ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ, ਹੁਣ ਵੋਟਰ ਨਿਯਮਤ ਚੋਣ ਅਪਡੇਟ ਕਰ ਸਕਣਗੇ ਹਾਸਲ

04/30/2024 5:53:34 PM

ਗੁਰਦਾਸਪੁਰ (ਵਿਨੋਦ)- ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਇੱਕ ਨਿਵੇਕਲਾ ਉਪਰਾਲਾ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਇੱਕ ਸਮਰਪਿਤ ਵਟਸਐਪ ਚੈਨਲ, ‘ਮੁੱਖ ਚੋਣ ਅਧਿਕਾਰੀ, ਪੰਜਾਬ’ ਦੀ ਸ਼ੁਰੂਆਤ ਕੀਤੀ ਗਈ ਹੈ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ ਚੋਣਾਂ ਸੰਬੰਧੀ ਆਮ ਜਨਤਾ ਅਤੇ ਚੋਣ ਅਮਲ ਦੇ ਭਾਗੀਦਾਰਾਂ ਲਈ ਮਹੱਤਵਪੂਰਨ ਜਾਣਕਾਰੀ ਨੂੰ ਪ੍ਰਸਾਰਿਤ ਕਰਨਾ ਹੈ, ਜਿਸ ਵਿੱਚ ਚੋਣ ਪ੍ਰਕਿਰਿਆਵਾਂ, ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ, ਮਹੱਤਵਪੂਰਨ ਤਰੀਕਾਂ, ਵੱਖ-ਵੱਖ ਅੰਕੜੇ ਅਤੇ ਲੋਕ ਸਭਾ ਚੋਣਾਂ-2024 ਨਾਲ ਸਬੰਧਤ ਹੋਰ ਬਹੁਤ ਸਾਰੀਆਂ ਜਾਣਕਾਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਇਹ ਚੈਨਲ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਵੀ ਵੋਟਰਾਂ ਤੱਕ ਪੁੱਜਦਾ ਕਰੇਗਾ।

ਇਹ ਵੀ ਪੜ੍ਹੋ-  Big Breaking : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਜਮਾਤ ਦੇ ਨਤੀਜੇ ਜਾਰੀ

ਇਹ ਉਪਰਾਲਾ ਜਨਤਕ ਸ਼ਮੂਲੀਅਤ ਲਈ ਤਕਨਾਲੋਜੀ ਦਾ ਲਾਭ ਉਠਾਉਣ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਪਹਿਲਾਂ ਤੋਂ ਜਾਰੀ ਯਤਨਾਂ ਦਾ ਹਿੱਸਾ ਹੈ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਜਾਣਕਾਰੀ ਅਤੇ ਹੋਰ ਗਤੀਵਿਧੀਆਂ ਦਾ ਪ੍ਰਸਾਰ ਕਰਨ ਅਤੇ ਵੋਟਰਾਂ ਦੇ ਸਵਾਲਾਂ ਦਾ ਜਵਾਬ ਦੇਣ ਲਈ ਇਸ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਵੱਲੋਂ ਨਿਯਮਤ ਪੋਡਕਾਸਟ ਸ਼ੁਰੂ ਕੀਤਾ ਗਿਆ ਹੈ ਅਤੇ ‘ਫੇਸਬੁੱਕ ਲਾਈਵ’ ਸੈਸ਼ਨ ਵੀ ਕਰਵਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਫੇਸਬੁੱਕ, ਐਕਸ, ਇੰਸਟਾਗ੍ਰਾਮ ਅਤੇ ਯੂਟਿਊਬ ਚੈਨਲ ਵੀ ਚਲਾਏ ਜਾ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਠੰਢੀਆਂ ਹਵਾਵਾਂ ਦਾ ਦੌਰ ਜਾਰੀ, ਬੂੰਦਾਬਾਂਦੀ ਨਾਲ ਤਾਪਮਾਨ ’ਚ 12 ਡਿਗਰੀ ਦੀ ਰਿਕਾਰਡ ਗਿਰਾਵਟ

ਜ਼ਿਲ੍ਹਾ ਚੋਣ ਅਧਿਕਾਰੀ ਨੇ ਵਟਸਐਪ ਵਰਤਣ ਵਾਲੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਕ ਸਭਾ ਚੋਣਾਂ 2024 ਬਾਰੇ ਨਿਯਮਤ ਅਤੇ ਪ੍ਰਮਾਣਿਕ​ਅੱਪਡੇਟ ਪ੍ਰਾਪਤ ਕਰਨ ਲਈ ਅਧਿਕਾਰਤ ਚੈਨਲ ਨਾਲ ਜੁੜਨ। ਇਸ ਤੋਂ ਇਲਾਵਾ ਉਨ੍ਹਾਂ ਨੇ ਵਟਸਐਪ ਵਰਤਣ ਵਾਲਿਆਂ ਨੂੰ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਇਸ ਚੈਨਲ ਦੀ ਜਾਣਕਾਰੀ ਨੂੰ ਹੋਰ ਸਮੂਹਾਂ ਵਿੱਚ ਸਾਂਝਾ ਕਰਨ ਦੀ ਅਪੀਲ ਵੀ ਕੀਤੀ ਹੈ।

ਇਹ ਵੀ ਪੜ੍ਹੋ-  ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਘਰ ’ਚ ਇਕੱਲੀ ਰਹਿੰਦੀ ਔਰਤ ਦਾ ਬੇਰਹਿਮੀ ਨਾਲ ਕਤਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News