ਵਿਧਾਨ ਸਭਾ ਸੈਸ਼ਨ 'ਚ ਕੀ ਹੋਵੇਗਾ, ਰਾਜਪਾਲ ਨੇ ਵਿਧਾਨ ਸਭਾ ਤੋਂ ਮੰਗੀ ਜਾਣਕਾਰੀ

09/24/2022 5:37:28 AM

ਜਲੰਧਰ (ਨਰਿੰਦਰ ਮੋਹਨ) : ਪੰਜਾਬ ਵਿਧਾਨ ਸਭਾ ਦੇ 22 ਸਤੰਬਰ ਨੂੰ ਰੱਦ ਕੀਤੇ ਗਏ ਵਿਸ਼ੇਸ਼ ਸੈਸ਼ਨ ਨੂੰ ਲੈ ਕੇ ਗਰਮਾ-ਗਰਮੀ ਦੇ ਚੱਲਦਿਆਂ ਰਾਜਪਾਲ ਨੇ 27 ਸਤੰਬਰ ਨੂੰ ਪ੍ਰਸਤਾਵਿਤ ਵਿਧਾਨ ਸਭਾ ਸੈਸ਼ਨ ਲਈ ਪੰਜਾਬ ਨੂੰ ਅਜੇ ਤੱਕ ਮਨਜ਼ੂਰੀ ਨਹੀਂ ਦਿੱਤੀ ਹੈ। ਰਾਜਪਾਲ ਦਫ਼ਤਰ ਨੇ ਇਕ ਪੱਤਰ ਜਾਰੀ ਕਰਕੇ ਪੰਜਾਬ ਵਿਧਾਨ ਸਭਾ ਤੋਂ ਜਾਣਕਾਰੀ ਮੰਗੀ ਹੈ ਕਿ 27 ਸਤੰਬਰ ਨੂੰ ਪ੍ਰਸਤਾਵਿਤ ਵਿਧਾਨ ਸਭਾ ਸੈਸ਼ਨ ਵਿੱਚ ਕੀ-ਕੀ ਕੰਮ ਹੋਵੇਗਾ। ਹਾਲਾਂਕਿ, ਪੰਜਾਬ ਦੇ ਮੁੱਖ ਮੰਤਰੀ ਨੇ ਇਕ ਬਿਆਨ ਵਿੱਚ ਕਿਹਾ ਸੀ ਕਿ 27 ਸਤੰਬਰ ਨੂੰ ਕੀਤੇ ਜਾਣ ਵਾਲੇ ਪ੍ਰਸਤਾਵਿਤ ਪੰਜਾਬ ਵਿਧਾਨ ਸਭਾ ਦੇ ਖੇਤਰ 'ਚ ਝੋਨੇ ਦੀ ਪਰਾਲੀ ਨੂੰ ਸਾੜਨ ਅਤੇ ਹੋਰ ਮਾਮਲਿਆਂ 'ਤੇ ਚਰਚਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਅੰਮ੍ਰਿਤਸਰ, ਜਲੰਧਰ ਤੋਂ ਦਿੱਲੀ ਜਾਣ ਵਾਲੇ ਸਾਵਧਾਨ, ਕਿਸਾਨਾਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ

27 ਸਤੰਬਰ ਦਾ ਪ੍ਰਸਤਾਵਿਤ ਵਿਧਾਨ ਸਭਾ ਸੈਸ਼ਨ 3 ਦਿਨ ਚੱਲੇਗਾ। ਪੰਜਾਬ ਵਿਧਾਨ ਸਭਾ ਦੇ 22 ਸਤੰਬਰ ਦੇ ਸੈਸ਼ਨ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਹੁਣ ਰਾਜਪਾਲ ਇਸ ਗੱਲ ਦੀ ਪੁਸ਼ਟੀ ਚਾਹੁੰਦੇ ਹਨ ਕਿ ਵਿਧਾਨ ਸਭਾ ਸੈਸ਼ਨ ਵਿੱਚ ਕੀ ਕੀਤਾ ਜਾਵੇਗਾ। ਪੰਜਾਬ ਦੇ ਰਾਜਪਾਲ ਦੇ ਦਫ਼ਤਰ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਕੱਤਰ ਨੂੰ ਭੇਜੇ ਪੱਤਰ ਵਿੱਚ ਵੇਰਵੇ ਮੰਗੇ ਗਏ ਹਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News