ਪੰਜਾਬ ਦੇ ਸਰਕਾਰੀ ਦਫਤਰਾਂ ''ਚ ''ਵਟਸਐਪ'' ਬੈਨ

04/18/2019 6:29:44 PM

ਚੰਡੀਗੜ੍ਹ (ਰਮਨਜੀਤ) : ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਸਰਕਾਰੀ ਦਫਤਰਾਂ 'ਚ ਕੰਮਕਾਜ ਦੌਰਾਨ 'ਵਟਸਐਪ' ਦੀ ਵਰਤੋਂ ਨਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸਰਕਾਰ ਵਲੋਂ 'ਵਟਸਐਪ' ਦੀ ਥਾਂ 'ਤੇ ਸਾਰਾ ਕੰਮਕਾਰ ਦਫਤਰੀ ਈ-ਮੇਲ ਰਾਹੀਂ ਕਰਨ ਲਈ ਕਿਹਾ ਗਿਆ ਹੈ। ਇਸ ਸਬੰਧੀ ਸੂਬੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਪੱਤਰ 'ਚ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਸਰਕਾਰੀ ਅਧਿਕਾਰੀ ਵਟਸਐਪ 'ਤੇ ਕੋਈ ਵੀ ਦਫਤਰੀ ਕੰਮਕਾਜ ਨਾ ਕਰੇ ਤਾਂ ਜੋ ਦਫਤਰ ਦਾ ਰਿਕਾਰਡ ਸੁਰੱਖਿਅਤ ਰਹੇ ਅਤੇ ਕਦੇ ਵੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਸਰਕਾਰ ਨੇ ਅੱਗੇ ਲਿਖਿਆ ਹੈ ਕਿ ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਸਰਕਾਰ ਦੇ ਵੱਕਾਰ ਨੂੰ ਧੱਕਾ ਲੱਗ ਸਕਦਾ ਹੈ।


Babita

Content Editor

Related News