ਕਿਸਾਨ ਪਰਾਲੀ/ਨਾੜ ਨੂੰ ਅੱਗ ਨਾ ਲਾਉਣ ਤਾਂ ਕੀ ਕਰਨ?

08/26/2017 7:24:54 AM

ਸੁਲਤਾਨਪੁਰ ਲੋਧੀ, (ਧੀਰ)- ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਲਈ ਅਪਣਾਏ ਗਏ ਸਖਤ ਮਾਪਦੰਡਾਂ 'ਤੇ ਦਿੱਤੀਆਂ ਹਦਾਇਤਾਂ ਤੇ ਖੇਤੀਬਾੜੀ ਵਿਭਾਗ ਪੰਜਾਬ ਕਿਸਾਨਾਂ ਨੂੰ ਪਰਾਲੀ/ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਾ ਹੋਇਆ ਵੱਖ-ਵੱਖ ਪਿੰਡਾਂ 'ਚ ਜਾਗਰੂਕ ਸਮਾਗਮ ਵੀ ਆਯੋਜਿਤ ਕੀਤੇ ਰਹੇ ਹਨ, ਜਿਸ ਦੇ ਨਤੀਜੇ ਬੀਤੇ ਸਾਲਾਂ ਨਾਲੋਂ ਕੁੱਝ ਚੰਗੇ ਨਿਕਲੇ ਹਨ। 
ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਨਾੜ ਜਾਂ ਪਰਾਲੀ ਨੂੰ ਅੱਗ ਨਾ ਲਾਉਣ ਦੇ ਬਦਲੇ ਇਸਦੇ ਢੁੱਕਵੇਂ ਪ੍ਰਬੰਧ ਉਪਲੱਬਧ ਕਰਵਾਉਣ ਦੇ ਦਾਅਵੇ ਕਰ ਰਿਹਾ ਹੈ ਪਰ ਕਿਸਾਨ ਹਾਲੇ ਵੀ ਪੂਰੀ ਤਰ੍ਹਾਂ ਸੰਤੁਸ਼ਟ ਨਹੀਂ ਹਨ ਤੇ ਉਹ ਨਾੜ ਜਾਂ ਪਰਾਲੀ ਨੂੰ ਅੱਗ ਲਾਉਣ ਤੋਂ ਬਗੈਰ ਕੋਈ ਬਦਲਵਾਂ ਤੇ ਕਾਰਗਰ ਢੰਗ ਨਹੀਂ ਮੰਨ ਰਹੇ, ਜਿਸ ਕਾਰਨ ਬੀਤੇ ਕਣਕ ਦੀ ਫਸਲ ਸਮੇਂ ਗ੍ਰੀਨ ਟ੍ਰਿਬਿਊਨਲ ਵਲੋਂ ਦਿੱਤੇ ਸਖਤ ਹਦਾਇਤਾਂ ਤੇ ਖੇਤੀਬਾੜੀ ਵਿਭਾਗ ਨੇ ਗੂਗਲ ਸਰਚ ਰਾਹੀਂ ਨਾੜ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਲੱਭ ਕੇ ਜੁਰਮਾਨੇ ਵੀ ਕੀਤੇ ਸਨ। ਇਸ ਵਾਰ ਵੀ ਵਿਭਾਗ ਝੋਨੇ ਦੀ ਫਸਲ ਉਪਰੰਤ ਪਰਾਲੀ ਨੂੰ ਅੱਗ ਨਾ ਲਾਉਣ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਹੈ ਤੇ ਉਸਨੇ ਬਕਾਇਦਾ ਇਸ ਦੇ ਵਿਰੁੱਧ ਵੱਖ-ਵੱਖ ਪਿੰਡਾਂ 'ਚ ਜਾਗਰੂਕ ਮੁਹਿੰਮ ਵੀ ਚਲਾਈ ਹੋਈ ਹੈ।
ਵਾਤਾਵਰਣ 'ਚ ਫੈਲ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਸਰਕਾਰ ਹੋਈ ਸਖਤ 
