ ਤੋਂ ਮੌਸਮ ਫਿਰ ਸਾਫ਼ ਹੋ ਜਾਵੇਗਾ, ਪਰ ਠੰਡ ਹੋਰ ਵਧੇਗੀ। ਮੌਸਮ ਵਿਭਾਗ ਮੁਤਾਬਕ ਪੰਜਾਬ ਅਤੇ ਚੰਡੀਗੜ੍ਹ 'ਚ ਰਾਤ ਦਾ ਤਾਪਮਾਨ ਘਟਣਾ ਸ਼ੁਰੂ ਹੋ ਗਿਆ ਹੈ, ਇਸ ਲਈ ਲੋਕਾਂ ਨੂੰ ਸਵੇਰੇ-ਸ਼ਾਮ ਗਰਮ ਕੱਪੜੇ ਪਹਿਨਣ ਦੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ-ਪੰਜਾਬ: 50 ਲੱਖ ਦੀ ਫਿਰੌਤੀ ਨਾ ਦਿੱਤੀ ਤਾਂ ਘਰ ਫਾਇਰਿੰਗ ਕਰਨ ਪੁੱਜੇ ਗਏ ਬਦਮਾਸ਼, ਜਵਾਬੀ ਗੋਲੀਬਾਰੀ 'ਚ ਇਕ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News