WhatsApp Cloning ਪਿੱਛੇ ਲੜ ਪਏ ਪਤੀ-ਪਤੀ! ਥਾਣੇ ਪਹੁੰਚਿਆ ਮਾਮਲਾ
Wednesday, Sep 10, 2025 - 06:41 PM (IST)

ਲੁਧਿਆਣਾ (ਗੌਤਮ): ਦੁੱਗਰੀ ਥਾਣੇ ਦੀ ਪੁਲਸ ਨੇ ਘਰੇਲੂ ਝਗੜੇ ਕਾਰਨ ਪਤਨੀ ’ਤੇ ਹਮਲਾ ਕਰਨ ਅਤੇ ਉਸ ਦੇ ਵ੍ਹਟਸਐਪ ਕਲੋਨਿੰਗ ਕਰਨ ਦੇ ਦੋਸ਼ਾਂ ’ਤੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਹਰਚਰਨ ਨਗਰ ਦੀ ਰਹਿਣ ਵਾਲੀ ਆਰਤੀ ਆਹੂਜਾ ਦੇ ਬਿਆਨ ’ਤੇ ਸ਼ਹੀਦ ਭਗਤ ਸਿੰਘ ਨਗਰ ਦੇ ਰਹਿਣ ਵਾਲੇ ਉਸ ਦੇ ਪਤੀ ਸ਼ੋਬਿਨ ਮੱਕੜ ਅਤੇ ਉਸ ਦੀ ਸੱਸ ਸ਼ਸ਼ੀ ਮੱਕੜ ਵਿਰੁੱਧ ਕਾਰਵਾਈ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਆਮ ਆਦਮੀ ਪਾਰਟੀ ਦਾ ਵਿਧਾਇਕ ਗ੍ਰਿਫ਼ਤਾਰ! ਜਾਣੋ ਕੀ ਹੈ ਪੂਰਾ ਮਾਮਲਾ (ਵੀਡੀਓ)
ਪੁਲਸ ਨੂੰ ਦਿੱਤੇ ਬਿਆਨ ’ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਵਿਆਹ ਉਕਤ ਮੁਲਜ਼ਮ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਦੋਸ਼ੀ ਨੇ ਉਸ ਨੂੰ ਦਾਜ ਲਈ ਤੰਗ ਕਰਨਾ ਸ਼ੁਰੂ ਕਰ ਦਿੱਤਾ। ਉਸ ਨੇ ਉਸ ਦੀ ਕਈ ਵਾਰ ਕੁੱਟਮਾਰ ਵੀ ਕੀਤੀ। ਇਸ ਦੌਰਾਨ ਉਸ ਦੇ ਪਤੀ ਨੇ ਉਸ ਦਾ ਵ੍ਹਟਸਐਪ ਵੀ ਕਲੋਨਿੰਗ ਕੀਤਾ। ਜਦੋਂ ਉਸ ਨੇ ਇਸ ਦਾ ਵਿਰੋਧ ਕੀਤਾ ਤਾਂ ਦੋਸ਼ੀ ਨੇ ਉਸ ਦੀ ਕੁੱਟਮਾਰ ਕੀਤੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8