ਵਾਤਾਵਰਣ 'ਚ ਲਗਾਤਾਰ ਫੈਲ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਸਰਕਾਰ ਵਲੋਂ ਬਣਾਏ ਹੋਏ ਗ੍ਰਰੀਨ ਟ੍ਰਿਬਿਊਨਲ ਨੇ ਪਰਾਲੀ ਜਾਂ ਨਾੜ ਨੂੰ ਅੱਗ ਲਾਉਣ 'ਤੇ ਫੈਲ ਰਹੇ ਲਗਾਤਾਰ ਪ੍ਰਦੂਸ਼ਣ ਨੂੰ ਰੋਕਣ ਲਈ ਕਮਰ ਕੱਸੀ ਹੋਈ ਹੈ। ਪੂਰੇ ਵਿਸ਼ਵ 'ਚ ਇਸ ਸਮੇਂ ਭਾਰਤ 'ਚ ਫੈਲੇ ਰਹੇ ਪ੍ਰਦੂਸ਼ਣ ਕਾਰਨ ਵਾਤਾਵਰਣ ਖਰਾਬ ਹੋ ਚੁੱਕਾ ਹੈ, ਜਿਸ ਕਾਰਨ ਹੁਣ ਵਿਭਾਗ ਨੇ ਇਸ ਨੂੰ ਸਖਤੀ ਨਾਲ ਬੰਦ ਕਰਨ ਦਾ ਫੈਸਲਾ ਲਿਆ ਹੈ।
ਕਿਸਾਨਾਂ ਮੁਤਾਬਕ ਉਹ ਵੀ ਪਰਾਲੀ ਜਾਂ ਨਾੜ ਨੂੰ ਅੱਗ ਨਹੀਂ ਲਗਾਉਣਾ ਚਾਹੁੰਦੇ ਪਰ ਉਨ੍ਹਾਂ ਕੋਲ ਇਸਦੇ ਲਈ ਕੋਈ ਬਦਲਵਾਂ ਢੁੱਕਵਾਂ ਪ੍ਰਬੰਧ ਨਹੀਂ ਹੈ। ਸਰਕਾਰ ਜਾਂ ਵਿਭਾਗ ਵਲੋਂ ਦੱਸੇ ਹੋਏ ਤਰੀਕੇ ਪੂਰੀ ਤਰ੍ਹਾਂ ਕਾਮਯਾਬ ਨਹੀਂ ਹਨ, ਜਿਸ ਕਾਰਨ ਸਾਨੂੰ ਮਜਬੂਰ ਹੋ ਕੇ ਨਾੜ ਜਾਂ ਪਰਾਲੀ ਨੂੰ ਅੱਗ ਲਾਉਣੀ ਪੈਂਦੀ ਹੈ। 
ਕੀ ਕਹਿੰਦੇ ਹਨ ਸਨਅਤਕਾਰ-  ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਦੇਸ਼ 'ਚ ਵੱਖ-ਵੱਖ ਕੰਪਨੀਆਂ ਵਲੋਂ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਬਗੈਰ ਖਤਮ ਕਰਨ ਲਈ ਮਾਨਚਰ, ਰੋਟਾਵੇਟਰ ਆਦਿ ਨਵੀਂ ਟੈਕਨਾਲੋਜੀ ਨਾਲ ਤਿਆਰ ਕੀਤਾ ਹੈ। ਅਜਿਹੀ ਇਕ ਮਾਨਚਰ ਬਣਾਉਣ ਵਾਲੀ ਸ਼ਕਤੀਮਾਨ ਕੰਪਨੀ ਦੇ ਸਨਅਤਕਾਰ ਰਣਜੀਤ ਸਿੰਘ, ਜੋਗਾ ਸਿੰਘ ਦਾ ਕਹਿਣਾ ਹੈ ਕਿ ਕੰਪਨੀ ਵਲੋਂ ਜੋ ਝੋਨੇ ਦੀ ਪਰਾਲੀ ਤੇ ਹੋਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤ 'ਚ ਜ਼ਬਤ ਕਰਨ ਲਈ ਹੁਣ ਮਾਨਚਰ ਦੇ ਨਾਂਅ ਹੇਠ ਮਸ਼ੀਨ ਤਿਆਰ ਕੀਤੀ ਗਈ ਹੈ ਜਿਥੇ ਪ੍ਰਦੂਸ਼ਣ ਦੀ ਵੱਡੀ ਸਮੱਸਿਆ ਨੂੰ ਕਾਬੂ ਕੀਤਾ ਜਾ ਸਕੇਗਾ।


Related News